ਖੰਨਾ: ਖੰਨਾ ਦੇ ਲਲਹੇੜੀ ਰੋਡ ਇਲਾਕੇ 'ਚ ਦਰੱਖਤ 'ਤੇ ਚੜ੍ਹ ਕੇ ਜਾਮਣ ਤੋੜ ਰਹੇ 12 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਕਰੀਬ 30 ਫੁੱਟ ਦੀ ਉਚਾਈ ਤੋਂ ਸਿੱਧਾ ਹੇਠਾਂ ਡਿੱਗ ਗਿਆ। ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ। ਪਰਿਵਾਰਕ ਮੈਂਬਰ ਬੱਚੇ ਨੂੰ ਸਿਵਲ ਹਸਪਤਾਲ ਲੈ ਗਏ ਪਰ ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਹਸਪਤਾਲ ਵਿੱਚ ਕੁਝ ਮਿੰਟਾਂ ਬਾਅਦ ਹੀ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਨੰਦ ਕੁਮਾਰ (12) ਵਾਸੀ ਦਸ਼ਮੇਸ਼ ਨਗਰ, ਲਲਹੇੜੀ ਰੋਡ, ਖੰਨਾ ਵਜੋਂ ਹੋਈ ਹੈ।
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ: ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ। ਬੱਚੇ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਦੀ ਹਾਲਤ ਦੇਖ ਕੇ ਹੋਰਨਾਂ ਲੋਕਾਂ ਦੀਆਂ ਅੱਖਾਂ 'ਚੋਂ ਵੀ ਹੰਝੂ ਵਹਿਣ ਲੱਗੇ। ਆਨੰਦ ਦੀ ਮਾਂ ਰੋਂਦੀ ਹੋਈ ਇੱਕੋ ਗੱਲ ਦੁਹਰਾ ਰਹੀ ਸੀ - ਮੇਰੇ ਬੱਚੇ ਨੂੰ ਵਾਪਸ ਲਿਆ ਦਿਓ। ਪਰਿਵਾਰ ਵਾਲੇ ਉਸ ਨੂੰ ਦਿਲਾਸਾ ਦੇ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਨੇੜੇ ਖੇਤਾਂ ਵਿੱਚ ਮੋਟਰ ਲੱਗੀ ਹੋਈ ਹੈ। ਉੱਥੇ ਜਾਮਣ ਦਾ ਦਰੱਖਤ ਲਾਇਆ ਹੋਇਆ ਹੈ। ਬੱਚੇ ਇਸ ਦਰੱਖਤ ਤੋਂ ਜਾਮਣ ਤੋੜਦੇ ਰਹਿੰਦੇ ਹਨ। ਆਨੰਦ ਵੀ ਜਾਮਣ ਤੋੜਨ ਲਈ ਘਰੋਂ ਨਿਕਲਿਆ ਅਤੇ ਕਿਸੇ ਨੂੰ ਨਹੀਂ ਦੱਸਿਆ। ਉੱਥੇ ਦਰੱਖਤ ਤੋਂ ਡਿੱਗ ਕੇ ਉਸ ਦੀ ਮੌਤ ਹੋ ਗਈ। ਜਦੋਂ ਬਾਹਰ ਰੌਲਾ ਪੈ ਰਿਹਾ ਸੀ ਕਿ ਬੱਚਾ ਡਿੱਗ ਗਿਆ ਹੈ ਤਾਂ ਉਦੋਂ ਉਹਨਾਂ ਨੂੰ ਪਤਾ ਲੱਗਿਆ।
ਬਹੁਤ ਨਾਜ਼ੁਕ ਸੀ ਬੱਚੇ ਦੀ ਹਾਲਤ: ਉਥੇ ਹੀ ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਅਮਰਦੀਪ ਕੌਰ ਨੇ ਦੱਸਿਆ ਕਿ ਜਦੋਂ ਬੱਚੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਹਾਲਤ ਬਹੁਤ ਨਾਜ਼ੁਕ ਸੀ। ਉਹਨਾਂ ਨੇ ਆਪਣੇ ਵੱਲੋਂ ਬਹੁਤ ਯਤਨ ਕੀਤੇ ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਬੱਚਾ ਕਰੀਬ 25 ਤੋਂ 30 ਫੁੱਟ ਦੀ ਉਚਾਈ ਤੋਂ ਡਿੱਗਆ ਸੀ। ਜਿਸ ਕਾਰਨ ਗੰਭੀਰ ਜ਼ਖਮੀ ਹੋਇਆ ਸੀ। ਕਾਬਿਲੇਗੌਰ ਹੈ ਕਿ ਇਹ ਪਰਿਵਾਰ ਕਾਫੀ ਗਰੀਬ ਹੈ। ਜਿਸ ਕਰਕੇ ਉਹਨਾਂ ਕੋਲ ਬੱਚੇ ਦੀ ਲਾਸ਼ ਘਰ ਲਿਜਾਣ ਵਾਸਤੇ ਵੀ ਪੈਸੇ ਨਹੀਂ ਸਨ। ਇਸ ਦੌਰਾਨ ਸਰਕਾਰੀ ਹਸਪਤਾਲ ਦੇ ਪਾਰਕਿੰਗ ਠੇਕੇਦਾਰ ਬਲਜਿੰਦਰ ਟੀਟੂ ਨੇ ਆਪਣੀ ਐਂਬੂਲੈਂਸ ਭੇਜ ਕੇ ਬੱਚੇ ਦੀ ਲਾਸ਼ ਨੂੰ ਘਰ ਭੇਜਿਆ ਅਤੇ ਪਰਿਵਾਰ ਦੀ ਮਦਦ ਦਾ ਭਰੋਸਾ ਦਿੱਤਾ।
- ਭਾਜਪਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਕਿਹਾ- ਚਿੱਟੇ ਦੀ ਹੋ ਰਹੀ ਹੋਮ ਡਿਲੀਵਰੀ ਤੇ 28 ਮਹੀਨਿਆਂ 'ਚ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ - BJP targets Mann government
- ਬਠਿੰਡਾ ਪੁਲਿਸ ਨੇ ਮੋਬਾਈਲ ਫੋਨ 'ਤੇ ਧਮਕੀ ਦੇ ਕੇ ਫਿਰੌਤੀਆਂ ਮੰਗਣ ਵਾਲੇ ਗਿਰੋਹ ਦੇ 1 ਮੈਂਬਰ ਨੂੰ ਕੀਤਾ ਕਾਬੂ - Ransom seeker arrested
- ਖੰਨਾ 'ਚ ਦਿੱਲੀ ਪਠਾਨਕੋਟ ਐਕਸਪ੍ਰੈਸ 'ਤੇ ਪੱਥਰਬਾਜ਼ੀ, ਪਾਣੀਪਤ ਦਾ ਇੱਕ ਯਾਤਰੀ ਹੋਇਆ ਜ਼ਖਮੀ - Stone pelting on Train