ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ।
ਬੱਚੇ ਖੰਭੇ ਦੇ ਕੋਲ ਖੇਡ ਰਹੇ ਸਨ : ਮਾਨਸਾ ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇੱਕ ਪਰਿਵਾਰ ਦੇ 7 ਸਾਲਾ ਬੱਚੇ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇ 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ। ਪਰਿਵਾਰਕ ਮੈਂਬਰਾਂ ਦਾਰਾ ਸਿੰਘ, ਸੁਰਪ੍ਰੀਤ ਕੌਰ, ਰਣਵੀਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ।
ਉਸ ਨੇ ਦੱਸਿਆ ਕਿ ਬੱਚੇ ਖੇਡ ਰਹੇ ਸਨ। ਜਿਸ ਕਾਰਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
- ਮੋਹਾਲੀ 'ਚ ਅਵਾਰਾ ਕੁੱਤਿਆਂ ਨੇ ਮਚਾਇਆ ਆਤੰਕ, ਇਕ ਦਿਨ 'ਚ ਵੱਢ ਲਏ 11 ਲੋਕ, ਕਿਵੇਂ ਕੀਤਾ ਹਮਲਾ, ਜਾਣਕੇ ਉੱਡ ਜਾਣਗੇ ਹੋਸ਼ - Dog mauled people in Mohali
- ਪੰਜਾਬ 'ਚ ਅੱਜ ਕਿੰਨਾ ਤਾਪਮਾਨ; ਇੱਕ ਪਾਸੇ ਮੀਂਹ ਦਾ ਅਲਰਟ, ਦੂਜੇ ਪਾਸੇ ਪੰਜਾਬ ਦਾ ਇਹ ਜ਼ਿਲ੍ਹਾ ਸਭ ਤੋਂ ਵਧ ਗਰਮ ? ਇੱਥੇ ਜਾਣੋ ਤਾਜ਼ਾ ਅੱਪਡੇਟ - Temperature In Punjab
- ਬਟਾਲਾ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ; ਬਦਮਾਸ਼ ਦੀ ਲੱਤ 'ਚ ਵੱਜੀ ਗੋਲ਼ੀ, ਪੁਲਿਸ ਨੇ ਕੀਤਾ ਕਾਬੂ - Batala Encounter
ਮੌਕੇ 'ਤੇ ਪਹੁੰਚੇ ਵਿਧਾਇਕ: ਮੌਕੇ 'ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।