ETV Bharat / state

ਪੰਜਾਬ ਕਾਊਂਟਰ ਇੰਟੈਲੀਜੈਂਸ ਨੇ 10 ਕਿਲੋ ਹੈਰੋਇਨ ਕੀਤੀ ਬਰਾਮਦ, ਪਾਕਿਸਤਾਨੀ ਤਸਕਰ ਚਾਚਾ ਬਾਵਾ ਦਾ ਸਾਥੀ ਗ੍ਰਿਫਤਾਰ - RECOVERS 10 KG HEROIN

ਸੀਆਈ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਕਿਲੋ ਹੈਰੋਇਨ ਬਰਾਮਦ ਕੀਤੀ।

recovers 10 Kg Heroin
10 ਕਿਲੋ ਹੈਰੋਇਨ ਕੀਤੀ ਬਰਾਮਦ (X @DGPPunjabPolice)
author img

By ETV Bharat Punjabi Team

Published : Feb 19, 2025, 1:22 PM IST

ਚੰਡੀਗੜ੍ਹ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਸਥਿਤ ਨਸ਼ਾ ਤਸਕਰ ਚਾਚਾ ਬਾਵਾ ਦੇ ਹੈਂਡਲਰ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਫੜਿਆ ਗਿਆ ਮੁਲਜ਼ਮ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਪਿੰਡ ਮਾਹਲ ਵਜੋਂ ਹੋਈ ਹੈ, ਜਿਸ ਤੋਂ ਪੁਲਿਸ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਨੇ ਦਿੱਤੀ ਜਾਣਕਾਰੀ

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ਉੱਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ "ਖੂਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਸੀਆਈ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਕਿਲੋ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਨਸ਼ਾ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਨਸ਼ਾ ਵੇਚਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।"

ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਭਾਰਤ ਵਿੱਚ ਕਿੰਨੇ ਹੋਰ ਸਮੱਗਲਰਾਂ ਦੇ ਸੰਪਰਕ ਵਿੱਚ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.