ਅੰਮ੍ਰਿਤਸਰ: ਸੀ.ਆਈ. ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਰਾਹੀਂ ਸਾਂਝੀ ਕੀਤੀ ਹੈ।
ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ। #ਡਰੋਨ ਦੀ ਵਰਤੋਂ #ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਡਰੱਗਜ਼ ਲਿਜਾਣ ਲਈ ਕੀਤੀ ਜਾਂਦੀ ਸੀ.#NDPS ਐਕਟ ਅਤੇ ਆਰਮਜ਼ ਐਕਟ ਦੇ ਤਹਿਤ SSOC #ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ FIR ਅਤੇ ਪਛੜੇ ਅਤੇ ਅਗਾਂਹਵਧੂ ਸਬੰਧਾਂ ਨੂੰ ਸਥਾਪਿਤ ਕਰਨ ਲਈ ਚੱਲ ਰਹੀ ਜਾਂਚ @PunjabPoliceInd. ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ @ਭਗਵੰਤ ਮਾਨ..ਗੌਰਵ ਯਾਦਵ, ਡੀਜੀਪੀ, ਪੰਜਾਬ
- ਭਾਜਪਾ ਆਗੂ ਦਾ ਬਿਆਨ, ਕਿਹਾ- 13 'ਚੋਂ 12 ਲੋਕ ਸਭਾ ਸੀਟਾਂ 'ਤੇ ਵਧਿਆ ਬੀਜੇਪੀ ਦਾ ਵੋਟ ਸ਼ੇਅਰ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਿਆ - Lok Sabha Elections 2024
- ਜਿਹੜੀ ਸਰਕਾਰ ਆਉਂਦੀ ਹੈ ਉਹ ਨਸ਼ੇ ਦੇ ਮੁੱਦੇ ਨੂੰ ਚੁੱਕਦੀ ਹੈ ਪਰ ਨਸ਼ੇ ਨੂੰ ਖਤਮ ਨਹੀਂ ਕਰਦੀ- ਸੰਗਰੂਰ ਵਾਸੀ - Lok Sabha Elections 2024
- ਚੰਡੀਗੜ੍ਹ 'ਚ ਮੋਬਾਇਲ ਟਾਵਰ 'ਤੇ ਚੜ੍ਹਿਆ ਹਰਿਆਣਾ ਦਾ ਨੌਜਵਾਨ; ਪੰਜਾਬ ਦੇ ਸੀਐੱਮ ਮਾਨ ਨੂੰ ਮਿਲਣ ਦੀ ਜ਼ਿੱਦ, ਜਾਣੋ ਵਜ੍ਹਾਂ - man climbed the mobile tower
ਬੀਐੱਸਐੱਫ ਦਾ ਵੀ ਭਰਪੂਰ ਸਾਥ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਵੀ ਆਖਿਆ ਕਿ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ਾਂ ਮੁਤਾਬਿਕ ਉਨ੍ਹਾਂ ਵੱਲੋਂ ਹੈਰੋਇਨ ਬਾਰਡਰ ਪਾਰ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸ ਵਿੱਚ ਉਨ੍ਹਾਂ ਬੀਐੱਸਐੱਫ ਦਾ ਵੀ ਭਰਪੂਰ ਸਾਥ ਮਿਲ ਰਿਹਾ ਹੈ। ਇਸ ਕਾਮਯਾਬੀ ਲਈ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਦੇਰ ਰਾਤ ਫਿਰੋਜ਼ਪੁਰ ਦੀ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਪਿੰਡ ਗੱਟੀ ਮੱਟੜ ਦੇ ਇਲਾਕੇ 'ਚ ਬੀ.ਐੱਸ.ਐੱਫ ਨੇ ਪਾਕਿਸਤਾਨ ਤੋਂ ਆਏ ਇਕ ਡਰੋਨ ਦੀ ਹਲਚਲ ਦੇਖੀ ਅਤੇ ਬੀਐੱਸਐੱਫ ਵੱਲੋਂ ਕਾਰਵਾਈ ਕਰਦਿਆਂ ਡਰੋਨ ਨੂੰ ਡੇਗ ਦਿੱਤਾ ਗਿਆ। ਮਾਮਲੇ ਸਬੰਧੀ ਜਾਣਕਾਰੀ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਵੱਲੋਂ ਸਾਂਝੀ ਕੀਤੀ ਗਈ ਸੀ। ਇਸ ਦੌਰਾਨ 1 ਕਿਲੋ 630 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਬੀਐਸਐਫ ਨੇ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।