ETV Bharat / state

VIDEO: ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਰਾਜ ਮੰਤਰੀ ਦੇ ਸੁਰੱਖਿਆ ਕਰਮੀਆਂ ਵਿਚਾਲੇ ਝੜਪ, CM ਮਾਨ ਨੂੰ ਮਿਲਣ ਜਾ ਰਹੇ ਸਨ ਰਵਨੀਤ ਬਿੱਟੂ - RAVNEET BITTU SECURITY CLASH

ਚੰਡੀਗੜ੍ਹ ਪੁਲਿਸ ਵੱਲੋਂ ਰਵਨੀਤ ਬਿੱਟੂ ਦੇ ਕਾਫਲੇ ਦਾ ਰਾਹ ਰੋਕਣ ‘ਤੇ ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਅਤੇ ਚੰਡੀਗੜ੍ਹ ਪੁਲਿਸ ਦੇ ਵਿਚਾਲੇ ਤਿੱਖੀ ਬਹਿਸ ਹੋ ਗਈ।

RAVNEET BITTU SECURITY CLASH
ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਰਾਜ ਮੰਤਰੀ ਦੇ ਸੁਰੱਖਿਆ ਕਰਮੀਆਂ ਦੀ ਝੜਪ (Etv Bharat)
author img

By ETV Bharat Punjabi Team

Published : Feb 19, 2025, 2:52 PM IST

ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਦਫ਼ਤਰ ਅੱਗੇ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਉਹ ਆਪਣੇ ਸਾਥੀਆਂ ‘ਤੇ ਦਰਜ ਕੇਸਾਂ ਨੂੰ ਲੈ ਕੇ ਸੀਐੱਮ ਦਫ਼ਤਰ ਦਾ ਘਿਰਾਓ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਵਰਕਰਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਉਦੋਂ ਤੋਂ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਸਮਾਂ ਨਾ ਦਿੱਤੇ ਜਾਣ ਕਾਰਨ ਉਹ ਅੱਜ ਸਿੱਧੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਪਹੁੰਚੇ ਹਨ।

ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਰਾਜ ਮੰਤਰੀ ਦੇ ਸੁਰੱਖਿਆ ਕਰਮੀਆਂ ਦੀ ਝੜਪ (Etv Bharat)

ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਰਾਜ ਮੰਤਰੀ ਦੇ ਸੁਰੱਖਿਆ ਕਰਮੀਆਂ ਵਿਚਾਲੇ ਝੜਪ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਝੜਪ ਹੋ ਗਈ। ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੇ ਬਿੱਟੂ ਦੇ ਕਾਫ਼ਲੇ ਨੂੰ ਇਜਾਜ਼ਤ ਨਾ ਮਿਲਣ ਦਾ ਹਵਾਲਾ ਦਿੰਦਿਆਂ ਰੋਕ ਲਿਆ। ਇਸ ਦੌਰਾਨ ਸੁਰੱਖਿਆ ਅਤੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਝਗੜਾ ਹੋ ਗਿਆ।

‘ਮੈਂ ਗ੍ਰਹਿ ਵਿਭਾਗ ਨੂੰ ਸ਼ਿਕਾਇਤ ਕਰਾਂਗਾ’

ਅਧਿਕਾਰੀਆਂ ਨੇ ਪਾਇਲਟ ਵਾਹਨ ਦੇ ਡਰਾਈਵਰ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਬਿੱਟੂ ਕਾਰ ਤੋਂ ਹੇਠਾਂ ਉੱਤਰੇ ਤਾਂ ਪੁਲਿਸ ਅਧਿਕਾਰੀ ਸੁਰੱਖਿਆ ਕਰਮਚਾਰੀਆਂ ਨਾਲ ਲੜਦੇ ਰਹੇ। ਬਿੱਟੂ ਨੇ ਕਿਹਾ ਕਿ ਮੈਂ ਇਥੇ ਇਕੱਲਾ ਆਇਆ ਸੀ। ਉਨ੍ਹਾਂ ਨੇ ਗਾਲ੍ਹਾਂ ਕੱਢੀਆਂ। ਜੇ ਤੁਸੀਂ ਮੈਨੂੰ ਨਜ਼ਰਬੰਦ ਕਰਨਾ ਹੈ ਤਾਂ ਕਰੋ। ਮੈਂ ਗ੍ਰਹਿ ਵਿਭਾਗ ਨੂੰ ਸ਼ਿਕਾਇਤ ਕਰਾਂਗਾ।

ਰੋਡ ਜਾਮ ਕਰਨ ਨੂੰ ਲੈ ਕੇ ਹੋਇਆ ਝਗੜਾ

ਇਸ ਸਾਰੀ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਅਧਿਕਾਰੀ ਕਹਿ ਰਹੇ ਹਨ ਕਿ ਤੁਸੀਂ ਸੜਕ ਜਾਮ ਕਰ ਦਿੱਤੀ ਹੈ। ਇਸ ਤੋਂ ਬਾਅਦ ਅਧਿਕਾਰੀਆਂ ਅਤੇ ਡਰਾਈਵਰ ਵਿਚਾਲੇ ਝੜਪ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਪੁਲਿਸ ਅਧਿਕਾਰੀਆਂ ਨੂੰ ਕਹਿੰਦਾ ਹੈ ਕਿ ਗ੍ਰਹਿ ਮੰਤਰਾਲੇ ਨੇ ਉਸ (ਬਿੱਟੂ) ਨੂੰ ਸੁਰੱਖਿਆ ਦਿੱਤੀ ਹੈ। ਅਸੀਂ ਉਨ੍ਹਾਂ ਨੂੰ ਇਕੱਲਾ ਕਿਵੇਂ ਛੱਡ ਸਕਦੇ ਹਾਂ? ਜੇਕਰ ਉਨ੍ਹਾਂ ਨੂੰ ਕੁਝ ਹੋ ਗਿਆ ਤਾਂ ਕੌਣ ਜ਼ਿੰਮੇਵਾਰ ਹੋਵੇਗਾ? ਸਾਨੂੰ ਗ੍ਰਹਿ ਮੰਤਰਾਲੇ ਵੱਲੋਂ ਭੇਜਿਆ ਗਿਆ ਹੈ। ਅਸੀਂ ਡਿਊਟੀ ਕਰ ਰਹੇ ਹਾਂ। ਇਸ 'ਤੇ ਅਧਿਕਾਰੀ ਕਹਿੰਦੇ ਹਨ ਕਿ ਤੁਸੀਂ ਆਪਣੀ ਡਿਊਟੀ ਕਰੋ ਅਤੇ ਸਾਨੂੰ ਆਪਣੀ ਡਿਊਟੀ ਕਰਨ ਦਿਓ। ਤੁਸੀਂ ਇਸ ਤਰ੍ਹਾਂ ਰਾਹ ਨੂੰ ਰੋਕ ਨਹੀਂ ਸਕਦੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.