ਪਟਿਆਲਾ:ਬੀਤੇ ਦਿਨੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਯੂਨੀ ਦੇ ਵਾਈਸ ਚਾਂਸਲਰ ਜੈ ਸ਼ੰਕਰ ਵਿਰੁੱਧ ਉਨ੍ਹਾਂ ਦੀ ਰਿਹਾਇਸ਼ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਸੀ। ਵਿਦਿਆਰਥਣਾਂ ਦੇ ਇਲਜ਼ਾਮ ਹਨ ਕਿ ਵੀਸੀ ਬਿਨਾਂ ਦੱਸੇ ਹੀ ਕੁੜੀਆਂ ਦੇ ਕਮਰੇ ਵਿੱਚ ਦਾਖ਼ਲ ਹੋਇਆ ਸੀ, ਇਸ ਦੀ ਵੀਡੀਓ ਵੀ ਸਾਹਮਣੇ ਆਈ ਅਤੇ ਕੱਪੜਿਆਂ ਨੂੰ ਲੈ ਕੇ ਵੀ ਟਿੱਪਣੀ ਕੀਤੀ ਗਈ ਸੀ। ਹੁਣ ਇਸ ਮਾਮਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਸਰਕਾਰ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ
ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।
ਸਰਕਾਰ ਵਿਦਿਆਰਥੀਆਂ ਦੇ ਨਾਲ
ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ 'ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।
- ਈਡੀ ਦਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਵੱਡਾ ਐਕਸ਼ਨ, ਈਡੀ ਨੇ ਜਲੰਧਰ 'ਚ 22.78 ਕਰੋੜ ਦੀ ਜਾਇਦਾਦ ਜ਼ਬਤ, ਆਸ਼ੂ ਨਾਲ ਜੁੜੇ ਲੋਕਾਂ ਖਿਲਾਫ ਵੀ ਕਾਰਵਾਈ - Bharat Bhushan Ashu Update
- ਮੁੱਖ ਮੰਤਰੀ ਮਾਨ ਦੀ ਸਿਹਤ ਨੂੰ ਲੈਕੇ ਫੋਰਟਿਸ ਹਸਪਤਾਲ ਨੇ ਦਿੱਤਾ ਵੱਡਾ ਅਪਡੇਟ, ਜਾਣੋ ਕੀ ਕਿਹਾ - Chief Minister Manns health
- ਜਗਤਾਰ ਹਵਾਰਾ ਨੇ ਕੀਤਾ ਅਦਾਲਤ ਦਾ ਰੁਖ, ਹਵਾਰਾ ਦੀ ਸੁਣ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਜਾਣੋਂ ਹਵਾਰਾ ਨੇ ਅਦਾਲਤ ਨੂੰ ਕੀ ਕਿਹਾ? - JAGTAR HAWARA
ਵੀਸੀ ਨੇ ਰੱਖਿਆ ਆਪਣਾ ਪੱਖ
ਵਾਈਸ ਚਾਂਸਲਰ ਨੇ ਦੱਸਿਆ ਕਿ ਉਨ੍ਹਾਂ ਕੋਲ ਲਗਾਤਾਰ ਵਿਦਿਆਰਥੀਆਂ ਵੱਲੋਂ ਕੰਪਲੇਂਟ ਕੀਤੀ ਜਾ ਰਹੀ ਸੀ ਜਿਸ ਕਰਕੇ ਉਹ ਆਪਣੇ ਮਹਿਲਾ ਚੀਫ ਵਾਰਡਨ ਦੇ ਨਾਲ ਵਿਦਿਆਰਥੀਆਂ ਦੇ ਕਮਰਿਆਂ ਵਿੱਚ ਗਏ ਸਨ, ਜਿਨ੍ਹਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸੀ। ਇਸ ਤੋਂ ਇਲਾਵਾ ਉਹ ਹੋਰ ਕਿਸੇ ਵੀ ਕਮਰੇ ਵਿੱਚ ਨਹੀਂ ਗਏ। ਉਨ੍ਹਾਂ ਕਿਹਾ ਕਿ ਰਹੀ ਗੱਲ ਕੱਪੜਿਆਂ ਦੀ ਤਾਂ ਉਹ ਵਿਦਿਆਰਥਣਾਂ ਜੋ ਕਿ 17 ਤੋਂ 20 ਜਾਂ 22 ਸਾਲ ਦੀ ਉਮਰ ਤੱਕ ਹਨ, ਉਹ ਵਿਦਿਆਰਥਣਾਂ ਕਿਸੇ ਵੀ ਤਰ੍ਹਾਂ ਦੇ ਕੱਪੜੇ ਪਾ ਸਕਦੀਆਂ ਹਨ, ਉਨ੍ਹਾਂ ਵੱਲੋਂ ਕੋਈ ਵੀ ਇਸ ਗੱਲ ਵਿੱਚ ਦਖਲਅੰਦਾਜੀ ਨਹੀਂ ਕੀਤੀ ਜਾਂਦੀ। ਇਹ ਗੱਲ ਬਿਲਕੁਲ ਝੂਠ ਹੈ ਅਤੇ ਉਨ੍ਹਾਂ ਨੇ ਕਦੇ ਵੀ ਵਿਦਿਆਰਥੀਆਂ ਦੀ ਨਿੱਜੀ ਜ਼ਿੰਦਗੀ ਬਾਰੇ ਟਿੱਪਣੀ ਨਹੀਂ ਕੀਤੀ।