ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ ਹੈ।
ਐਕਸ 'ਤੇ ਆਖੀ ਇਹ ਗੱਲ: ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਐਕਸ 'ਤੇ ਪੋਸਟ ਕੀਤਾ ਕਿ, 'ਓਲੰਪਿਕ ਤੇ ਵਿਸ਼ਵ ਚੈਂਪੀਅਨ ਭਾਰਤ ਦੇ ਜੈਵਲਿਨ ਥਰੋਅਰ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਬਹੁਤ ਬਹੁਤ ਮੁਬਾਰਕਾਂ.... ਨੀਰਜ ਭਾਰਤੀ ਅਥਲੈਟਿਕਸ ਤੇ ਖੇਡਾਂ ਦੀ ਸ਼ਾਨ ਹੈ ਜਿਸ ਨੇ ਓਲੰਪਿਕਸ ਵਿੱਚ ਪਿਛਲੀ ਵਾਰ ਸੋਨੇ ਅਤੇ ਐਤਕੀਂ ਚਾਂਦੀ ਦਾ ਤਮਗ਼ਾ ਜਿੱਤਿਆ।'
ਓਲੰਪਿਕ ਤੇ ਵਿਸ਼ਵ ਚੈਂਪੀਅਨ ਭਾਰਤ ਦੇ ਜੈਵਲਿਨ ਥਰੋਅਰ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਬਹੁਤ ਬਹੁਤ ਮੁਬਾਰਕਾਂ....
— Bhagwant Mann (@BhagwantMann) August 9, 2024
ਨੀਰਜ ਭਾਰਤੀ ਅਥਲੈਟਿਕਸ ਤੇ ਖੇਡਾਂ ਦੀ ਸ਼ਾਨ ਹੈ ਜਿਸ ਨੇ ਓਲੰਪਿਕਸ ਵਿੱਚ ਪਿਛਲੀ ਵਾਰ ਸੋਨੇ ਅਤੇ ਐਤਕੀਂ ਚਾਂਦੀ ਦਾ ਤਮਗ਼ਾ ਜਿੱਤਿਆ... pic.twitter.com/osoqU2xWUF
ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਮਿਲੇਗੀ ਪ੍ਰੇਰਣਾ: ਇਸ ਦੇ ਨਾਲ ਹੀ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਉਲੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।
ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ: ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।
ਓਲੰਪਿਕ 'ਚ ਨੀਰਜ ਨੇ ਚਾਂਦੀ ਦਾ ਮੈਡਲ: ਕਾਬਿਲੇਗੌਰ ਹੈ ਕਿ ਨੀਰਜ ਚੋਪੜਾ ਨੇ ਪਿਛਲੀਆਂ ਓਲੰਪਿਕ ਖੇਡਾਂ 'ਚ ਭਾਰਤ ਦੀ ਝੋਲੀ 'ਚ ਗੋਲਡ ਮੈਡਲ ਪਾਇਆ ਸੀ ਪਰ ਇਸ ਵਾਰ ਪੈਰਿਸ ਓਲੰਪਿਕ 'ਚ ਗੁਆਂਢੀ ਮੁਲਕ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਨੇ ਜੈਵਲਿਨ 'ਚ ਨਵਾਂ ਰਿਕਾਰਡ ਬਣਾ ਕੇ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਤੇ ਨੀਰਜ ਚੋਪੜਾ ਨੂੰ ਚਾਂਦੀ ਦੇ ਮੈਡਲ ਨਾਲ ਹੀ ਸੰਤੁਸ਼ਟ ਹੋਣਾ ਪਿਆ।
- ਨੀਰਜ ਚੋਪੜਾ ਨੇ ਗੋਲਡ ਮੈਡਲ ਹਾਰ ਕੇ ਵੀ ਰਚਿਆ ਇਤਿਹਾਸ, ਆਪਣੇ ਨਾਂ ਕੀਤੇ ਇਹ 4 ਵੱਡੇ ਰਿਕਾਰਡ - Paris Olympics 2024
- ਚਾਂਦੀ ਦੇ ਤਗਮੇ ਨਾਲ ਹੀ ਨੀਰਜ ਚੋਪੜਾ ਨੂੰ ਹੋਣਾ ਪਿਆ ਸੰਤੁਸ਼ਟ, ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਓਲੰਪਿਕ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਮਗਾ - Paris Olympics 2024
- ਓਲੰਪਿਕ 'ਚ ਸਾਲ 1928 ਤੋਂ ਲੈਕੇ ਹੁਣ ਤੱਕ ਕਿਵੇਂ ਰਿਹਾ ਭਾਰਤੀ ਹਾਕੀ ਦਾ ਸਫ਼ਰ, 8 ਗੋਲਡ ਸਣੇ ਜਿੱਤ ਚੁੱਕੀ 13 ਮੈਡਲ - Indian Hockey Medals In Olympics