ETV Bharat / state

ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਸੀਐਮ ਭਗਵੰਤ ਮਾਨ, ਸੌਂਪਿਆ 1 ਕਰੋੜ ਦਾ ਚੈੱਕ - cm mann Agniveer Ajay at khanna

ਅਗਨੀਵੀਰ ਅਜੈ ਸਿੰਘ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਿਆ। ਵੀਰਵਾਰ ਨੂੰ ਸੀਐਮ ਭਗਵੰਤ ਮਾਨ ਅਜੈ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ। ਅਜੈ ਦੇ ਜੀਵਨ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਜੀਵਨ ਕਹਾਣੀ ਸੁਣ ਕੇ ਭਾਵੁਕ ਹੋ ਗਏ।

CM Bhagwant Mann handed over a check of 1 crore to the family of martyr Agniveer Ajay at khanna
ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਸੀਐਮ ਭਗਵੰਤ ਮਾਨ
author img

By ETV Bharat Punjabi Team

Published : Jan 25, 2024, 3:58 PM IST

ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਚੰਡੀਗੜ੍ਹ : ਬੀਤੇ ਦਿਨੀਂ ਸਰਹੱਦ 'ਤੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਕਿਹਾ ਕਿ ਪਰਿਵਾਰ ਵਾਲਿਆਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।

ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ: ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਖੜੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਹਨਾਂ ਕਿਹਾ ਕਿ ਹਰ ਪਿੰਡ ਦੇ ਵਿੱਚ ਕੋਈ ਨਾ ਕੋਈ ਅਜਿਹਾ ਸ਼ਹੀਦ ਹੋਇਆ ਹੈ ਜਿਸ ਨੇ ਆਜ਼ਾਦੀ ਦੀ ਲੜਾਈ ਦੇ ਵਿੱਚ ਹਿੱਸਾ ਪਾਇਆ ਹੋਵੇ। ਉਹਨਾਂ ਕਿਹਾ ਕਿ 19 ਸਾਲ ਦਾ ਨੌਜਵਾਨ ਭਰਤੀ ਹੁੰਦਾ ਹੈ ਅਤੇ 22 ਸਾਲ ਦਾ ਨੌਜਵਾਨ ਸੇਵਾ ਮੁਕਤ ਵੀ ਬਣ ਜਾਂਦਾ ਹੈ ਉਸ ਨੂੰ ਕੋਈ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਉਹਨਾਂ ਕਿਹਾ ਕਿ ਇਹ ਮਾੜੀ ਸਕੀਮ ਹੈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਅਜਿਹੀ ਦੁੱਖ ਦੀ ਘੜੀ ਦੇ ਵਿੱਚ ਪਰਿਵਾਰ ਦੇ ਨਾਲ ਖੜੇ ਹਾਂ ਉਹਨਾਂ ਨੂੰ ਕਿਸ ਤਰ੍ਹਾਂ ਦੀ ਵੀ ਮਦਦ ਹੋਵੇਗੀ ਉਹ ਕੀਤੀ ਜਾਵੇਗੀ ।

  • ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ...ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…ਸਕੂਲ ਦਾ ਨਾਮ ਸ਼ਹੀਦ ਦੇ ਨਾਮ 'ਤੇ ਹੋਵੇਗਾ ਨਾਲ ਹੀ ਪਿੰਡ 'ਚ ਸਟੇਡੀਅਮ ਬਣਾਇਆ ਜਾਵੇਗਾ...ਪਰਿਵਾਰ ਦੇ ਇੱਕ ਮੈਂਬਰ ਨੂੰ… pic.twitter.com/R2vxKnHnRb

    — Bhagwant Mann (@BhagwantMann) January 25, 2024 " class="align-text-top noRightClick twitterSection" data=" ">

ਸਰਕਾਰ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ, ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਅਜੇ 6 ਭੈਣਾਂ ਦਾ ਇਕਲੌਤਾ ਭਰਾ ਸੀ: ਤੁਹਾਨੂੰ ਦੱਸ ਦੇਈਏ ਕਿ ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.