ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।
ਅੱਜ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ... ਇਸ ਖੁਸ਼ੀ ਦੇ ਮੌਕੇ 'ਤੇ ਨਵ-ਨਿਯੁਕਤ ਮੁੰਡੇ-ਕੁੜੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ-ਬਹੁਤ ਮੁਬਾਰਕਾਂ... pic.twitter.com/69bblBo0Gv
— Bhagwant Mann (@BhagwantMann) September 7, 2024
842 ਆਮ ਆਦਮੀ ਕਲੀਨਿਕ : ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।
ਸਾਡੀ ਸਰਕਾਰ ਦੀ ਨੀਅਤ ਸਾਫ਼ ਹੈ... ਤਾਂ ਹੀ ਅੱਜ ਅਸੀਂ ਨੌਜਵਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਰਕਾਰੀ ਨੌਕਰੀਆਂ ਦੇ ਰਹੇ ਹਾਂ... ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਮੁੰਡੇ-ਕੁੜੀਆਂ ਨਿਯੁਕਤੀ ਪੱਤਰ ਲੈਣ ਤੋਂ ਬਾਅਦ ਆਪਣੀ ਕੁਰਸੀਆਂ 'ਤੇ ਜਾ ਕੇ ਬੈਠਣ ਨਾ ਕਿ ਵਕੀਲਾਂ ਦੇ ਦਫ਼ਤਰਾਂ ਦੇ ਗੇੜੇ ਕੱਢਣ... pic.twitter.com/dXziiKbebc
— Bhagwant Mann (@BhagwantMann) September 7, 2024
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ : ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਅੱਜ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ... ਸਭ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ...
— Bhagwant Mann (@BhagwantMann) September 7, 2024
ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਜੋ ਸਰਕਾਰੀ ਨੌਕਰੀਆਂ ਦੀ ਆਸ ਛੱਡ ਚੁੱਕੇ ਸੀ, ਉਹਨਾਂ ਨੂੰ ਬਿਨਾਂ ਰਿਸ਼ਵਤ ਤੇ… pic.twitter.com/c9oNZGtRd5
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ।
ਅੱਜ ਵਾਲੀਆਂ ਮਿਲਾ ਕੇ ਹੁਣ ਤੱਕ ਢਾਈ ਸਾਲਾਂ ‘ਚ 44974 ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ… ਮੈਨੂੰ ਬੇਹੱਦ ਖੁਸ਼ੀ ਹੈ ਕਿ ਤੁਸੀਂ ਸਾਰੇ ਪੰਜਾਬ ਸਰਕਾਰ ਅਤੇ ਰੰਗਲੇ ਪੰਜਾਬ ਦੇ ਪਰਿਵਾਰ ਦਾ ਹਿੱਸਾ ਬਣੇ ਹੋ... ਜੇਕਰ ਸਾਡੀ ਨੀਅਤ ਸਾਫ਼ ਹੈ ਤਾਂ ਹੀ ਇਹ ਸਭ ਸੰਭਵ ਹੋਇਆ ਹੈ... pic.twitter.com/w9VJDmGMXE
— Bhagwant Mann (@BhagwantMann) September 7, 2024
- ਕਿਸਾਨ ਦੀ ਧੀ ਬਣੀ ਭਾਰਤੀ ਫੌਜ 'ਚ ਕਮਿਸ਼ਨਡ ਅਫ਼ਸਰ, ਮਾਂਪਿਓ ਸਣੇ ਪੰਜਾਬ ਦਾ ਨਾਮ ਕੀਤਾ ਰੌਸ਼ਨ - Pallavi Rajput In Indian Army
- "ਇਨਸਾਫ 'ਚ ਦੇਰੀ, ਸਰਕਾਰਾਂ ਦੀ ਢਿੱਲਮੱਠ ਦਾ ਨਤੀਜਾ", ਪੰਜਾਬ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਸੀਐਮ ਦੀ ਦੋ ਟੁੱਕ - Punjab Vidhan Sabha Session
- ਪੰਜਾਬ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ; ਪੰਜਾਬ ਫਾਇਰ ਸੇਫਟੀ ਸਣੇ ਚਾਰ ਬਿੱਲ ਪਾਸ, ਫਾਇਰ ਵਿਭਾਗ ਦੇ ਭਰਤੀ ਨਿਯਮ ਬਦਲੇ - Punjab Vidhan Sabha Session
ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ : ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ।
PRESS NOTE