ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ।
ਅਕਾਲੀ ਦਲ ਬਾਦਲ ਦੀ ਹਾਲਤ ਦੇਖੋ..ਤੱਕੜੀ ਕਿਸੇ ਹੋਰ ਉਮੀਦਵਾਰ ਕੋਲ..ਸੁਖਬੀਰ ਬਾਦਲ ਕਿਸੇ ਹੋਰ ਦੇ ਹੱਕ ਚ’ ..ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਐ ਇਹਨਾਂ ਨੇ ???..ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ਚ ਜਲੰਧਰ ਰੈਲੀਆਂ ਕਰੋਗੇ ..??? ..ਬਿਲਕੁੱਲ ਵੀ ਨਹੀਂ …ਰੱਬ ਬੜਾ ਬਲਵਾਨ ਐ..
— Bhagwant Mann (@BhagwantMann) June 27, 2024
ਕਾਟੋ-ਕਲੇਸ਼ ’ਚ ਉਲਝੇ ਅਕਾਲੀ ਲੀਡਰ: ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਗ੍ਰਸਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ ’ਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਹੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਪ੍ਰਧਾਨ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਘਾਣ ਕਰ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਲੋਕ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਕੀਤੇ ਗਏ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਨੂੰ ਚੋਣਾਂ ਵਿੱਚ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਉਣਗੇ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਘਟੀਆ ਦਰਜੇ ਦੇ ਪ੍ਰਚਾਰ ਤੋਂ ਬਾਜ਼ ਨਹੀਂ ਆਉਣਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦਿੰਦਿਆਂ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਦਗਾ ਕਮਾਇਆ ਹੈ।
- ਫਿਰੋਜ਼ਪੁਰ ਪੁਲਿਸ ਨੇ ਕੀਤੀ ਵੱਖਰੀ ਪਹਿਲਕਦਮੀ, ਨਸ਼ੇ ਦੇ ਖਾਤਮੇ ਲਈ ਕੀਤੇ ਅਲੱਗ-ਅਲੱਗ ਉਪਰਾਲੇ - Drug awareness
- ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, NRI, ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ - Dr Baljit Kaur
- ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਲੁਧਿਆਣੇ ਦੇ ਲੋਕ, ਇਲਾਕੇ 'ਚ ਭਰਿਆ ਕੈਮੀਕਲ ਵਾਲਾ ਪਾਣੀ, ਆਪਣੇ ਅੱਖੀ ਦੇਖੋ ਤਸਵੀਰਾਂ - Ludhiana News