ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪ੍ਰਚਾਰ ਸਿਖਰਾਂ 'ਤੇ ਹੈ ਤਾਂ ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ਨੂੰ ਹੋਰ ਝਟਕੇ ਦਿੰਦਿਆਂ ਕਈ ਸਿਆਸੀ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਵੱਲੋਂ ਜਿਥੇ ਪਟਿਆਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਮੇਤ ਹੋਰ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਹੈ ਤਾਂ ਉਥੇ ਹੀ ਲੁਧਿਆਣਾ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਦਾ ਆਮ ਆਦਮੀ ਪਾਰਟੀ 'ਚ ਸਵਾਗਤ ਕੀਤਾ ਹੈ।
ਪਟਿਆਲਾ 'ਚ ਅਕਾਲੀ ਦਲ ਨੂੰ ਝਟਕਾ: ਦੱਸ ਦਈਏ ਕਿ ਅੱਜ ਪਟਿਆਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਅਤੇ ਜਸਪਾਲ ਕਲਿਆਣ ਸਮੇਤ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਮੂਹ ਆਗੂਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ ਹੈ।
ਕਾਂਗਰਸੀ ਕੌਂਸਰਲ 'ਆਪ' 'ਚ ਸ਼ਾਮਲ: ਉਥੇ ਹੀ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਉਥੇ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਕੌਂਸਲਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਲੁਧਿਆਣਾ ਸ਼ਹਿਰ ਦੇ ਸਾਬਕਾ ਕੌਂਸਲਰ ਨਰਿੰਦਰ ਚੌਧਰੀ ਵੀ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਵਜੀਤ ਕੌਰ ਮਾਣੂੰਕੇ ਵੱਲੋਂ ਸਮੂਹ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।
- ਕਾਂਗਰਸ ਆਗੂ ਪਰਗਟ ਸਿੰਘ ਦਾ 'ਆਪ' ਉੱਤੇ ਵਾਰ, ਕਿਹਾ- ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ - Pargat Singhs attack on AAP
- ਸਵਾਰੀਆਂ ਨਾਲ ਭਰੀ PRTC ਬੱਸ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ, ਬੱਸ ਚਾਲਕ ਸਣੇ ਸਵਾਰੀਆਂ ਜ਼ਖ਼ਮੀ - PRTC bus Heavy collision
- ਸੁਖਪਾਲ ਖਹਿਰਾ ਨੇ ਇੱਕ ਵਾਰ ਫਿਰ ਦਲਵੀਰ ਗੋਲਡੀ ਉੱਤੇ ਸਾਧੇ ਨਿਸ਼ਾਨੇ, ਮੁੱਖ ਮੰਤਰੀ ਮਾਨ ਨੂੰ ਵੀ ਕੀਤਾ ਚੈਲੇਂਜ - Sukhpal Khaira targets Dalvir Goldi