ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।
ਪੰਜਾਬ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਲੱਡਾ ਕੋਠੀ, ਸੰਗਰੂਰ ਤੋਂ Live
— Bhagwant Mann (@BhagwantMann) November 19, 2024
पंजाब की पंचायतों के नवनिर्वाचित पंचों के शपथ ग्रहण समारोह दौरान लड्डा कोठी, संगरूर से Live https://t.co/RXAc28xaFR
ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ
ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।
— Bhagwant Mann (@BhagwantMann) November 19, 2024
ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ
ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।
ਅੱਜ ਲੋਕਤੰਤਰ ਦੀ ਨੀਂਹ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚ ਸਾਹਿਬਾਨਾਂ ਲਈ ਬਹੁਤ ਵੱਡਾ ਦਿਨ ਹੈ। ਸੰਗਰੂਰ ਸਮੇਤ 19 ਜ਼ਿਲ੍ਹਿਆਂ ਦੇ ਪੰਚ ਸਾਹਿਬਾਨਾਂ ਨੂੰ ਪੰਜਾਬ ਦੇ ਚੰਗੇ ਭਵਿੱਖ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਸਹੁੰ ਚੁਕਾਈ ਗਈ। ਨਵੀਆਂ ਜ਼ਿੰਮੇਵਾਰੀਆਂ ਲਈ ਸਭ ਨੂੰ ਬਹੁਤ-ਬਹੁਤ ਵਧਾਈਆਂ।
— Bhagwant Mann (@BhagwantMann) November 19, 2024
आज लोकतंत्र की नींव ग्राम पंचायतों के… pic.twitter.com/YqHvNZ8AO6
ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪਹਿਲ ਸਕੀਮ ਰਾਹੀਂ ਹੁਣ ਤੱਕ 1800 ਤੋਂ ਵੱਧ ਔਰਤਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਜਿਸ ਤੋਂ ਸਾਡੀਆਂ ਮਾਵਾਂ-ਭੈਣਾ ਸਵੈ ਸਹਾਇਤਾ ਸਮੂਹ ਦੇ ਜ਼ਰੀਏ 80 ਹਜ਼ਾਰ ਤੋਂ ਵੱਧ ਸਕੂਲੀ ਵਰਦੀਆਂ ਤਿਆਰ ਕਰਕੇ ਸਾਢੇ 4 ਕਰੋੜ ਰੁਪਏ ਕਮਾ ਚੁੱਕੀਆਂ ਹਨ।
— Bhagwant Mann (@BhagwantMann) November 19, 2024
पहल स्कीम के तहत अब तक 1800 से अधिक महिलाओं को ट्रेनिंग दी जा चुकी है। जिससे… pic.twitter.com/7pik5JT7Ts
ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਇਸ ਮਿਸਾਲੀ ਪਹਿਲਕਦਮੀ ਦਾ ਮੰਤਵ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਅਜਿਹੀਆਂ ਹੋਰ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮਤੇ ਪਾਸ ਕਰਨੇ ਚਾਹੀਦੇ ਹਨ ਕਿਉਂਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਣਗੀਆਂ ਅਤੇ ਨੌਕਰਸ਼ਾਹ, ਵਿਗਿਆਨੀ, ਡਾਕਟਰ, ਤਕਨੀਸ਼ੀਅਨ ਅਤੇ ਹੋਰ ਕਾਬਲ ਵਿਅਕਤੀ ਪੈਦਾ ਕਰਨਗੀਆਂ।
ਇੱਕ ਪੰਚਾਇਤ ਪਿੰਡ ਦੀ ਕਾਇਆ ਪਲਟ ਸਕਦੀ ਹੈ। ਮੇਰੀ ਪਿੰਡ ਦੀਆਂ ਪੰਚਾਇਤਾਂ ਨੂੰ ਅਪੀਲ ਹੈ ਕਿ ਉਹ ਪਿੰਡ ਨੂੰ ਜਾਂਦੇ ਰਾਹਾਂ, ਫਿਰਨੀਆਂ ਅਤੇ ਟਿਊਬਵੈੱਲਾਂ 'ਤੇ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।
— Bhagwant Mann (@BhagwantMann) November 19, 2024
एक पंचायत गांव की कायापलट कर सकती है। मेरी गांव की पंचायतों से अपील है कि वे गांव के… pic.twitter.com/ejZBYzd6vO
ਉੱਚ ਪੱਧਰੀ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜ਼ੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਭਰਪੂਰ ਮੌਕਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਉੱਤੇ ਕੀਮਤੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦੀਆਂ ਹਨ।
ਕਾਨੂੰਨ ਮੁਤਾਬਕ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਾਲ 'ਚ 2 ਵਾਰ ਗ੍ਰਾਮ ਸਭਾ ਕਰਵਾਉਣੀਆਂ ਜ਼ਰੂਰੀ ਹਨ। ਜਿਸ ਵਿੱਚ ਪਿੰਡ ਦੇ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਪਿੰਡ ਵਾਸੀਆਂ ਨੂੰ ਸੰਖੇਪ 'ਚ ਜਾਣਕਾਰੀ ਦੇ ਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇ।
— Bhagwant Mann (@BhagwantMann) November 19, 2024
कानून के मुताबिक गांव की पंचायतों द्वारा साल में 2 बार ग्राम… pic.twitter.com/ac55tH7thy
ਪੰਚਾਇਤਾਂ ਪੂਰੇ ਪਿੰਡ ਦੀਆਂ ਸਾਂਝੀਆਂ
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਇਕ ਵਾਰ ਚੁਣੀਆਂ ਗਈਆਂ ਪੰਚਾਇਤਾਂ ਪੂਰੇ ਪਿੰਡ ਦੀਆਂ ਸਾਂਝੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਂ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਵਿਹਾਰ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿੰਡਾਂ ਵਿੱਚ ਫੈਲੀ ਧੜੇਬੰਦੀ ਕਾਰਨ ਪਿੰਡਾਂ ਵਿੱਚ ਕਈ ਕੰਮ ਖ਼ਤਰੇ ਵਿੱਚ ਪੈ ਜਾਂਦੇ ਹਨ।
ਵੱਧ ਤੋਂ ਵੱਧ ਪੌਦੇ ਲਾਉਣ ਲਈ ਉਸਾਰੂ ਮੁਹਿੰਮ
ਮੁੱਖ ਮੰਤਰੀ ਨੇ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਲਈ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਸੂਬੇ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਮਾਹੌਲ ਨੂੰ ਸੁਧਾਰਨਾ ਅਤੇ ਦੂਜੇ ਪਾਸੇ ਪ੍ਰਦੂਸ਼ਣ ਨੂੰ ਰੋਕਣਾ ਜ਼ਰੂਰੀ ਹੈ।
ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡਾ ਕੋਠੀ ਵਿਖੇ ਨਵੇਂ ਚੁਣੇ ਗਏ ਪੰਚ ਸਾਹਿਬਾਨਾਂ ਨੂੰ ਸਹੁੰ ਚੁਕਾਈ। ਸਭ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਸਾਰੇ ਪੰਚ ਸਾਹਿਬਾਨ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਗੇ।
— Bhagwant Mann (@BhagwantMann) November 19, 2024
आज जिला संगरूर के गांव लड्डा कोठी में नए चुने गए… pic.twitter.com/yZIn7Sfm04
ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਆਖਿਆ
ਮੁੱਖ ਮੰਤਰੀ ਨੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲੇ ਪੂਰੇ ਜਨਤਕ ਮਸ਼ਵਰੇ ਨਾਲ ਲੈਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਫ਼ੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣ ਤਾਂ ਜੋ ਫ਼ੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਪੰਚਾਇਤਾਂ ਆਪਣਾ ਫ਼ਰਜ਼ ਬਾਖ਼ੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਨੁਹਾਰ ਬਦਲ ਸਕਦੀਆਂ ਹਨ।
ਡਿਊਟੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣੀ
ਮੁੱਖ ਮੰਤਰੀ ਨੇ ਪੰਚਾਇਤਾਂ ਨੂੰ ਜੋਸ਼ ਨਾਲ ਕੰਮ ਕਰਨ ਅਤੇ ਸਭ ਲਈ ਆਧੁਨਿਕ ਸਹੂਲਤਾਂ ਯਕੀਨੀ ਬਣਾ ਕੇ ਆਪਣੇ ਪਿੰਡਾਂ ਨੂੰ ਨਮੂਨੇ ਦਾ ਬਣਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਪੰਚਾਇਤਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਹਰ ਫ਼ੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ।
ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ
ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਇਕ ਪਾਸੇ ਤਾਂ ਪਿੰਡਾਂ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਦੂਜੇ ਪਾਸੇ ਇਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੂਝਵਾਨ ਵੋਟਰਾਂ ਨੇ ਸਾਰੀਆਂ ਪੰਚਾਇਤਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵੋਟਰਾਂ ਦੇ ਰਿਣੀ ਹਨ, ਜਿਨ੍ਹਾਂ ਨੇ ਇਨ੍ਹਾਂ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹਿੱਸਾ ਲਿਆ ਹੈ।