ਸ੍ਰੀ ਮੁਕਤਸਰ ਸਾਹਿਬ: ਉੱਤਰੀ ਭਾਰਤ 'ਚ ਜਿੱਥੇ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ, ਉੱਥੇ ਹੀ ਇਸ ਠੰਢ ਅਤੇ ਧੁੰਦ ਨੇ ਲੋਕਾਂ ਦੇ ਕੰਮਕਾਜ 'ਤੇ ਵੀ ਮਾੜਾ ਅਸਰ ਪਾਇਆ ਹੈ, ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ 'ਚ ਵੀ ਤਾਪਮਾਨ 'ਚ ਗਿਰਾਵਟ ਕਾਰਨ ਠੰਢ ਲਗਾਤਾਰ ਵਧ ਰਹੀ ਹੈ ਜਿਸ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਮਜ਼ਦੂਰ ਵਰਗ ਉੱਤੇ ਅਸਰ
ਠੰਢ ਦਾ ਅਸਰ ਮਜ਼ਦੂਰਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਪਿਛਲੇ 15 ਤੋਂ 20 ਦਿਨਾਂ ਤੋਂ ਮਜ਼ਦੂਰਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਪਿਛਲੇ 20 ਦਿਨਾਂ ਤੋਂ ਕੰਮ ਨਾ ਮਿਲਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਸਰਕਾਰ ਵੱਲੋਂ ਬਣਾਇਆ ਉਸ ਦਾ ਲਾਭ ਕਾਰਡ ਅਜੇ ਵੀ ਚੱਲ ਰਿਹਾ ਹੈ, ਪਰ ਉਹਨਾਂ ਨੂੰ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ। ਮਜ਼ਦੂਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੰਮ ਨਾ ਮਿਲਣ ਕਾਰਨ ਉਹਨਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ, ਉਹਨਾਂ ਦੇ ਖਾਤਿਆਂ ਵਿੱਚ ਪਾਸੇ ਪਾਏ ਜਾਣ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚਲਾਇਆ ਜਾ ਸਕੇ।
ਮੀਂਹ ਦਾ ਅਲਰਟ ਜਾਰੀ
ਮੌਸਮ ਵਿਗਿਆਨੀ ਨੇ ਦੱਸਿਆ ਕਿ ਲਗਾਤਾਰ ਦਿਨ ਅਤੇ ਰਾਤ ਦੇ ਤਾਪਮਾਨ ਘੱਟ ਚੱਲ ਰਹੇ ਹਨ, ਜਿਸ ਦੇ ਚੱਲਦੇ ਠੰਢ ਦਾ ਪ੍ਰਕੋਪ ਵਧ ਰਿਹਾ ਹੈ। ਸੰਘਣੀ ਧੁੰਦ ਨੂੰ ਲੈ ਕੇ ਅੱਜ ਲਈ ਓਰੇਂਜ ਅਤੇ ਕੱਲ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੀ 5 ਤੋ 7 ਜਨਵਰੀ ਨੂੰ ਕਿਤੇ ਕਿਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਦੇ ਨਾਲ ਠੰਢ ਹੋਰ ਵਧ ਸਕਦੀ ਹੈ। ਸੰਘਣੀ ਧੁੰਦ ਦੇ ਚੱਲਦਿਆਂ ਸਫ਼ਰ ਕਰਨ ਵਾਲੇ ਸਾਵਧਾਨੀ ਵਰਤਣ ਅਤੇ ਹੌਲੀ ਚੱਲਣ। ਉਨ੍ਹਾਂ ਨੇ ਕਿਹਾ ਕਿ ਠੰਢ ਦੇ ਪ੍ਰਕੋਪ ਤੋਂ ਬਚਣ ਲਈ ਗਰਮ ਕੱਪੜੇ ਪਾ ਕੇ ਹੀ ਬਾਹਰ ਨਿਕਲੋ।