ਬਰਨਾਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਪ੍ਰਸ਼ਾਸ਼ਨ ਵਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਾਈ ਐਸ ਕਾਲਜ ਹੰਡਿਆਇਆ ਵਿਖੇ ਵਿਦਿਆਰਥੀਆਂ ਦੇ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਹਨਾ ਮੁਕਾਬਲਿਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕਿਹਾ ਕਿ ਹਰ ਵੋਟਰ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ, ਇਸ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਥੀਏਟਰ ਅਧਿਆਪਕ ਨੇ ਕਿਹਾ ਕਿ ਕਲਾ ਦੇ ਮਾਧਿਅਮ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਗਰੂਕ ਕੀਤਾ ਜਾ ਸਕਦਾ ਹੈ। ਨੌਜਵਾਨ ਕਲਾਕਾਰਾਂ ਨੇ ਕਿਹਾ ਕਿ ਉਹ ਖ਼ੁਦ ਵੀ ਪਹਿਲੀ ਦਫ਼ਾ ਵੋਟ ਪਾਉਣਗੇ ਅਤੇ ਨਾਟਕ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
ਵਾਈ ਐਸ ਕਾਲਜ ਵਿੱਚ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ : ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਤਾਂ ਕਿ ਵੋਟਰ ਆਪਣੀ ਵੋਟ ਦਾ ਸਹੀ ਤਰ੍ਹਾ ਨਾਲ ਇਸਤੇਮਾਲ ਕਰ ਸਕਣ। ਬਰਨਾਲਾ ਜਿਲ੍ਹੇ ਵਿੱਚ ਵੀ ਵੋਟਰਾਂ ਨੂੰ ਜਾਗਰੂਕਤਾ ਕਰਨ ਲਈ ਅਲੱਗ ਅਲੱਗ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿਸ ਤਹਿਤ ਅੱਜ ਬਰਨਾਲਾ ਦੇ ਵਾਈ ਐਸ ਕਾਲਜ ਵਿੱਚ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾ ਕਿਸੇ ਡਰ ਅਤੇ ਲਾਲਚ ਦੇ ਕਰਨਾ ਚਾਹੀਦਾ ਹੈ ਤਾਂ ਕਿ ਸਾਡਾ ਲੋਕਤੰਤਰ ਹੋਰ ਮਜਬੂਤ ਹੋ ਸਕੇ। ਉਹਨਾਂ ਕਿਹਾ ਕਿ 1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਦੀ ਚੋਣ ਲਈ ਵੋਟਾ ਪੈਣਗੀਆਂ। ਜਿਸ ਲਈ ਜਿਲ੍ਹਾ ਬਰਨਾਲਾ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਦੀ ਅਪੀਲ ਕਰਦੇ ਹਾਂ। ਉਹਨਾਂ ਕਿਹਾ ਕਿ ਅੱਜ ਬੱਚਿਆਂ ਨੇ ਬਹੁਤ ਵਧੀਆ ਨਾਟਕਾ ਦੇ ਤਰੀਕੇ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਹੈ। ਬੱਚਿਆਂ ਵਲੋਂ ਬਹੁਤ ਸੁੰਦਰ ਨਾਟਕਾਂ ਦੀਆਂ ਪੇਸ਼ਕਾਰੀਆਂ ਕੀਤੀਆਂ ਹਨ।
ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕੀਤਾ ਪ੍ਰੇਰਿਤ: ਇਸ ਸਬੰਧੀ ਵਾਈ ਐਸ ਕਾਲਜ ਦੀ ਥੀਏਟਰ ਅਧਿਆਪਕਾ ਰੂਪਇੰਦਰਜੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਲਜ ਦੇ ਆਡੀਟੋਰੀਅਮ ਵਿੱਚ ਨੁੱਕੜ ਨਾਟਕਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਹਨਾਂ ਦਾ ਵਿਸ਼ਾ ਵੋਟਿੰਗ ਜਾਗਰੂਕਤਾ ਕੰਪੇਨ ਹੈ। ਬਹੁਤ ਸਾਰੇ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆ ਨੇ ਇਹਨਾਂ ਨਾਟਕ ਮੁਕਾਬਲਿਆਂ ਵਿੱਚ ਭਾਗ ਲਿਆ ਹੈ। ਇਹਨਾਂ ਨਾਟਕਾਂ ਰਾਹੀਂ ਵਿਦਿਆਰਥੀਆਂ ਨੇ ਬਹੁਤ ਵਧੀਆ ਪੇਸ਼ਕਾਰੀਆਂ ਦਿੱਤੀਆਂ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਥੀਏਟਰ ਇੱਕ ਕਲਾ ਦਾ ਮਾਧਿਅਮ ਹੈ। ਜਿਸ ਰਾਹੀਂ ਲੋਕਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਵੋਟਾਂ ਪਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।
- ਸੀਬੀਐਸਈ ਵੱਲੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਹੋਇਆ ਟ੍ਰੇਨਿੰਗ ਪ੍ਰੋਗਰਾਮ, 50 ਘੰਟੇ ਦੀ ਹਰ ਪ੍ਰਿੰਸੀਪਲ ਅਤੇ ਅਧਿਆਪਕ ਲਈ ਟ੍ਰੇਨਿੰਗ ਲਾਜ਼ਮੀ - Training of principals and teachers
- ਰਵਨੀਤ ਬਿੱਟੂ ਦਾ ਮੂਸੇਵਾਲਾ ਕਤਲ ਨੂੰ ਲੈ ਕੇ AAP ਸਰਕਾਰ 'ਤੇ ਵੱਡਾ ਇਲਜ਼ਾਮ, ਕਾਂਗਰਸ ਦੇ ਆਪਸੀ ਕਲੇਸ਼ ਨੂੰ ਲੈ ਕੇ ਵੀ ਆਖੀ ਇਹ ਗੱਲ - Lok Sabha Elections
- ਮੰਡੀ ਗੋਬਿੰਦਗੜ੍ਹ 'ਚ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਹਥਿਆਰ ਸਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ - police arrested accused
ਉਥੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਆਏ ਕਲਾਕਾਰ ਨੌਜਵਾਨਾਂ ਨੇ ਕਿਹਾ ਕਿ ਉਹ ਇਸ ਵਾਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਹਨਾਂ ਨੂੰ ਭਾਵੇਂ ਵੋਟ ਕਿਸਨੂੰ ਪਾਉਣੀ ਹੈ, ਇਸਦੀ ਬਹੁਤੀ ਸਮਝ ਨਹੀਂ ਹੈ। ਪਰ ਫਿ਼ਰ ਵੀ ਉਹ ਇਹ ਗੱਲ ਧਿਆਨ ਵਿੱਚ ਰੱਖ ਕੇ ਵੋਟ ਕਰਨਗੇ ਕਿ ਸਾਡੇ ਮੁੱਦਿਆਂ ਦਾ ਹੱਲ ਕੌਣ ਕਰ ਸਕੇਗਾ। ਉਹਨਾਂ ਕਿਹਾ ਕਿ ਵੋਟਾਂ ਸਬੰਧੀ ਅਸੀਂ ਨਾਟਕ ਰਾਹੀਂ ਵੀ ਵੋਟਰਾਂ ਨੂੰ ਜਾਗਰੂਕ ਕਰਨ ਦਾ ਤਹੱਈਆ ਕੀਤਾ ਹੈ।