ਅੰਮ੍ਰਿਤਸਰ: ਸਾਕਾ ਨੀਲਾ ਤਾਰ ਦੀ 40ਵੀਂ ਬਰਸੀ ਮੌਕੇ ਜਿੱਥੇ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ ਉੱਥੇ ਹੀ ਇਸ ਬੰਦ ਦੀ ਕਾਲ ਨੂੰ ਅੰਮ੍ਰਿਤਸਰ ਦੇ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਦਲ ਖਾਲਸਾ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਵਿੱਚ ਇੱਕ ਮਾਰਚ ਵੀ ਕੱਢਿਆ ਪਰ ਉਸ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਸਾਰੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ ਸਨ। ਇਸ ਮੌਕੇ ਉੱਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ ਅਤੇ ਪੁਲਿਸ ਅਧਿਕਾਰੀਆਂ ਦੇ ਮੁਤਾਬਿਕ ਕਿਸੇ ਵੀ ਸ਼ੱਕੀ ਵਿਅਕਤੀ ਉੱਤੇ ਅੱਖ ਰੱਖਣ ਵਾਸਤੇ ਸੀਸੀਟੀਵੀ ਕੈਮਰਾ ਦੀ ਮਦਦ ਲਈ ਜਾ ਰਹੀ ਹੈ।
ਬੰਦ ਨੂੰ ਭਰਵਾਂ ਹੁੰਗਾਰਾ: ਬੰਦ ਦੀ ਕਾਲ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਦਿੱਤੀ ਗਈ, ਜਿਸ ਤੋਂ ਬਾਅਦ ਅੰਮ੍ਰਿਤਸਰ ਦਾ ਹਾਲ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ। ਬੇਸ਼ੱਕ ਇਸ ਹਾਲ ਬਜ਼ਾਰ ਵਿੱਚ ਰੋਜਾਨਾ ਦੀ ਲੱਖਾਂ ਲੋਕ ਸ਼ੌਪਿੰਗ ਕਰਨ ਵਾਸਤੇ ਪਹੁੰਚਦੇ ਹਨ ਪਰ 6 ਜੂਨ ਦੇ ਮੱਦੇਨਜ਼ਰ ਲੋਕਾਂ ਵੱਲੋਂ ਖੁੱਦ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਹਿਮਾਇਤ ਦਿੱਤੀ ਗਈ। ਦਲ ਖਾਲਸਾ ਦੇ ਆਗੂ ਦਾ ਕਹਿਣਾ ਹੈ ਕਿ ਹਰ ਸਾਲ ਦੀ ਤਰ੍ਹਾਂ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਉਹਨਾਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਬੰਦ ਦੀ ਕਾਲ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਉਹਨਾਂ ਨੇ ਕਿਹਾ ਕਿ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ 40 ਵਰੇ ਹੋ ਚੁੱਕੇ ਹਨ ਪਰ ਹੁਣ ਤੱਕ ਇਨਸਾਫ ਨਹੀਂ ਮਿਲਿਆ ਜਿਸ ਦੇ ਚਲਦਿਆਂ ਬੰਦ ਦੀ ਕਾਲ ਦਿੱਤੀ ਗਈ ਸੀ ।
- ਸਾਈਬਰ ਠੱਗਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਲਾਇਆ ਚੂਨਾ, ਮੈਨੇਜਰ ਨੇ ਦਿੱਤੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ - Cyber thugs in amritsar
- ਪੰਜਾਬੀਆਂ ਨੇ ਨਕਾਰੇ ਆਪ ਦੇ 5 ਚੋਂ 4 ਉਮੀਦਵਾਰ ਮੰਤਰੀ, ਨਹੀਂ ਬਚਾ ਸਕੇ ਪਾਰਟੀ ਦਾ ਸਾਖ਼ - ਵਿਸ਼ੇਸ਼ ਰਿਪੋਰਟ - AAP In Lok Sabha Elections
- 'ਆਪ' ਦਾ ਪੰਜਾਬ 'ਚ ਲੋਕ ਸਭਾ ਚੋਣਾਂ ਦੌਰਾਨ ਘਟਿਆ ਵੋਟ ਪ੍ਰਤੀਸ਼ਤ, ਸੀਐੱਮ ਮਾਨ ਲੱਭਣਗੇ ਵਜ੍ਹਾਂ ... ! - AAP vote percentage decreased
ਸਖ਼ਤ ਸੁਰੱਖਿਆ ਪ੍ਰਬੰਧ: ਪੁਲਿਸ ਅਧਿਕਾਰੀ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਅੱਜ ਉਹਨਾਂ ਵੱਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਕਿਉਂਕਿ 6 ਜੂਨ ਦੇ ਮੱਦੇਨਜ਼ਰ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਅਸੀਂ ਚੱਪੇ-ਚੱਪੇ ਉੱਤੇ ਪੁਲਿਸ ਤਾਇਨਾਤ ਕੀਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਇਆ ਜਾ ਸਕੇ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਲੋਕ ਸਮਝਦਾਰ ਹੋ ਚੁੱਕੇ ਹਨ ਅਤੇ ਇਸੇ ਕਰਕੇ ਹੀ ਇਸ ਵਾਰ ਕਿਸੇ ਵੀ ਹਿੰਦੂ ਸਮਾਜ ਦੇ ਨੇਤਾ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ, ਜਿਸ ਨਾਲ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਬੰਦ ਹੈ ਅਤੇ ਅਸੀਂ ਸੀਸੀਟੀਵੀ ਦੇ ਕੈਮਰੇ ਦੇ ਨਾਲ ਹਰ ਇੱਕ ਵਿਅਕਤੀ ਉੱਤੇ ਨਜ਼ਰ ਰੱਖੀ ਜਾ ਰਹੀ ਹੈ।