ETV Bharat / state

ਤਿੰਨ ਦਿਵਾਲੀਆਂ ਲੰਘ ਜਾਣ ਦੇ ਬਾਅਦ ਵੀ ਅਧੂਰਾ ਵਾਅਦਾ ਸਰਕਾਰ ਦੀ ਕਾਰਗੁਜਾਰੀ 'ਤੇ ਉਠਾਉਂਦਾ ਹੈ ਸਵਾਲ - PROTEST IN FRONT CM RESIDENCE

ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੇ ਬੈਨਰ ਹੇਠ ਸੈਂਕੜੇ ਅਧਿਆਪਕ ਬੀਤੇ 105 ਦਿਨਾਂ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਹਨ।

CONTINUOUS PROTEST FOR 3 DAYS
ਭੁੱਖ ਹੜਤਾਲ 'ਤੇ ਬੈਠੇ ਕੰਪਿਊਟਰ ਅਧਿਆਪਕ (ETV Bharat (ਸੰਗਰੂਰ, ਪੱਤਰਕਾਰ))
author img

By ETV Bharat Punjabi Team

Published : Dec 16, 2024, 9:26 PM IST

ਸੰਗਰੂਰ: ਪੰਜਾਬ ਭਰ ਦੇ ਕੰਪਿਉਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਅਦਾਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੇ ਬੈਨਰ ਹੇਠ ਸੈਂਕੜੇ ਅਧਿਆਪਕ ਬੀਤੇ 105 ਦਿਨਾਂ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਹਨ। ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਸੁਧ ਨਹੀਂ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਹੋਈਆਂ ਦਰਜਨਾਂ ਮੀਟਿੰਗਾਂ ਦਾ ਸਿੱਟਾ ਵੀ ਹੁਣ ਤੱਕ ‘ਢੱਕ ਦੇ ਤਿੰਨ ਪੱਤ’ ਵਾਲਾ ਹੀ ਰਿਹਾ ਹੈ। ਜਿਸ ਦੇ ਰੋਸ ਵੱਜੋਂ ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ, ਐਸਸੀਬੀਸੀ ਅਧਿਆਪਕ ਯੂਨੀਅਨ ਆਦਿ ਦੇ ਨਾਲ ਸੰਗਰੂਰ ਦੇ ਵੱਖ-ਵੱਖ ਬਜ਼ਾਰਾਂ ਵਿਚ ਇੱਕ ਵੱਡੇ ਰੋਸ ਮਾਰਚ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਕੀਤਾ। ਜਿਸ ਮਗਰੋਂ ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅੱਗੇ ਪਹੁੰਚ ਕੇ ਜ਼ਬਰਦਸਤ ਨਾਅਰੇਬਾਜੀ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਅਵਾਜ਼ ਬੁਲੰਦ ਕੀਤੀ ਗਈ।

ਭੁੱਖ ਹੜਤਾਲ 'ਤੇ ਬੈਠੇ ਕੰਪਿਊਟਰ ਅਧਿਆਪਕ (ETV Bharat (ਸੰਗਰੂਰ, ਪੱਤਰਕਾਰ))

ਡੇਢ ਮਹੀਨਾ ਬੀਤਣ ਦੇ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ

ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਲੁਧਿਆਣਾ ਨੇ ਦੱਸਿਆ ਕਿ 5 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਕੁਝ ਹੀ ਦਿਨਾਂ ਦੇ ਅੰਦਰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਡੇਢ ਮਹੀਨਾ ਬੀਤਣ ਦੇ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਦੋਂ ਕਿ ਸੰਗਰੂਰ ਪ੍ਰਦਰਸ਼ਨ ਵੱਲੋਂ ਮਹਿੰਗਾਈ ਭੱਤਾ 12 ਦਿਸੰਬਰ ਤੱਕ ਬਹਾਲ ਕਰਨ ਦੇ ਲਈ ਐਲਾਨ ਕੀਤਾ ਸੀ। ਪਰ ਇਹ ਵਾਅਦਾ ਪਹਿਲੇ ਲਾਰਿਆਂ ਵਾਂਗ ਝੂਠਾ ਹੀ ਸਾਬਿਤ ਹੋਇਆ ਹੈ, ਜਿਸ ਦੇ ਚਲੇ ਕੰਪਿਊਟਰ ਅਧਿਆਪਕਾਂ ਵਿੱਚ ਭਰਪੂਰ ਰੋਸ਼ ਹੈ।

ਤਿੰਨ ਦੀਵਾਲੀਆਂ ਲੰਘ ਜਾਣ ਦੇ ਬਾਅਦ ਵੀ ਇਹ ਵਾਅਦਾ ਅਧੂਰਾ

ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਤੁਰੰਤ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ 15 ਸਤੰਬਰ 2022 ਨੂੰ ਦੀਵਾਲੀ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ। ਪਰ ਤਿੰਨ ਦੀਵਾਲੀਆਂ ਲੰਘ ਜਾਣ ਦੇ ਬਾਅਦ ਵੀ ਇਹ ਵਾਅਦਾ ਅਧੂਰਾ ਹੈ, ਜੋ ਸਰਕਾਰ ਦੀ ਕਥਨੀ ਅਤੇ ਕਰਨੀ ਦੇ ਵਿਚਕਾਰ ਦੇ ਅੰਤਰ ਨੂੰ ਸਾਫ਼ ਦਰਸਾਉਂਦਾ ਹੈ।

ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ

ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਕੋਈ ਨਵੀਆਂ ਨਹੀਂ ਹਨ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਪੇਅ ਕਮਿਸ਼ਨ ਦੇ ਲਾਭਾਂ ਸਮੇਤ, ਬਿਨਾਂ ਕਿਸੇ ਸ਼ਰਤ ਅਤੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਅੰਦੋਲਨਕਾਰੀ ਅਧਿਆਪਕਾਂ ਨੇ ਕਿਹਾ ਕਿ ਇਸ ਵਾਰ ਉਹ ਕੇਵਲ ਬੈਠਕ ਦੇ ਪੱਤਰ ਲੈ ਕੇ ਵਾਪਸ ਪਰਤਣ ਵਾਲੇ ਨਹੀਂ ਹਨ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.