ETV Bharat / state

ਕੰਪਿਊਟਰ ਅਧਿਆਪਕ ਭਲਕੇ ਚੰਡੀਗੜ੍ਹ ਵਿਖੇ ਕਰਨਗੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ

Computer teachers Protest: ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਕੰਪਿਊਟਰ ਅਧਿਆਪਕ ਯੂਨੀਅਨ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕਰਨਗੇ। ਉਨ੍ਹਾਂ ਦਾ ਕਹਿਣਾ ਕਿ ਮੁੱਖ ਮੰਤਰੀ ਮਾਨ ਮੀਟਿੰਗ ਦੇ ਕੇ ਹਰ ਵਾਰ ਟਾਲਾ ਵੱਟ ਜਾਂਦੇ ਹਨ।

ਕੰਪਿਊਟਰ ਅਧਿਆਪਕ
ਕੰਪਿਊਟਰ ਅਧਿਆਪਕ
author img

By ETV Bharat Punjabi Team

Published : Jan 20, 2024, 7:04 PM IST

ਬਰਨਾਲਾ: ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਭਲਕੇ 21 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਲਾਰੇ ਲੱਪੇ ਅਤੇ ਟਾਲ-ਮਟੋਲ ਦੀ ਨੀਤੀ ਅਤੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਰੋਸ ਵਜੋ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ ਭਾਲ ਯਾਤਰਾ ਤੋਂ ਬਾਅਦ ਮੁਹਾਲੀ ਵਿਖੇ ਇਕੱਤਰ ਹੋ ਕੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਕੇ ਭਗਵੰਤ ਸਿੰਘ ਮਾਨ ਦੀ ਭਾਲ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਵਾਰ-ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੀਟਿੰਗ ਲਈ ਸਮਾਂ ਦੇਣ ਉਪਰੰਤ ਮੀਟਿੰਗਾਂ ਤੋਂ ਲਗਾਤਾਰ ਟਾਲਾ ਵੱਟ ਰਹੇ ਹਨ।

ਮੀਟਿੰਗ ਤੋਂ ਟਾਲਾ ਵੱਟ ਰਹੇ ਮੁੱਖ ਮੰਤਰੀ ਮਾਨ: ਪਰਦੀਪ ਕੁਮਾਰ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਦਿਆਂ ਜਾਣਕਾਰੀ ਦਿੱਤੀ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ, ਪਰ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ 'ਤੇ ਲਾਗੂ ਨਹੀਂ ਕੀਤੇ ਗਏ। ਜਿਸ ਸਬੰਧੀ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸਬ-ਕਮੇਟੀ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿਨ੍ਹਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਲੱਗਭਗ 6-7 ਵਾਰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਜੱਥੇਬੰਦੀ ਨੂੰ ਮੀਟਿੰਗ ਦੇ ਕੇ ਬਲਾਇਆ ਗਿਆ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਵਾਰ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੀਟਿੰਗ ਤੋਂ ਟਾਲਾ ਵੱਟ ਲਿਆ।

ਸਿੱਖਿਆ ਮੰਤਰੀ ਦੇ ਐਲਾਨ ਦੇ ਬਾਵਜੂਦ ਨਹੀਂ ਮਿਲੇ ਲਾਭ: ਸਿਕੰਦਰ ਸਿੰਘ ਨੇ ਦੱਸਿਆ ਕਿ ਭਾਵੇਂ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ 'ਤੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਮੌਕੇ 'ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ, ਜੋ 2 ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਕੰਪਿਊਟਰ ਅਧਿਆਪਕਾਂ ਦੇ ਪੰਜਾਬ ਰਾਜ ਦੇ ਹੋਰਨਾਂ ਸਰਕਾਰੀ ਮੁਲਜਮਾਂ ਵਾਂਗ ਬਣਦੇ ਲਾਭ ਜਿਵੇਂ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੋਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੌਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ। ਜਿਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ 'ਤੇ ਬਗੈਰ ਦੇਰੀ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਆਰ-ਪਾਰ ਦਾ ਸੰਘਰਸ਼ ਝੱਲਣ ਲਈ ਪੰਜਾਬ ਸਰਕਾਰ ਤਿਆਰ ਰਹੇ, ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.