ਬਠਿੰਡਾ: ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ 'ਤੇ ਅੱਜ ਕਾਂਗਰਸ ਪਾਰਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਜਬਰਦਸਤ ਪ੍ਰਦਰਸ਼ਨ ਕੀਤੇ ਗਏ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਪ੍ਰਧਾਨ ਮੰਤਰੀ ਨੂੰ ਮੁਆਫੀ ਮੰਗਣ ਦੀ ਮੰਗ ਕੀਤੀ ਗਈ। ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ 'ਤੇ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਖਿਲਾਫ਼ ਪ੍ਰਦਰਸ਼ਨ ਕੀਤਾ। ਕਾਂਗਰਸੀਆਂ ਨੇ ਕਿਹਾ ਕਿ ਦੇਸ਼ ਸੰਵਿਧਾਨ ਨਾਲ ਚੱਲੇਗਾ, ਆਰਐਸਐਸ ਦੇ ਵਿਧਾਨ ਨਾਲ ਨਹੀਂ। ਉਨ੍ਹਾਂ 'ਜੈ ਬਾਪੂ ਜੈ ਭੀਮ ਜੈ ਸੰਵਿਧਾਨ' ਦੇ ਨਾਰਿਆਂ ਨਾਲ ਪ੍ਰਦਰਸ਼ਨ ਕੀਤਾ ਤੇ ਸੜਕਾਂ 'ਤੇ ਰੋਸ ਮਾਰਚ ਕਰਦੇ ਹੋਏ ਕੇਂਦਰ ਸਰਕਾਰ ਤੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਆਹਤ
ਅੱਜ ਦੇ ਪ੍ਰਦਰਸ਼ਨ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਬਠਿੰਡਾ ਇੰਚਾਰਜ ਅਰਵਿੰਦ ਡਾਲਵੀਆ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ਇਸ ਮੌਕੇ ਭਰਮੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਡਾਲਵੀਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਖਿਲਾਫ ਗਲਤ ਬਿਆਨਬਾਜੀ ਕੀਤੀ ਹੈ। ਜਿਸ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ ਕਿਉਂਕਿ ਡਾ. ਭੀਮ ਰਾਓ ਅੰਬੇਡਕਰ ਸੰਵਿਧਾਨ ਦੇ ਨਿਰਮਾਤਾ ਹਨ। ਜਿਨਾਂ ਨੇ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੰਵਿਧਾਨ ਬਣਾਇਆ ਪਰ ਭਾਜਪਾ ਸਰਕਾਰ ਸੰਵਿਧਾਨ ਨੂੰ ਤੋੜ ਕੇ ਆਪਣਾ ਰਾਜ ਬਣਾਉਣਾ ਚਾਹੁੰਦੀ ਹੈ, ਜੋ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ।
'ਦੇਸ਼ ਤੋਂ ਮੁਆਫੀ ਮੰਗੇ ਅਮਿਤ ਸ਼ਾਹ'
ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਸ਼੍ਰੀਮਤੀ ਸੋਨੀਆ ਗਾਂਧੀ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਮੇਸ਼ਾ ਹੀ ਸੰਵਿਧਾਨ ਦੀ ਚੜਦੀ ਕਲਾ ਅਤੇ ਰਾਖੀ ਲਈ ਕਾਂਗਰਸ ਸੜਕਾਂ 'ਤੇ ਆਉਂਦੀ ਰਹੇਗੀ। ਅੱਜ ਵੀ ਅਮਿਤ ਸ਼ਾਹ ਦੀ ਬਿਆਨਬਾਜੀ ਦਾ ਗੰਭੀਰ ਨੋਟਸ ਲੈਂਦੇ ਹੋਏ ਮੰਗ ਕਰਦੇ ਹਾਂ ਕਿ ਉਹਨਾਂ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕੀਤਾ ਜਾਵੇ।
- ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਕਾਂਗਰਸ ਪਾਰਟੀ ਨੇ ਮਾਨਸਾ ਵਿਖੇ ਕੀਤਾ ਰੋਸ ਮਾਰਚ, ਆਖੀਆਂ ਇਹ ਗੱਲਾਂ
- ਡਾਕਟਰ ਭੀਮ ਰਾਓ ਅੰਬੇਡਕਰ ਖਿਲਾਫ ਵਰਤੀ ਭਾਸ਼ਾ ਨੂੰ ਲੈ ਕੇ ਅਮਿਤ ਸ਼ਾਹ ਖਿਲਾਫ ਸੜਕਾਂ 'ਤੇ ਉੱਤਰੀ ਕਾਂਗਰਸ
- ਗ੍ਰਹਿ ਮੰਤਰੀ ਦੀ ਡਾ. ਅੰਬੇਡਕਰ ਪ੍ਰਤੀ ਟਿੱਪਣੀ ਦੇ ਰੋਸ ਵਜੋਂ 'ਆਪ' ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਿਹ ਮੰਤਰੀ ਦੇ ਬਿਆਨ 'ਤੇ ਦੇਸ਼ ਵਾਸੀਆਂ ਤੋਂ ਮਾਫੀ ਮੰਗਣ ਨਹੀਂ ਤਾਂ ਫਿਰ ਆਉਂਦੇ ਦਿਨਾਂ ਵਿੱਚ ਹੋਰ ਜਬਰਦਸਤ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਆਰਐਸਐਸ ਨੂੰ ਵੜਾਵਾ ਦੇ ਕੇ ਰਾਮ ਰਾਜ ਬਣਾਉਣ ਦੀ ਹੈ ਜਦੋਂ ਕਿ ਦੇਸ਼ ਵਿੱਚ ਹਰ ਤਰ੍ਹਾਂ ਦੇ ਸੰਵਿਧਾਨ ਦੀ ਰਾਖੀ ਕਰਨਾ ਹਰ ਵਰਗ ਦਾ ਮੁੱਢਲਾ ਫਰਜ਼ ਬਣਦਾ ਹੈ।