ਜਲੰਧਰ: ਪੰਜਾਬ ਅਤੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ ਮਗਰੋਂ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪੰਜਾਬ ਦੀਆਂ ਕਈ ਸੀਟਾਂ ਉੱਤੇ ਫਸਵਾਂ ਮੁਕਾਬਲਾ ਜਾਰੀ ਹੈ ਅਤੇ ਇਨ੍ਹਾਂ ਸੀਟਾਂ ਵਿੱਚੋਂ ਜਲੰਧਰ ਲੋਕ ਸਭਾ ਸੀਟ ਦਾ ਨਤੀਜਾ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਚੰਨੀ ਦੇ ਹੱਕ ਵਿੱਚ ਗਿਆ ਹੈ। ਜਲੰਧਰ ਲੋਕ ਸਭਾ ਸੀਟ ਤੋਂ ਚਰਨਜੀਤ ਚੰਨੀ ਨੇ ਕਿਸੇ ਵੀ ਉਮੀਦਵਾਰ ਨੂੰ ਮੌਕਾ ਨਾ ਦਿੰਦਿਆਂ 175993 ਵੋਟਾਂ ਦੀ ਲੀਡ ਨਾਲ ਮਾਤ ਦਿੱਤੀ ਹੈ।
ਵੱਡੀ ਜਿੱਤ ਵੱਲ ਚਰਨਜੀਤ ਚੰਨੀ: ਲਗਾਤਾਰ ਆ ਰਹੇ ਰੁਝਾਨਾਂ ਵਿੱਚ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਦੀ ਲੀਡ ਲਗਾਤਾਰ ਮਜ਼ਬੂਤ ਹੋ ਰਹੀ ਸੀ। ਆਪਣੇ ਵਿਰੋਧੀ ਉਮੀਦਵਾਰਾਂ ਜਿਵੇਂ ਭਾਜਪਾ ਦੇ ਸੁਸ਼ੀਲ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ ਵੱਡੇ ਫਰਕ ਨਾਲ ਪਛਾੜ ਦਿੱਤਾ। ਵੋਟਾਂ ਦੇ ਰੁਝਾਨਾਂ ਤੋਂ ਇਹ ਅੰਦਾਜ਼ਾ ਸਹਿਜੇ ਲਗਾਇਆ ਜਾ ਰਿਹਾ ਸੀ ਕਿ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਜਲੰਧਰ ਲੋਕ ਸਭਾ ਦੀ ਸੀਟ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ।
- PUNJAB LOK SABHA Election Results Live: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੈਅ - LOK SABHA ELECTIONS 2024
- ਪੰਜਾਬ 'ਚ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ: 24 ਥਾਵਾਂ 'ਤੇ ਬਣੇ ਗਿਣਤੀ ਕੇਂਦਰ, 15 ਹਜ਼ਾਰ ਮੁਲਾਜ਼ਮ ਤਾਇਨਾਤ - Results Live 2024
- ਅੰਮ੍ਰਿਤਸਰ ਮੁੱਖ ਮਾਰਗ ਉੱਤੇ ਅੱਗ ਦਾ ਗੋਲਾ ਬਣੀ ਹਿਮਾਚਲ ਡਿਪੂ ਦੀੂ ਬੱਸ, 22 ਸਵਾਰੀਆਂ ਨੂੰ ਸਮਾਂ ਰਹਿੰਦੇ ਕੱਢਿਆ ਬਾਹਰ - bus caught fire in Amritsar
ਕਾਂਗਰਸ ਦੇ ਦਿੱਗਜ ਆਗੂ: ਜੇਕਰ ਚਰਨਜੀਤ ਸਿੰਘ ਚੰਨੀ ਬਾਰੇ ਗੱਲ ਕਰੀਏ ਤਾਂ ਉਹ ਕਾਂਗਰਸ ਦੇ ਇੱਕ ਉੱਘੇ ਸਿਆਸਤਦਾਨ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵੀ ਹਨ। ਉਹ 2007 ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ ਅਤੇ ਦੋ ਵਾਰ ਖਰੜ ਨਗਰ ਕੌਂਸਲ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਚਰਨਜੀਤ ਚੰਨੀ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਥਾਪੇ ਗਏ ਸਨ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ ਤਿੰਨ ਮਹੀਨੇ ਹੀ ਰਿਹਾ ਪਰ ਇਸ ਸਮੇਂ ਦੌਰਾਨ ਚੰਨੀ ਲੋਕਾਂ ਦੇ ਦਿਲਾਂ ਅੰਦਰ ਥਾਂ ਬਣਾਉਣ ਵਿੱਚ ਕਾਮਯਾਬ ਰਹੇ।