ਰੂਪਨਗਰ : ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ ਵਿਖੇ ਚੋਣ ਰੈਲੀ ਕੀਤੀ ਗਈ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਚਿਨ ਪਾਇਲਟ ਅਤੇ ਵਿਜੇ ਇੰਦਰ ਸਿੰਗਲਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਹੈ ਅਤੇ ਦੇਸ਼ ਦੇ ਉਦਯੋਗਪਤੀਆਂ ਨੂੰ ਅਮੀਰ ਕਰਕੇ ਆਮ ਲੋਕਾਂ ਨੂੰ ਕੰਗਾਲ ਕਰ ਦਿੱਤਾ ਹੈ।
'400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਮਹਿਜ਼ ਇੱਕ ਖੁਆਬ' : ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਭਾਜਪਾ ਦਾ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਮਹਿਜ਼ ਇੱਕ ਨਾਅਰਾ ਹੀ ਹੈ ਅਤੇ ਹੁਣ ਇਹ ਫਿੱਕਾ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਅਤੇ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਜਨਤਾ ਇਨ੍ਹਾਂ ਨੂੰ ਸਬਕ ਸਿਖਾਏਗੀ।
- ਪੀਐਮ ਮੋਦੀ ਨੇ ਜਲੰਧਰ ਤੇ ਗੁਰਦਾਸਪੁਰ ਵਿੱਚ ਕੀਤਾ ਰੈਲੀ ਨੂੰ ਸੰਬੋਧਨ, ਕੇਜਰੀਵਾਲ ਸਣੇ ਇੰਡੀ ਗਠਜੋੜ ਉੱਤੇ ਸਾਧਿਆ ਨਿਸ਼ਾਨਾ - PM MODI IN Punjab
- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕਿਹਾ- ਪੰਜਾਬ 'ਚ ਕਰਵਾਈ ਜਾਵੇ ਸੁਤੰਤਰ ਅਤੇ ਨਿਰਪੱਖ ਚੋਣ - Sunil jakhars letter to CEO
- ਪੰਜਾਬ ਭਰ ਵਿੱਚ ਗਰਮੀ ਨੇ ਤੋੜੇ 54 ਸਾਲਾਂ ਦੇ ਰਿਕਾਰਡ, ਆਉਣ ਵਾਲੇ ਤਿੰਨ ਦਿਨਾਂ ਲਈ ਰੈਡ ਅਲਰਟ ਜਾਰੀ - Weather In Punjab
'ਅਗਨੀਵੀਰ ਭਰਤੀ ਪ੍ਰਣਾਲੀ ਨੂੰ ਕੀਤਾ ਜਾਵੇਗਾ ਬੰਦ' : ਇਸ ਮੌਕੇ ਵਿਜੇ ਇੰਦਰ ਸਿੰਗਲਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭਾਜਪਾ ਸਰਕਾਰ ਨੇ ਫੌਜ ਵਿਚ ਭਰਤੀ ਪ੍ਰਕਿਰਿਆ ਵਿਚ ਤਬਦੀਲੀ ਕੀਤੀ ਹੈ ਅਤੇ ਦੇਸ਼ ਵਿਚ ਕਾਂਗਰਸ ਅਤੇ ਗਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਭਰਤੀ ਪ੍ਰਣਾਲੀ ਨੂੰ ਬੰਦ ਕਰਕੇ ਪੁਰਾਣੀ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ। ਪੁਰਾਣੀ ਭਰਤੀ ਬਹਾਲ ਕੀਤਾ ਜਾਵੇਗੀ ਅਤੇ ਫੌਜ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਮੌਕੇ ਸਚਿਨ ਪਾਇਲਟ ਨੇ ਕਿਹਾ ਕਿ ਉਹ ਸੂਬੇ 'ਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਇਹ ਚੰਗੀ ਗੱਲ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਹਨ ਅਤੇ ਖਾਸ ਕਰਕੇ ਇਨ੍ਹਾਂ ਚੋਣਾਂ 'ਚ ਵਿਜੇ ਇੰਦਰ ਸਿੰਗਲਾ ਵੱਡੇ ਫਰਕ ਨਾਲ ਜਿੱਤਣਗੇ।
'ਇਹ ਚੋਣ ਇਸ ਦੇਸ਼ ਦੀ ਕਿਸਮਤ ਦਾ ਫੈਸਲਾ ਕਰੇਗੀ' : ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਪਸੰਦ ਕਰ ਰਹੇ ਹਨ। ਪੂਰੇ ਦੇਸ਼ ਵਿੱਚ ਬਦਲਾਅ ਦਾ ਮਾਹੌਲ ਬਣ ਗਿਆ ਹੈ। ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਲੀਡ ਕਰ ਰਹੇ ਹਨ, ਅਸੀਂ ਸਿਰਫ਼ ਅਨੰਦਪੁਰ ਸਾਹਿਬ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਚੋਣਾਂ ਜਿੱਤਾਂਗੇ। ਉਨ੍ਹਾਂ ਕਿਹਾ ਕਿ ਕਿਸਾਨ, ਨੌਜਵਾਨ ਅਤੇ ਮੱਧ ਵਰਗ ਸਾਰੇ ਹੀ ਭਾਜਪਾ ਦੇ ਖ਼ਿਲਾਫ਼ ਹਨ। ਕੇਂਦਰ ਸਰਕਾਰ ਨਿਰੋਲ ਕਿਸਾਨ ਵਿਰੋਧੀ ਰਹੀ ਹੈ। ਕਿਸਾਨ ਇਨ੍ਹਾਂ ਤੋਂ ਨਾਰਾਜ਼ ਹਨ।
ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਭਾਜਪਾ ਨੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਫਤਵਾ ਦਾ ਅਪਮਾਨ ਕੀਤਾ ਹੈ। ਹੁਣ ਜਨਤਾ ਨੇ ਫਿਰ ਫੈਸਲਾ ਕਰ ਲਿਆ ਹੈ ਕਿ ਕੇਂਦਰ ਸਰਕਾਰ ਦੀ ਹਉਮੈ ਨੂੰ ਜਵਾਬ ਦੇਣਾ ਪਵੇਗਾ। ਹਰ ਵਿਅਕਤੀ ਇਨਸਾਫ਼ ਦੀ ਗਾਰੰਟੀ ਨਾਲ ਜੁੜ ਰਿਹਾ ਹੈ। ਕਾਂਗਰਸ ਨਾਲ ਹੱਥ ਮਿਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਇਸ ਦੇਸ਼ ਦੀ ਕਿਸਮਤ ਦਾ ਫੈਸਲਾ ਕਰੇਗੀ।