ਚੰਡੀਗੜ੍ਹ: ਪੰਜਾਬ ਵਿੱਚ 15 ਤਰੀਕ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਫਲੈਗ ਮਾਰਚ ਕੀਤੇ ਜਾ ਰਹੇ ਹਨ, ਤਾਂ ਜੋ ਚੋਣਾਂ ਸ਼ਾਂਤ ਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਉਥੇ ਹੀ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤੀ ਚੋਣਾਂ ਦੇ ਮੁੱਦਿਆਂ ਨੂੰ ਲੈ ਕੇ ਅੱਜ ਰਾਜ ਚੋਣ ਕਮਿਸ਼ਨ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ 'ਤੇ ਬੇਨਿਯਮੀਆਂ ਹੋਣ ਦੇ ਆਸਾਰ ਹਨ। ਚੋਣਾਂ, ਜਿਸ ਕਾਰਨ ਕਈ ਮਾਮਲੇ ਹਾਈ ਕੋਰਟ ਤੱਕ ਪਹੁੰਚ ਚੁੱਕੇ ਹਨ।
ਚੋਣਾਂ ਮੁਲਤਵੀ ਕਰਨ ਲਈ ਅਪੀਲ
ਉਨ੍ਹਾਂ ਮੰਗ ਕੀਤੀ ਕਿ ਚੋਣਾਂ ਨੂੰ ਰੱਦ ਕਰਨ ਦੀ ਬਜਾਏ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤਾ ਜਾਵੇ ਕਿਉਂਕਿ ਬਹੁਤ ਸਾਰੇ ਕਾਗਜ਼ ਗਲਤ ਤਰੀਕੇ ਨਾਲ ਰੱਦ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸੂਚੀ ਵਿੱਚ ਵੱਡੇ ਅੰਤਰ ਹਨ।
ਬਾਜਵਾ ਦੇ ਆਪ 'ਤੇ ਵੱਡੇ ਇਲਜ਼ਾਮ
ਬਾਜਵਾ ਨੇ ਦੋਸ਼ ਲਾਇਆ ਕਿ 'ਆਪ' ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ, ਜਿਨ੍ਹਾਂ ਦੀ ਵਰਤੋਂ ਪੰਚ-ਸਰਪੰਚ ਚੋਣਾਂ 'ਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਵਿੱਚ ਧਾਂਦਲੀ ਦੀ ਸੰਭਾਵਨਾ ਨੂੰ ਲੈ ਕੇ ਚੌਕਸ ਹਾਂ ਅਤੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
- ਪਿਤਾ ਦੀ ਬੇਇਜ਼ਤੀ ਦਾ ਬਦਲਾ ਲੈਣ ਲਈ ਗੈਂਗਸਟਰ ਬਣਿਆ ਜੀਸ਼ਾਨ, ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਵੀ ਸਬੰਧ ! ਪਿੰਡ ਵਾਸੀਆਂ ਨੇ ਕੀਤੇ ਕਈ ਖੁਲਾਸੇ
- 54 ਸਾਲ ਪੁਰਾਣੀ ਦੁਸ਼ਮਣੀ 'ਚ ਹੋਇਆ ਸੀ ਸੁਭਾਸ਼ ਸਾਹੂ ਦਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ
- ਪੰਚਾਇਤ ਚੁਣਨ ਲਈ ਤਿਆਰ ਪਿੰਡਾਂ ਵਾਲੇ, ਕਿੱਥੇ ਹੋਵੇਗੀ ਵੋਟਿੰਗ ਤੇ ਕਿੱਥੇ ਰੱਦ ? ਕਿੰਨੇ ਪਿੰਡਾਂ 'ਚ ਸਰਬ ਸੰਮਤੀ ਵਾਲੀ ਪੰਚਾਇਤ, ਜਾਣੋ ਸੱਭ ਕੁਝ
ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਉਮੀਦਵਾਰ ਜਾਂ ਉਨ੍ਹਾਂ ਦੇ ਏਜੰਟਾਂ ਨੂੰ ਗਿਣਤੀ ਦੌਰਾਨ ਕਿਸੇ ਤਰ੍ਹਾਂ ਦੀ ਧਾਂਦਲੀ ਦਾ ਸ਼ੱਕ ਹੋਵੇ ਤਾਂ ਉਹ ਕੈਮਰੇ ਰਾਹੀਂ ਰਿਕਾਰਡਿੰਗ ਕਰ ਸਕਦੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ।