ਜਲੰਧਰ: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਦਿਹਾਤੀ ਖੇਤਰ ਜਲੰਧਰ 'ਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਬਦਮਾਸ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜਾ ਪਿੰਡ ਕੋਟਲੀ ਬਿਆਸ ਦਾ ਰਹਿਣ ਵਾਲਾ ਸੀ। ਇਸ ਘਟਨਾ ਵਿੱਚ ਮ੍ਰਿਤਕ ਦੇ ਦੋ ਸਾਥੀ ਵੀ ਜ਼ਖਮੀ ਹੋ ਗਏ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ।
ਪੰਜਾਬ ਵਿੱਚ ਵਿਗੜ ਚੁੱਕੀ ਅਮਨ ਕਾਨੂੰਨ ਦੀ ਸਥਿਤੀ
ਸੁਖਵਿੰਦਰ ਕੋਟਲੀ ਨੇ ਆਡੀਓ ਰਾਹੀਂ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਵਿਧਾਇਕ ਨੇ ਦੱਸਿਆ ਕਿ ਰਾਤ ਕਰੀਬ 3 ਵਜੇ 7 ਤੋਂ 8 ਬਦਮਾਸ਼ਾਂ ਨੇ ਉਸ ਦੇ ਭਤੀਜੇ ਦਾ ਕਤਲ ਕਰ ਦਿੱਤਾ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਦੇਰ ਰਾਤ ਮਾਮੂਲੀ ਲੜਾਈ ਤੋਂ ਬਾਅਦ ਬਿਆਸ ਪਿੰਡ ਦੇ ਰਹਿਣ ਵਾਲੇ ਮੇਰੇ ਭਾਣਜੇ ਸੰਨੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਹੈ। ਮੇਰੇ ਭਾਣਜੇ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਵਿਧਾਇਕ ਨੇ ਕਿਹਾ ਕਿ ਆਦਮਪੁਰ ਸਮੇਤ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਭਾਣਜੇ ਦਾ ਬਦਮਾਸ਼ਾਂ ਵੱਲੋਂ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਨੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
SSP ਤੋਂ ਇਨਸਾਫ ਦੀ ਕੀਤੀ ਮੰਗ
ਵਿਧਾਇਕ ਕੋਟਲੀ ਨੇ ਕਿਹਾ ਉਹ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਬੇਨਤੀ ਕਰਦੇ ਹਨ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਵਿੱਚ ਕੁੱਲ 8 ਮੁਲਜ਼ਮ ਸ਼ਾਮਲ ਸਨ। ਵਿਧਾਇਕ ਨੇ ਕਿਹਾ ਕਿ ਪੁਲਿਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਤਾਂ ਜੋ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨਸਾਫ ਮਿਲ ਸਕੇ ਤੇ ਲੋਕ ਸੁਚੇਤ ਹੋ ਸਕਣ ਤਾਂ ਜੋ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ। ਇਹ ਸਾਰੀਆਂ ਘਟਨਾਵਾਂ ਰਸਤੇ ਵਿੱਚ ਹੀ ਵਾਪਰੀਆਂ ਹਨ।
ਦੱਸ ਦਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਜਲੰਧਰ ਆ ਰਹੇ ਹਨ। ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਦੇ ਭਾਣਜੇ ਦੇ ਕਤਲ ਨੂੰ ਲੈ ਕੇ ਕਾਂਗਰਸੀਆਂ ਵਿੱਚ ਗੁੱਸਾ ਹੈ।