ETV Bharat / state

ਕਾਂਗਰਸ ਪਾਰਟੀ ਵੱਲੋਂ ਅਮਿਤ ਸ਼ਾਹ ਖਿਲਾਫ਼ ਰੋਸ ਪ੍ਰਦਰਸ਼ਨ, ਬਾਬਾ ਸਾਹਿਬ ਖਿਲਾਫ਼ ਵਰਤੀ ਸੀ ਭੱਦੀ ਸ਼ਬਦਾਵਲੀ - PROTEST AGAINST AMIT SHAH

ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ।

PROTEST AGAINST AMIT SHAH
ਕਾਂਗਰਸ ਪਾਰਟੀ ਵੱਲੋਂ ਅਮਿਤ ਸ਼ਾਹ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ (Etv Bharat)
author img

By ETV Bharat Punjabi Team

Published : Jan 20, 2025, 5:23 PM IST

ਅੰਮ੍ਰਿਤਸਰ: ਅੰਮ੍ਰਿਤਸਰ ਅੱਜ ਕਾਂਗਰਸ ਪਾਰਟੀ ਨਾਲ ਮਿਲ ਕੇ ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਤੇ ਉਹਨਾਂ ਦੇ ਨਾਲ ਵਾਲਮੀਕੀ ਤੇ ਹੋਰ ਜਥੇਬੰਦੀਆਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਦਿਨ੍ਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਕਰ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਗਿਆ ਸੀ।

ਕਾਂਗਰਸ ਪਾਰਟੀ ਵੱਲੋਂ ਅਮਿਤ ਸ਼ਾਹ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ (Etv Bharat)

ਜਿਸ ਦੇ ਚਲਦੇ ਦੇਸ਼ ਭਰ ਵਿੱਚ ਵਾਲਮੀਕੀ ਭਾਈਚਾਰਾ ਤੇ ਸਮੂਹ ਜਥੇਬੰਦੀਆਂ ਵੱਲੋਂ ਰੋਸ਼ ਪਾਇਆ ਗਿਆ ਸੀ। ਜਿਸ ਦੇ ਚੱਲਦੇ ਇਸ ਦੇ ਖਿਲਾਫ ਰੋਸ਼ ਪ੍ਰਦਰਸ਼ਨ ਵੀ ਕੀਤੇ ਗਏ ਇਸ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਹੋਰ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਇਹ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

'ਅਮਿਤ ਸ਼ਾਹ ਖਿਲਾਫ ਐਫਆਈਆਰ ਹੋਵੇ ਦਰਜ'

ਇਸ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਹੋਰ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਇਹ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਮਿਤ ਸ਼ਾਹ ਦੇ ਖਿਲਾਫ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਜਿੰਨ੍ਹਾਂ ਨੇ ਕਾਨੂੰਨ ਬਣਾਉਣ ਵਾਲੇ ਬਾਬਾ ਸਾਹਿਬ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਇਹਨਾਂ ਦੇ ਖਿਲਾਫ ਐਫਆਈਆਰ ਦਰਜ ਨਾ ਕੀਤੀ ਗਈ ਜਾਂ ਇਹਨਾਂ ਨੂੰ ਸਲਾਖਾਂ ਦੇ ਪਿੱਛੇ ਨਾ ਭੇਜਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਹਿੰਦੁਸਤਾਨ ਦੇ ਵਿੱਚ ਕਾਂਗਰਸ ਪਾਰਟੀ ਨਾਲ ਮਿਲ ਕੇ ਸਮੂਹ ਜਥੇਬੰਦੀਆਂ ਰੋਸ਼ ਪ੍ਰਦਰਸ਼ਨ ਕਰਨਗੀਆਂ।

'ਆਉਣ ਵਾਲੇ ਸਮੇਂ ਵਿੱਚ ਹਿੰਦੁਸਤਾਨ ਦੇ ਵਿੱਚ ਹੋਣਗੇ ਵੱਡੇ ਰੋਸ਼ ਪ੍ਰਦਰਸ਼ਨ'

ਇਸੇ ਦੌਰਾਨ ਉਹਨਾਂ ਕਿਹਾ ਕਿ ਅਮਿਤ ਸ਼ਾਹ ਅੱਜ ਦੇਸ਼ ਦੀ ਜਿਸ ਕੁਰਸੀ 'ਤੇ ਬੈਠੇ ਹਨ ਉਹ ਬਾਬਾ ਸਾਹਿਬ ਦੁਆਰਾ ਹੀ ਬਣਾਈ ਗਈ ਹੈ। ਪਰ ਉਹ ਆਪਣੇ ਹੰਕਾਰ ਦੇ ਵਿੱਚ ਬਾਬਾ ਸਾਹਿਬ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਰਹੇ ਹਨ। ਜਿਸ ਦੇ ਚਲਦੇ ਉਹਨਾਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ ਤੇ ਜੇਕਰ ਉਹਨਾਂ ਦੇ ਖਿਲਾਫ ਐਫਆਈਆਰ ਦਰਜ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਹਿੰਦੁਸਤਾਨ ਦੇ ਵਿੱਚ ਵੱਡੇ ਰੋਸ਼ ਪ੍ਰਦਰਸ਼ਨ ਹੋਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.