ਬਠਿੰਡਾ : ਪਿਛਲੇ ਦਿਨੀ ਪੰਜਾਬ ਕੈਬਨਿਟ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਲਿਊ ਐਡਿਡ ਟੈਕਸ (ਵੈਟ) ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬੇ ਅੰਦਰ ਤੇਲ ਦੀਆ ਕੀਮਤਾਂ ਵਿੱਚ ਵਾਧਾ ਹੋਇਆ। ਪੈਟਰੋਲ ‘ਤੇ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਮਹਿੰਗਾ ਹੋਇਆ। ਇਸ ਵਾਧੇ ਨੂੰ ਲੈ ਕੇ ਅੱਜ ਸੂਬੇ ਭਰ ਵਿੱਚ ਪੰਜਾਬ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪ੍ਰਦਰਸ਼ਨਕਾਰੀ ਕਾਂਗਰਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਤੋਂ ਮਾਲੀਆ ਵਧਾਉਣ ਲਈ ਕੀਤਾ ਗਿਆ ਵਾਧਾ ਨਾ ਸਹਿਣਯੋਗ ਹੈ। ਕਿਉਂਕਿ ਇਸ ਵਾਧੇ ਦੇ ਨਾਲ ਆਮ ਲੋਕਾਂ 'ਤੇ ਵੱਡਾ ਅਸਰ ਹੋਵੇਗਾ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ: ਬਠਿੰਡਾ ਵਿਖੇ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਸਕਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ।ਗੱਲਬਾਤ ਦੌਰਾਨ ਕਾਂਗਰਸ ਦੇ ਪ੍ਰਧਾਨ ਰਾਜਨ ਗਾਰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਖਜ਼ਾਨੇ ਨੂੰ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਵੱਡੇ ਵੱਡੇ ਇਸ਼ਤਿਹਾਰਾਂ 'ਤੇ ਖਰਚਿਆ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਨੂੰ ਕੁਝ ਸਮੇਂ ਬਾਅਦ ਹੀ ਵੱਡਾ ਲੋਨ ਲੈ ਕੇ ਅਦਾਇਗੀਆਂ ਕਰਨੀਆਂ ਪੈ ਰਹੀਆਂ ਹਨ।
- ਪੰਜਾਬ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦਾ ਐਲਾਨ - Punjab Petrol Price Hike
- ਲੁਧਿਆਣਾ 'ਚ ਅੱਜ ਪਿਆ ਤੇਜ਼ ਮੀਂਹ, 7 ਸਤੰਬਰ ਤੋਂ ਬਾਅਦ ਮੌਸਮ ਹੋਵੇਗਾ ਸਾਫ, ਫਸਲਾਂ ਲਈ ਮੌਸਮ ਲਾਹੇਵੰਦ - heavy rain in Ludhiana
- POP ਦੀ ਥਾਂ ਮਿੱਟੀ ਤੋਂ ਤਿਆਰ ਕੀਤੀਆਂ ਸ਼੍ਰੀ ਗਣੇਸ਼ ਜੀ ਦੀਆਂ ਮੂਰਤੀਆਂ, ਇੱਥੇ ਦੇਖੋ ਕੀਊਟ ਇਕੋ ਫ੍ਰੈਂਡਲੀ ਗਣਪਤੀ - Ganesh Chaturthi
- ਗੈਸ ਸਲੰਡਰਾਂ ਨਾਲ ਭਰੇ ਟਰੱਕ ਨਾਲ ਵਾਪਰਿਆ ਹਾਦਸਾ, ਨਿਕਲਣ ਲੱਗੀਆਂ ਅੱਗ ਦੀਆਂ ਲਾਟਾਂ - Gas cylinder truck accident
ਸਰਕਾਰ ਆਪਣੇ ਖਰਚਿਆਂ 'ਤੇ ਕਰੇ ਕਾਬੂ : ਹੁਣ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਮਾਲੀਆ ਵਧਾਉਣ ਲਈ ਲੋਕਾਂ ਉੱਪਰ ਇੱਕ ਹੋਰ ਬੋਝ ਪਾਇਆ ਗਿਆ ਇਹ ਬੋਝ ਨਾ ਬਰਦਾਸ਼ਤ ਯੋਗ ਹੈ ਕਿਉਂਕਿ ਇਸ ਨਾਲ ਆਮ ਲੋਕ ਬਹੁਤ ਜ਼ਿਆਦਾ ਪ੍ਰਭਾਵਿਤ ਹੋਣਗੇ ਅਤੇ ਹਰ ਚੀਜ਼ ਦੀ ਕੀਮਤ ਵਿੱਚ ਵੱਡਾ ਉਛਾਲ ਆਵੇਗਾ। ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ ਜੇਕਰ ਸਰਕਾਰ ਨੇ ਆਪਣਾ ਮਾਲੀਏ ਵਿੱਚ ਵਾਧਾ ਕਰਨਾ ਹੈ ਤਾਂ ਪਹਿਲਾਂ ਉਹ ਆਪਣੇ ਖਰਚੇ ਘਟਾਵੇ। ਹਰ ਦਿਨ ਮੁੱਖ ਮੰਤਰੀ ਸਾਹਿਬ ਵੱਡੀ ਪੱਧਰ 'ਤੇ ਲਾਮ ਲਸ਼ਕਰ ਨੂੰ ਲੈ ਕੇ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪਹੁੰਚ ਜਾਂਦੇ। ਇਸ ਦਾ ਬੋਝ ਵੀ ਪੰਜਾਬ ਦੇ ਖਜ਼ਾਨੇ ਤੇ ਪੈ ਰਿਹਾ ਹੈ ਅਤੇ ਹੌਲੀ ਹੌਲੀ ਇਹ ਬੋਝ ਪੰਜਾਬ ਦੇ ਲੋਕਾਂ ਤੇ ਪੈਣਾ ਸ਼ੁਰੂ ਹੋ ਗਿਆ ਹੈ। ਪਰ ਪੰਜਾਬ ਕਾਂਗਰਸ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਜੇਕਰ ਸਰਕਾਰ ਨੇ ਇਹ ਵਾਧਾ ਵਾਪਸ ਨਾ ਲਿਆ ਤਾਂ ਆਉਂਦੇ ਸਮੇਂ ਦੇ ਵਿੱਚ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਜਾ ਸਕਦਾ ਹੈ।