ETV Bharat / state

ਪੰਜਾਬ 'ਚ ਦੋ ਰਾਖਵੀਆਂ ਲੋਕ ਸਭਾ ਸੀਟਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ - Congress release list of candidates

ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਅੱਜ ਆਪਣੀ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਦਲਿਤ ਭਾਈਚਾਰੇ ਲਈ ਹੁਸ਼ਿਆਰਪੁਰ ਅਤੇ ਫਰੀਦਕੋਟ ਲਈ ਇਨ੍ਹਾਂ ਰਾਖਵੀਆਂ ਸੀਟਾਂ ਉੱਤੇ ਕਾਂਗਰਸ ਨੇ ਦੋ ਮਹਿਲਾ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

Congress released the list of candidates for two seats in Punjab
ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ
author img

By ETV Bharat Punjabi Team

Published : Apr 22, 2024, 10:26 PM IST

ਚੰਡੀਗੜ੍ਹ: ਕਾਂਗਰਸ ਨੇ ਪੰਜਾਬ ਦੀਆਂ ਦੋ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਟਿਕਟ ਦਿੱਤੀ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ। ਦੱਸ ਦਈਏ ਪੰਜਾਬ ਦੀਆਂ ਇਹ ਦੋ ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ ਅਤੇ ਹੁਣ ਕਾਂਗਰਸ ਨੇ ਇਨ੍ਹਾਂ ਦੋ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਾਰ ਕਾਂਗਰਸ ਪਾਰਟੀ ਨੇ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਪਹਿਲੀ ਸੂਚੀ ਵਿੱਚ ਸਨ ਇਹ ਨਾਮ: ਪਹਿਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਹਨ।

ਪੰਜਾਬ 'ਚ ਦੋ ਰਾਖਵੀਆਂ ਲੋਕ ਸਭਾ ਸੀਟਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਛੇ ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਅੱਜ ਦੀ ਸੂਚੀ ਵਿੱਚ ਪੰਜਾਬ ਤੋਂ ਪੰਜ ਅਤੇ ਚੰਡੀਗੜ੍ਹ ਤੋਂ ਇੱਕ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦਈਏ ਅਕਾਲੀ ਦਲ ਨੇ ਲੋਕ ਸਭਾ ਚੋਣ 2024 ਲਈ ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ., ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਅਤੇ ਬਠਿੰਡਾ ਤੋਂ ਮੁੜ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਲਈ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਉਮੀਦਵਾਰ ਬਣਾਇਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦਾ ਅਜੇ ਤੱਕ ਐਲਾਨ ਨਹੀਂ ਹੋਇਆ। ਖਡੂਰ ਸਾਹਿਬ ਤੋਂ ਬਿਕਰਮ ਸਿੰਘ ਮਜੀਠੀਆ ਦੇ ਨਾਂ ਦੀ ਚਰਚਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.