ETV Bharat / state

ਡਾ. ਅੰਬੇਡਕਰ ਦੀ ਮੂਰਤੀ ਤੋੜਨ 'ਤੇ ਭੜਕੇ ਕਾਂਗਰਸੀ, ਮੁੱਖ ਮੰਤਰੀ ਮਾਨ ਨੇ ਕਿਹਾ- ਮਿਲੇਗੀ ਸਖ਼ਤ ਸਜ਼ਾ - DR AMBEDKAR STATUE VANDALIZED

ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੇ ਮਾਮਲੇ 'ਚ ਕਾਂਗਰਸ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ।

Congressmen Target state government over the destruction of Dr. Ambedkar's statue in Amritsar
ਡਾ. ਅੰਬੇਡਕਰ ਦੀ ਮੂਰਤੀ ਤੋੜਨ 'ਤੇ ਭੜਕੇ ਕਾਂਗਰਸੀ, ਸੂਬਾ ਸਰਕਾਰ 'ਤੇ ਸਾਧੇ ਨਿਸ਼ਾਨੇ (Etv Bharat)
author img

By ETV Bharat Punjabi Team

Published : Jan 27, 2025, 11:01 AM IST

ਅੰਮ੍ਰਿਤਸਰ: ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਇੱਕ ਵਿਅਕਤੀ ਵੱਲੋਂ ਹਥੌੜੇ ਮਾਰ-ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ ਕਿ ਗਣਤੰਤਰ ਦਿਹਾੜੇ ਮੌਕੇ ਅਜਿਹੀ ਕੋਝੀ ਹਰਕਤ ਹੋਣਾ ਬੇਹੱਦ ਨਿੰਦਣਯੋਗ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਉਕਤ ਨੌਜਵਾਨ ਨੁੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਪਰ ਇਸ ਘਟਨਾ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।

ਪ੍ਰਤਾਪ ਸਿੰਘ ਬਾਜਵਾ (Etv Bharat)

ਵਿਰੋਧੀ ਧਿਰ ਦੇ ਸਾਧੇ ਨਿਸ਼ਾਨੇ ’ਤੇ ਮਾਨ ਸਰਕਾਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਇਹ ਘਟਨਾ ਕੋਈ ਨਵੀਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਕਦੇ ਬਾਰਡਰ 'ਤੇ ਤਸਕਰੀ ਹੁੰਦੀ ਹੈ, ਕਦੇ ਸਰਹੱਦੀ ਖੇਤਰਾਂ 'ਚ ਬੰਬ ਧਮਾਕੇ ਹੁੰਦੇ ਹਨ, ਜਿੰਨ੍ਹਾਂ ਨੂੰ ਸਰਕਾਰ ਵੱਲੋਂ ਕੁਝ ਹੋਰ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।" ਇਸ ਦੇ ਨਾਲ ਹੀ ਪੰਜਾਬ 'ਚ ਨਿੱਤ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਸਾਫ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਚਲਾਉਣ 'ਚ ਅਸਫਲ ਹਨ। ਲੋਕਾਂ ਨੂੰ ਪੰਜਾਬ ਦੇ ਲਾਅ ਐਂਡ ਆਰਡਰ 'ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਹੀ ਹੋ ਰਹੀਆਂ ਹਨ ਅਤੇ ਇਨ੍ਹਾਂ ਦਾ ਜਲਦ ਹੀ ਪਰਦਾਫਾਸ਼ ਹੋਣਾ ਚਾਹੀਦਾ ਹੈ।

'ਫੇਲ੍ਹ ਹੈ ਪੰਜਾਬ ਸਰਕਾਰ'

ਇਸ ਮੌਕੇ ਸਾਂਸਦ ਗੁਰਜੀਤ ਔਜਲਾ ਨੇ ਵੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਸਿਰਜਨਹਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਸਾਫ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ ਜੋ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਇੰਨੀਂ ਵੱਡੀ ਘਟਨਾ ਹੋ ਗਈ, ਪਰ ਕੈਬਨਿਟ ਮੀਟਿੰਗ ਨਹੀਂ ਸੱਦੀ ਗਈ ਇਹ ਮੰਦਭਾਗਾ ਹੈ। ਔਜਲਾ ਨੇ ਕਿਹਾ ਕਿ ਮਾਨ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਆਪਣਾ ਆਈਡਲ ਮੰਨ ਕੇ ਚਲਦੀ ਹੈ, ਪਰ ਅੱਜ ਇਸ ਘਟਨਾ 'ਤੇ ਕੋਈ ਜਵਾਬ ਨਹੀਂ ਹੈ।

ਗੁਰਜੀਤ ਸਿੰਘ ਔਜਲਾ (Etv Bharat)

ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਘਟਨਾ 'ਤੇ ਮੁੱਖ ਮੰਤਰੀ ਮਾਨ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਕਹੀ ਹੈ। ਸੋਸ਼ਲ ਮੀਡੀਆ ਐਕਸ (ਟਵੀਟ) ਉੱਤੇ ਮੁੱਖ ਮੰਤਰੀ ਮਾਨ ਨੇ ਲਿਖਿਆ "ਇਹ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।"

ਇਹ ਸੀ ਪੂਰਾ ਮਾਮਲਾ

ਦਰਅਸਲ ਇੱਕ ਸ਼ਖ਼ਸ ਪੌੜੀ ਲਗਾ ਮੂਰਤੀ ਉੱਪਰ ਚੜ੍ਹ ਗਿਆ ਅਤੇ ਫਿਰ ਹਥੌੜੀ ਨਾਲ ਮੂਰਤੀ ਨੂੰ ਤੋੜਣ ਲੱਗਾ, ਤਾਂ ਲੋਕਾਂ ਨੇ ਉਸ ਨੂੰ ਫੜ੍ਹ ਲਿਆ। ਹਲਾਂਕਿ ਸ਼ਰਾਰਤੀ ਅਨਸਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਦਲਿਤ ਭਾਈਚਾਰੇ ਵੱਲੋਂ ਰੋਸ ਜਤਾਇਆ ਜਾ ਰਿਹਾ।

ਜਾਣਕਾਰੀ ਮੁਤਾਬਿਕ ਮੂਰਤੀ ਤੋੜਨ ਵਾਲਾ ਨੌਜਵਾਨ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਹ ਸਾਫ ਨਹੀਂ ਹੋ ਸਕਿਆ ਕਿ ਇਸ ਨੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਇਕ ਆਖ਼ਿਰ ਇਸ ਨੌਜਵਾਨ ਨੇ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਅਤੇ ਇਸ ਦੇ ਪਿੱਛੇ ਹੋਰ ਕੌਣ ਲੋਕ ਸ਼ਾਮਿਲ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.