ਬਠਿੰਡਾ: ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮੇ ਦੇ ਤੌਰ 'ਤੇ ਕੰਮ ਕਰ ਰਹੇ ਵੈਟਨਰੀ ਫਾਰਮਸਿਸਟਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕਿਸੇ ਤਰ੍ਹਾਂ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਇਲਜ਼ਾਮ: ਇਸ ਮੌਕੇ ਵੈਟਨਰੀ ਫਾਰਮਸਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮਿਆਂ ਦੇ ਤੌਰ 'ਤੇ ਕੰਮ ਕਰ ਰਹੇ ਹਨ। ਇਸ ਦੌਰਾਨ ਜੋ ਤਨਖਾਹ ਉਹਨਾਂ ਨੂੰ ਦਿੱਤੀ ਜਾ ਰਹੀ ਹੈ, ਉਸ ਨਾਲ ਉਹਨਾਂ ਦਾ ਗੁਜ਼ਾਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਵੱਲੋਂ ਵਾਰ-ਵਾਰ ਉਨ੍ਹਾਂ ਦੀਆਂ ਫਾਈਲਾਂ ਮੰਗਵਾਈਆਂ ਜਾ ਰਹੀਆਂ ਹਨ ਪਰ ਇਹਨਾਂ ਫਾਈਲਾਂ 'ਤੇ ਹਸਤਾਖਰ ਨਹੀਂ ਕੀਤੇ ਜਾ ਰਹੇ ਹਨ। ਜਿਸ ਕਾਰਨ ਉਹਨਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਣਵਾਈ ਨਾ ਹੁੰਦੀ ਦੇਖ ਧਰਨਾ: ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਸੁਣਵਾਈ ਨਾ ਹੁੰਦੀ ਵੇਖ ਅੱਜ ਉਹਨਾਂ ਵੱਲੋਂ ਮਜਬੂਰਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਜੋ ਮੂੰਹ ਗਲ ਘੋਟੂ ਦੀ ਬਿਮਾਰੀ ਸਬੰਧੀ ਟੀਕੇ ਆਉਂਦੇ ਹਨ, ਉਸ ਸਬੰਧੀ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਹਨਾਂ ਇੰਜੈਕਸ਼ਨਾਂ ਦੀ ਕਲੈਕਸ਼ਨ ਫਾਰਮਸਿਸਟ ਵੱਲੋਂ ਕੀਤੀ ਜਾਣੀ ਹੁੰਦੀ ਹੈ।
ਸਰਕਾਰ ਨੂੰ ਦਿੱਤੀ ਐਕਸ਼ਨ ਦੀ ਚਿਤਾਵਨੀ: ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਇਹ ਇੰਜੈਕਸ਼ਨ ਨਹੀਂ ਲੱਗਦੇ, ਜਿਸ ਕਾਰਨ ਇਹਨਾਂ ਦੀ ਭਰਪਾਈ ਫਾਰਮਸਿਸਟ ਤੋਂ ਕੀਤੀ ਜਾਂਦੀ ਹੈ। ਜਿਸ ਕਾਰਨ ਫਾਰਮਸਿਸਟ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਹਨਾਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਉਹਨਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸਰਕਾਰ ਖਿਲਾਫ਼ ਗੁਪਤ ਐਕਸ਼ਨ ਲੈਣ ਦੀ ਯੋਜਨਾ ਤਿਆਰ ਕਰਨਗੇ।
- ਪਾਣੀ ਪੀਣ ਗਏ ਨੌਜਵਾਨ ਨਾਲ ਐਸਜੀਪੀਸੀ ਵਲੋਂ ਮੁਲਾਜ਼ਮ ਨਾਲ ਕਥਿਤ ਕੁੱਟਮਾਰ ਦੇ ਇਲਜ਼ਾਮ - SGPC employee assaulted a young man
- ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼; ਕਰੀਬ 15 ਕਰੋੜ ਤੋਂ ਵੱਧ ਦੀ ਹੈਰੋਇਨ ਅਤੇ ਆਈਸ ਜ਼ਬਤ, ਤਸਕਰ ਵੀ ਗ੍ਰਿਫ਼ਤਾਰ - Amritsar police arreste traffickers
- ਬੈਂਡ-ਬਾਜੇ ਲੈ ਕੇ ਨਾਮਜ਼ਦਗੀ ਦਾਖਲ ਕਰਨ ਪਹੁੰਚੇ ਟੀਟੂ ਬਾਣੀਆਂ, ਕਿਹਾ- ਇਸ ਕਰਕੇ ਮੈਨੂੰ ਲੜਨੀ ਪੈਂਦੀ ਵਾਰ-ਵਾਰ ਚੋਣ - Lok Sabha Election 2024