ਚੰਡੀਗੜ੍ਹ: ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਰਹੀ ਹੈ। ਜਿਸ ਦੇ ਚੱਲਦੇ ਉਸ ਵਲੋਂ ਜਿਥੇ ਸੂਬੇ ਵਿਚਲੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਰਹੀ ਹੈ ਤਾਂ ਉਥੇ ਹੀ ਸੂਬੇ ਤੋਂ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਵੀ ਲਗਾਮ ਲਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਦੇ ਚੱਲਦੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਅਤੇ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ਸਬੰਧੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਹੈ।
ਹੈਰੋਇਨ ਸਣੇ ਤਸਕਰ ਕੀਤਾ ਕਾਬੂ
ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ ਕਿ, 'ਸਰਹੱਦ ਪਾਰ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 1.350 ਕਿਲੋ ਹੈਰੋਇਨ ਬਰਾਮਦ ਕੀਤੀ ਹੈ'।
In a major breakthrough against trans-border smuggling networks, Counter Intelligence, #Pathankot, in a joint operation with #Gurdaspur Police, has arrested 1 person and seized 1.350 Kg heroin.
— DGP Punjab Police (@DGPPunjabPolice) October 18, 2024
The arrested person was in contact with #Pakistan-based operatives using drones to… pic.twitter.com/RiniU4tNHB
ਡਰੋਨ ਰਾਹੀ ਭਾਰਤ ਪੁੱਜਦਾ ਸੀ ਨਸ਼ਾ
ਉਨ੍ਹਾਂ ਅੱਗੇ ਲਿਖਿਆ ਕਿ, ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸੀ, ਜੋ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਸਨ। ਇਸ ਦੇ ਨਾਲ ਹੀ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ।
ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫ਼ਲਤਾ
ਉਨ੍ਹਾਂ ਦੱਸਿਆ ਕਿ ਐਫਆਈਆਰ ਦਰਜ ਕਰ ਲਈ ਗਈ ਹੈ, ਅਤੇ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਮੁਲਜ਼ਮ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੰਨ੍ਹਾਂ ਨੂੰ ਪੰਜਾਬ ਪੁਲਿਸ ਤੇ ਬੀਐਸਐਫ਼ ਮੁਸਤੈਦੀ ਨਾਲ ਨਾਕਾਮ ਕਰ ਚੁੱਕੀ ਹੈ।