ETV Bharat / state

ਮੰਤਰੀ ਹਰਭਜਨ ਈਟੀਓ ਦਾ ਵੇਰਵਿਆਂ ਨਾਲ ਦਾਅਵਾ, ਕਿਹਾ- ਸਰਕਾਰ ਨੇ 16 ਟੋਲ ਪਲਾਜ਼ਿਆਂ ਤੋਂ ਦਿੱਤੀ ਲੋਕਾਂ ਨੂੰ ਰਾਹਤ, ਰੋਜ਼ਾਨਾ ਹੋ ਰਹੀ 59 ਲੱਖ ਦੀ ਬਚਤ - Daily relief of 59 lakh rupees

ਪੰਜਬ ਦੇ ਲੋਕ ਨਿਰਮਾਣ ਮੰਤਰੀ ਹਹਰਭਜਨ ਸਿੰਘ ਈਟੀਓ ਨੇ ਵੇਰਵਿਆਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਪੰਜਾਬ ਸਰਕਾਰ ਨੇ ਹੁਣ ਤੱਕ 16 ਟੋਲ ਪਲਾਜ਼ਾ ਬੰਦ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਦੇ ਇਸ ਕਦਮ ਨਾਲ ਰੋਜ਼ਾਨਾਂ 59 ਲੱਖ ਰੁਪਏ ਲੋਕਾਂ ਦੀ ਜੇਬ੍ਹ ਵਿੱਚੋਂ ਜਾਣ ਤੋਂ ਬਚੇ ਹਨ।

removing 16 toll plazas
'ਸਰਕਾਰ ਨੇ 16 ਟੋਲ ਪਲਾਜ਼ਿਆਂ ਤੋਂ ਦਿੱਤੀ ਲੋਕਾਂ ਨੂੰ ਰਾਹਤ' (PRESS NOTE)
author img

By ETV Bharat Punjabi Team

Published : Jun 28, 2024, 4:15 PM IST

Updated : Jun 28, 2024, 5:10 PM IST

ਚੰਡੀਗੜ੍ਹ: ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਮੰਤਰੀ ਈਟੀਓ ਦਾ ਦਾਅਵਾ: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।

ਇਹ ਪਲਾਜ਼ਾ ਹੋਏ ਬੰਦ: ਸਬੰਧਤ ਸੜਕਾਂ 'ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ 'ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ 'ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ 'ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

Last Updated : Jun 28, 2024, 5:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.