ਅੰਮ੍ਰਿਤਸਰ: ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਰਕੇ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆ ਗਿਆ ਸੀ ਉਹ ਤੰਦਰੁਸਤ ਹੋ ਰਹੇ ਸਨ ਕਿ ਅਚਾਨਕ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਬਾਅਦ ਉਨ੍ਹਾਂ ਨੂੰ ਵੈਨਟੀਲੇਟਰ 'ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
13 ਸਾਲ 4 ਮਹੀਨੇ ਦੀ ਕੈਦ: ਦਲ ਖਾਲਸਾ ਬੁਲਾਰਾ ਕਵਰਪਾਲ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ ਗਜਿੰਦਰ ਸਿੰਘ 29 ਸਤੰਬਰ 1981 ਵਿੱਚ ਦਲ ਖ਼ਾਲਸਾ ਦੇ ਮੈਂਬਰਾਂ ਨਾਲ ਗਿਅਨੀ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਿੱਚ ਏਅਰ ਇੰਡੀਆ ਦਾ ਜਹਾਜ਼ ਅਗਵਾ ਕਰ ਕੇ ਲਾਹੌਰ ਲੈ ਗਏ ਸਨ। ਜਿੱਥੇ ਉਨ੍ਹਾਂ ਅਤੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ 13 ਸਾਲ 4 ਮਹੀਨੇ ਦੀ ਕੈਦ ਤੋਂ ਬਾਅਦ, ਗਜਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੀ ਰਹਿਣ ਦਾ ਮਨ ਬਣਾ ਲਿਆ ਸੀ। ਗਜਿੰਦਰ ਸਿੰਘ ਨੇ 1970 'ਚ ਡੇਰਾ ਬੱਸੀ ਵਿੱਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਲਸੇ ਦੌਰਾਨ ਪਰਚੇ ਸੁੱਟੇ ਸਨ। ਜਿਸ ਕਾਰਨ ਚਰਚਾ ਵਿੱਚ ਰਹੇ ਅਤੇ ਹੁਣ ਉਨ੍ਹਾਂ ਦਾ ਅਕਾਲ ਚਲਾਣਾ ਹੋਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਦਲ ਖਾਲਸਾ ਦੇ ਦਫ਼ਤਰ ਦੇ ਵਿੱਚ ਦਲ ਖਾਲਸਾ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।
13 ਜੁਲਾਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ: ਉਨ੍ਹਾਂ ਕਿਹਾ ਕਿ ਗਜਿੰਦਰ ਸਿੰਘ ਦੀ ਯਾਦ ਦੇ ਵਿੱਚ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ 13 ਜੁਲਾਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਸ ਤੋਂ ਬਾਅਦ ਭਾਈ ਗਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਗੱਲਬਾਤ ਕਰਕੇ ਇੱਕ ਵੱਡਾ ਸਮਾਗਮ ਵੀ ਕੀਤਾ ਜਾਵੇਗਾ। ਜਿਸ ਦੇ ਵਿੱਚ ਬੁਲਾਰੇ ਵੀ ਉਨ੍ਹਾਂ ਦੀ ਜੀਵਨੀ ਬਾਰੇ ਚਾਨਣਾ ਪਾਉਣਗੇ।
ਜਲਾਵਤਨ ਸਿੱਖ ਯੋਧੇ ਦਾ ਖਿਤਾਬ : ਉਨ੍ਹਾਂ ਕਿਹਾ ਕਿ ਗਜਿੰਦਰ ਸਿੰਘ ਪਾਕਿਸਤਾਨ ਦੇ ਵਿੱਚ ਹੀ ਸਨ ਅਤੇ ਉਹ ਭਾਰਤ ਇਸ ਲਈ ਨਹੀਂ ਸੀ ਆਉਣਾ ਚਾਹੁੰਦੇ ਕਿਉਂਕਿ ਉਹ ਆਪਣੇ ਆਪ ਨੂੰ ਭਾਰਤ ਦੇ ਵਿੱਚ ਗੁਲਾਮ ਸਮਝਦੇ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਿੱਖਾਂ ਦਾ ਕੋਈ ਆਪਣਾ ਦੇਸ਼ ਨਹੀਂ ਮਿਲ ਜਾਂਦਾ ਉਦੋਂ ਤੱਕ ਉਹ ਭਾਰਤ ਨਹੀਂ ਆਉਣਗੇ ਅਤੇ ਆਪਣੀ 14 ਸਾਲ ਦੀ ਜੇਲ੍ਹ ਭੁਗਤਣ ਤੋਂ ਬਾਅਦ ਉਨ੍ਹਾਂ ਨੇ ਪਾਕਿਸਤਾਨ ਵਿੱਚ ਰਹਿਣਾ ਹੀ ਠੀਕ ਸਮਝਿਆ ਅਤੇ ਇਸ ਦੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਵੱਲੋਂ 2020 ਦੇ ਵਿੱਚ ਗਜਿੰਦਰ ਸਿੰਘ ਨੂੰ ਜਲਾਵਤਨ ਸਿੱਖ ਯੋਧੇ ਦਾ ਖਿਤਾਬ ਦੇਣ ਦਾ ਵੀ ਐਲਾਨ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਹ ਖਿਤਾਬ ਨਹੀਂ ਸੀ ਦਿੱਤਾ ਗਿਆ ਜਿਸ ਨੂੰ ਲੈ ਕੇ ਦਲ ਖਾਲਸਾ ਦੇ ਵਿੱਚ ਥੋੜਾ ਰੋਸ ਵੀ ਦੇਖਣ ਨੂੰ ਮਿਲਿਆ।
- ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ ਮਾਮਲਾ, ਭਾਜਪਾ ਨੇ ਘੇਰੀ ਪੰਜਾਬ ਸਰਕਾਰ ਤਾਂ ਨਿਹੰਗ ਸਿੰਘਾਂ ਨੇ ਵੀ ਦੇ ਦਿੱਤੀ ਚਿਤਾਵਨੀ, ਸੁਣੋ ਤਾਂ ਜਰਾ... - Politics has heated up
- ਚਾਹ ਦੀ ਰੇਹੜੀ ਲਾ ਕੇ ਮਾਂ ਅਤੇ ਭਰਾ ਨੂੰ ਪਾਲ਼ ਰਹੀ ਹੈ ਇਹ 17 ਸਾਲ ਦੀ ਬੱਚੀ, ਵੱਡਾ ਕੈਫੇ ਖੋਲ੍ਹਣ ਦਾ ਦੇਖ ਰਹੀ ਹੈ ਸੁਪਨਾ - 17 Year Old Girl Set Up Tea Stall
- ਐਨਐਮਐਮਐਸ ਵਜ਼ੀਫਾ ਪ੍ਰੀਖਿਆ ਵਿੱਚ ਬਰਨਾਲਾ ਦੀਆਂ ਵਿਦਿਆਰਥਣਾਂ ਛਾਈਆਂ, ਅਧਿਆਪਕਾਂ ਨੇ ਜਤਾਈ ਖੁਸ਼ੀ - Barnala girls stood first