ਬਠਿੰਡਾ : ਪੰਜਾਬ ਸਰਕਾਰ ਵੱਲੋਂ ਅਫਸਰਾਂ ਨੂੰ ਦਿੱਤੀਆਂ ਸਖਤ ਹਦਾਇਤਾਂ ਤੋਂ ਬਾਅਦ ਲਗਾਤਾਰ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਆ ਰਹੀ ਝੋਨੇ ਦੀ ਚੁਕਾਈ ਪ੍ਰਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਰਾਬਤਾ ਕਾਇਮ ਕਰਨ ਲਈ ਕਿਹਾ ਗਿਆ ਹੈ। ਇਸ ਹੀ ਤਹਿਤ ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੀਆਂ ਦੋ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿੱਚ ਪਨਸਪ ਦੇ ਐਮਡੀ ਮੈਡਮ ਸੋਨਾਲੀ ਗਿਰੀ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਸਾਰੇ ਮੰਡੀ ਵਿੱਚ ਬੈਠੇ ਕਿਸਾਨਾਂ ਨੂੰ ਸੁਣਿਆ ਗਿਆ ਅਤੇ ਉਹਨਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ ਦਵਾਇਆ।
ਕਿਸਾਨਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹਲ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਮਡੀ ਸੋਨਾਲੀ ਗਿਰੀ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਇਸ ਕਰਕੇ ਅਸੀਂ ਜਿੰਨਾ ਜਿੰਨਾ ਮੰਡੀਆਂ ਵਿੱਚ ਕੋਈ ਕਿਸਾਨਾਂ ਨੂੰ ਸਮੱਸਿਆ ਆ ਰਹੀ ਸੀ ਤਾਂ ਉਹਨਾਂ ਮੰਡੀਆਂ ਦਾ ਤੁਰੰਤ ਗੇੜਾ ਲਾ ਰਹੇ ਹਾਂ ਅਤੇ ਮੁਸ਼ਕਲਾਂ ਨੂੰ ਵੀ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਕਿਉਂਕਿ ਪੰਜਾਬ ਵਿੱਚ ਹੁਣ ਤੱਕ 50% ਪਿਛਲੇ ਤਿੰਨ ਚਾਰ ਦਿਨਾਂ ਦੇ ਵਿੱਚ ਹੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ ਅਤੇ ਦਾਣਾ ਦਾਣਾ ਝੋਨੇ ਦਾ ਜਲਦ ਹੀ ਚੁੱਕਿਆ ਜਾਵੇਗਾ।
ਨਾਲ ਹੀ ਉਹਨਾਂ ਕਿਹਾ ਕਿ ਆਉਣ ਵਾਲੇ 10 ਦਿਨਾਂ ਦੇ ਅੰਦਰ ਅੰਦਰ ਮੰਡੀਆਂ ਖਾਲੀ ਕਰ ਦਿੱਤੀਆਂ ਜਾਣਗੀਆਂ। ਉਹਨ੍ਹਾਂ ਨੇ ਅਪੀਲ ਕੀਤੀ ਕਿ ਕਿਸਾਨ ਆਪਣਾ ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ਵਿੱਚ ਆਉਣ ਤਾਂ ਜੋ ਸਪੇਸ ਦੀ ਸਮੱਸਿਆ ਆ ਰਹੀ ਹੈ। ਉਹ ਨਾ ਆਵੇ ਡੀਸੀ ਬਠਿੰਡਾ ਨੇ ਕਿਹਾ ਕਿ ਸਾਡੀ ਟੀਮ ਵੱਲੋਂ ਲਗਾਤਾਰ ਸਾਰੀਆਂ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਬਠਿੰਡਾ ਜਿਲ੍ਹੇ ਵਿੱਚ 7 ਲੱਖ ਮੈਟਰਿਕ ਟਨ ਹੁਣ ਤੱਕ ਝੋਨਾ ਆ ਚੁੱਕਿਆ ਹੈ। ਜਿਸ ਵਿੱਚੋਂ ਅੱਛਾ ਲਗਭਗ 6 ਲੱਖ ਚੁੱਕਿਆ ਹੈ ਅਤੇ 4 ਲੱਖ ਮੈਟਰਿਕ ਟਨ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ 24 ਘੰਟੇ ਅਸੀਂ ਕਿਸਾਨਾਂ ਲਈ ਹਾਜ਼ਰ ਹਾਂ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਾਡੇ ਨਾਲ ਮੋਬਾਇਲ 'ਤੇ ਤੁਰੰਤ ਰਾਬਤਾ ਕੀਤਾ ਜਾਵੇ।
ਡੀਸੀ ਦਾ ਪੀਏ ਤੇ ਸਾਥੀ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, ਲਾਰੇਂਸ ਦਾ ਭਰਾ ਹੋਣ ਦਾ ਕੀਤਾ ਦਾਅਵਾ
ਡੀਏਪੀ ਖ਼ਾਦ ਦੀ ਘਾਟ ਨੂੰ ਲੈ ਕੇ ਡੀਸੀ ਦਫ਼ਤਰ ਦੇ ਗੇਟ ਵਿੱਚ ਬੈਠੇ ਕਿਸਾਨ, ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
ਪਰਾਲੀ ਸਾੜਣ ਦੇ ਮਾਮਲਿਆਂ 'ਚ ਆਈ ਗਿਰਾਵਟ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਚ ਵੱਡੀ ਗਿਰਾਵਟ ਆਈ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਥੋੜ੍ਹਾ ਸੰਯਮ ਰੱਖਣ।ਇਸ ਮੌਕੇ ਐੱਮਡੀ ਪਨਸਪ ਮੈਡਮ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਚੁੱਕ ਲਿਆ ਜਾਵੇਗਾ।