ਬਰਨਾਲਾ: ਬਰਨਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਹੰਡਿਆਇਆ ਦੇ ਖੇਤਾਂ ਦੀ ਮੋਟਰ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਡੈਡਬਾਡੀ ਮਿਲਣ ਨਾਲ ਸਨਸਨੀ ਫੈਲ ਗਈ। ਬਰਨਾਲਾ ਪੁਲਿਸ ਮਾਮਲੇ ਜਾਂਚ ਵਿੱਚ ਜੁਟ ਗਈ ਹੈ ਅਤੇ ਵੱਖੋ-ਵੱਖਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਚਰਚਾ ਕਿ ਜਿਆਦਾ ਨਸ਼ਾ ਹੋਣ ਕਾਰਨ ਮੌਤ ਹੋਈ ਹੈ। ਮ੍ਰਿਤਕ ਦੀ ਨਹੀਂ ਹੋ ਪਹਿਚਾਣ ਸਕੀ। ਪੁਲਿਸ ਵੱਲੋਂ ਡੈਡ ਬੋਡੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਰਖਵਾ ਦਿੱਤਾ ਗਿਆ ਹੈ।
ਖੇਤ ਮਾਲਕ ਕਿਸਾਨ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਹ ਆਪਣੇ ਖੇਤ ਵਿੱਚ ਜਦ ਆਏ ਤਾਂ ਉਹਨਾਂ ਨੇ ਮੋਟਰ ਵਾਲੇ ਕਮਰੇ ਵਿੱਚ ਦੇਖਿਆ ਕਿ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਸਬੰਧੀ ਉਹਨਾਂ ਨੇ ਬਰਨਾਲਾ ਪੁਲਿਸ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ। ਜਿੱਥੇ ਬਰਨਾਲਾ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਕਿ ਮ੍ਰਿਤਕ ਕੌਣ ਹੈ ਅਤੇ ਕਿੱਥੋਂ ਦਾ ਰਹਿਣ ਵਾਲਾ ਹੈ। ਪਰ ਸ਼ੱਕੀ ਹਾਲਾਤਾਂ ਵਿੱਚ ਹੋਈ ਵਿਅਕਤੀ ਦੀ ਮੌਤ ਲਈ ਪੁਲਿਸ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਸਰੀਰ ਉੱਤੇ ਕੋਈ ਵੀ ਸੱਟ ਦਾ ਨਿਸ਼ਾਨ ਦਿਖਾਈ ਨਹੀਂ ਦਿੱਤਾ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਵਿਅਕਤੀ ਨੇ ਕੋਈ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ। ਜਿਸ ਕਾਰਨ ਉਸਦੀ ਮੌਤ ਹੋਈ ਹੈ। ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਇਸ ਮੌਕੇ ਐਸਐਚਓ ਕੁਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇੱਕ ਸੂਚਨਾ ਮਿਲੀ ਸੀ ਕਿ ਇੱਕ ਮੋਟਰ ਵਾਲੇ ਕਮਰੇ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਅਤੇ ਵੱਖੋ ਵੱਖਰੇ ਪਹਿਲੂਆਂ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਸ਼ਨਾਖਤ ਲਈ ਮ੍ਰਿਤਕ ਦੇਹ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਈ ਜਾਵੇਗੀ, ਤਾਂ ਜੋ ਇਸ ਦੀ ਪਹਿਚਾਣ ਹੋ ਸਕੇ।
