ਲੁਧਿਆਣਾ: ਪੰਜਾਬ 'ਚ ਕਾਨੂੰਨ ਵਿਵਸਥਾ ਰੱਬ ਆਸਰੇ ਦਿਖਾਈ ਦੇ ਰਹੀ ਹੈ। ਇੱਕ ਪਾਸੇ ਜਿਥੇ ਪੰਜਾਬ ਪੁਲਿਸ ਤੇ ਸਰਕਾਰ ਕਾਨੂੰਨ ਵਿਵਸਥਾ ਸਹੀ ਹੋਣ ਦੇ ਲੱਖਾਂ ਦਾਅਵੇ ਕਰਦੇ ਹਨ ਤਾਂ ਉਥੇ ਹੀ ਇੰਨ੍ਹਾਂ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲ ਜਾਂਦੀ ਹੈ, ਜਦੋਂ ਦਿਨ ਦਿਹਾੜੇ ਕੋਈ ਵਾਰਦਾਤ ਵਾਪਰ ਜਾਂਦੀ ਹੈ। ਤਾਜ਼ਾ ਮਾਮਲਾ ਲੁਧਿਆਣਾ ਦਾ ਹੈ, ਜਿਥੇ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਡੀਐਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਥੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਤੋਂ 2 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।
The Ludhiana police, following the attack on the Shiv Sena leader, arrested 02 accused in just 01 hours from Fatehgarh Sahib . 01 Activa has been recovered from them. Further investigation is going on.#LudhianaPolice#ActionAgainstCrime pic.twitter.com/pdp1sD2Nfp
— Commissioner of Police, Ludhiana (@Ludhiana_Police) July 5, 2024
ਨਿਹੰਗਾਂ ਨੇ ਦਿਨ ਦਿਹਾੜੇ ਉਸ ਦੇ ਸਕੂਟਰ ਨੂੰ ਘੇਰ ਲਿਆ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਤੋਂ 2 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਇਸੇ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਐਸਐਸਪੀ ਫਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਦੀ ਟੀਮ ਨੇ ਉਸ ਨੂੰ ਯੂਨੀਵਰਸਿਟੀ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਬਾਬਾ ਬੁੱਢਾ ਗਰੁੱਪ ਦੇ ਹਨ। ਮੁਲਜ਼ਮਾਂ ਦੇ ਸਾਰੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼ਿਵ ਸੈਨਾ ਆਗੂ ਦਾ ਸਕੂਟਰ ਵੀ ਬਰਾਮਦ ਹੋਇਆ ਹੈ। ਸ਼ਿਵ ਸੈਨਾ ਆਗੂ ਦੇ ਨਾਲ ਮੌਜੂਦ ਪੁਲਿਸ ਗੰਨਮੈਨ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਉਹ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਜਾਂਚ ਸ਼ੁਰੂ ਕੀਤੀ ਜਾਵੇਗੀ।
ਗੰਨਮੈਨ ਕੋਲੋਂ ਖੋਹੀ ਸੀ ਰਿਵਾਲਵਰ: ਹਮਲੇ ਦੇ ਸਮੇਂ ਸੰਦੀਪ ਦੇ ਨਾਲ ਗੰਨਮੈਨ ਮੌਜੂਦ ਸੀ। ਉਸ ਕੋਲ ਰਿਵਾਲਵਰ ਸੀ, ਜਿਸ ਨੂੰ ਨਿਹੰਗਾਂ ਨੇ ਖੋਹ ਲਿਆ। ਇਸ ਤੋਂ ਬਾਅਦ ਗੰਨਮੈਨ ਬਚਾਅ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਹਮਲੇ ਤੋਂ ਬਾਅਦ ਨਿਹੰਗ ਸੰਦੀਪ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ. ਵਿੱਚ ਭਰਤੀ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਹਿੰਦੂ ਆਗੂ ਭੜਕ ਗਏ ਅਤੇ ਉਨ੍ਹਾਂ ਨੇ ਸੜਕ ਜਾਮ ਕਰ ਦਿੱਤੀ। ਜਿਸ ਕਾਰਨ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ, ਮਾਹੌਲ ਤਣਾਅਪੂਰਨ ਹੈ।
ਹਿੰਦੂ ਆਗੂਆਂ ਨੇ ਭਲਕੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮ ਨਾ ਫੜੇ ਗਏ ਤਾਂ ਉਹ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਘਟਨਾ ਦੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਪੁਲਿਸ ਨੂੰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ।
ਨਿਹੰਗ ਸਿੰਘਾਂ ਵਲੋਂ ਹਮਲਾ: ਇਸ ਸਬੰਧੀ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦੀ ਬਰਸੀ 'ਤੇ ਅਸੀਂ ਮੱਥਾ ਟੇਕਣ ਲਈ ਆਏ ਸਨ ਤਾਂ ਕੁਝ ਲੋਕਾਂ ਵਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਖੜੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਿਹੰਗ ਸਿੰਘਾਂ ਦੇ ਬਾਣੇ 'ਚ ਆਏ ਕੁਝ ਲੋਕਾਂ ਵਲੋਂ ਇਹ ਵਾਰਦਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਸਰਕਾਰ ਖਿਲਾਫ਼ ਕੱਢੀ ਭੜਾਸ: ਸ਼ਿਵ ਸੈਨਾ ਆਗੂ ਨੇ ਸਰਕਾਰ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤੇ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੋਵੇ, ਉਨ੍ਹਾਂ ਤੋਂ ਸੁਰੱਖਿਆ ਨਹੀਂ ਹਟਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਟੀਵੀ, ਅਖਬਾਰਾਂ 'ਚ ਜਿੰਨਾਂ ਲੀਡਰਾਂ ਦੀ ਸੁਰੱਖਿਆ ਘਟਾਉਣ ਦਾ ਪ੍ਰਚਾਰ ਕਰ ਰਹੀ ਹੈ ਤਾਂ ਉਨਾਂ ਹੀ ਗੈਂਗਸਟਰਾਂ ਤੇ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਸ਼ਿਵ ਸੈਨਾ ਆਗੂ ਨੇ ਕਿਹਾ ਕਿ ਜੋਂ ਅੱਤਵਾਦ, ਖਾਲਿਸਤਾਨ ਜਾਂ ਦੇਸ਼ ਹਿੱਤ ਲਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਇਹ ਲੋਕ ਇੰਝ ਹੀ ਮਾਰਨ ਲਈ ਆਉਂਦੇ ਹਨ।
ਸੂਬੇ 'ਚ ਹਿੰਦੂ ਨਹੀਂ ਹਨ ਸੁਰੱਖਿਅਤ: ਇਸ ਸਬੰਧੀ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਨੇ ਕਿਹਾ ਕਿ ਕੁਝ ਅਖੌਤੀ ਨਿਹੰਗਾਂ ਵਲੋਂ ਸਾਡੇ ਸ਼ਿਵ ਸੈਨਾ ਪੰਜਾਬ ਦੇ ਆਗੂ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਦੇ ਹਾਂ ਕਿ ਕੀ ਸੂਬੇ 'ਚ ਹਿੰਦੂ ਸੁਰੱਖਿਅਤ ਹਨ ਜਾਂ ਉਨ੍ਹਾਂ ਨੂੰ ਮਰਵਾਉਣ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦਾ ਭੱਠਾ ਬੈਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਉਨ੍ਹਾਂ ਦੀ ਸੁਰੱਖਿਆ ਵਾਪਸ ਲੈਕੇ ਸਰਕਾਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਦੇ ਦਿੱਤੀ ਹੈ।
ਲੁਧਿਆਣਾ ਬੰਦ ਦਾ ਦਿੱਤਾ ਸੱਦਾ: ਇਸ ਦੇ ਨਾਲ ਹੀ ਰਾਜੀਵ ਟੰਡਨ ਨੇ ਕਿਹਾ ਕਿ ਸੁਰੱਖਿਆ 'ਚ ਕੀਤੀ ਗਈ ਕਟੌਤੀ ਕਾਰਨ ਇਹ ਹਮਲਾ ਹੋਇਆ ਹੈ, ਜਿਸ ਲਈ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਰੋਸ ਵਜੋਂ ਲੁਧਿਆਣਾ ਬੰਦ ਕਰਾਂਗੇ ਤੇ ਜੇਕਰ ਸੰਦੀਪ ਥਾਪਰ ਨੂੰ ਕੁਝ ਹੋ ਗਿਆ ਤਾਂ ਅਸੀਂ ਪੰਜਾਬ ਬੰਦ ਦਾ ਸੱਦਾ ਦੇਵਾਂਗੇ। ਉਥੇ ਹੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਸ਼ਿਵਸੇਨਾ ਆਗੂਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਾਰੇ ਵੀ ਲਗਾਏ ਗਏ। ਜਿਸ 'ਚ ਮੌਕੇ 'ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਹਾਲਾਤਾਂ 'ਤੇ ਕਾਬੂ ਪਾਇਆ ਤੇ ਕਿਹਾ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਉਹ ਅਪੀਲ ਕਰਦੇ ਹਨ, ਕਿਉਂਕਿ ਹਸਪਤਾਲ 'ਚ ਹੋਰ ਮਰੀਜ ਵੀ ਇਲਾਜ ਕਰਵਾ ਰਹੇ ਹਨ।
ਹਮਲਾਵਰਾਂ ਦੀ ਸ਼ਨਾਖਤ, ਜਲਦ ਹੋਵੇਗੀ ਗ੍ਰਿਫ਼ਤਾਰੀ: ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੀਡੀਓ 'ਚ ਤਿੰਨ ਬੰਦੇ ਦੇਖੇ ਗਏ ਹਨ, ਜਿੰਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਮਲਾ ਕਿਉਂ ਹੋਇਆ ਇਹ ਜਾਂਚ ਦਿਾ ਵਿਸ਼ਾ ਹੈ ਪਰ ਸੰਦੀਪ ਥਾਪਰ ਦੇ ਗੰਨਮੈਨ ਦੇ ਬਿਆਨਾਂ 'ਤੇ 307 ਦਾ ਪਰਚਾ ਦਰਜ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ 'ਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
- ਲੋਕ ਸਭਾ ਮੈਂਬਰ ਰਾਜਾ ਵੜਿੰਗ ਨੂੰ ਸਰਕਾਰ ਦਾ ਨੋਟਿਸ, MLA ਫਲੈਟ ਖਾਲੀ ਕਰਨ ਦੇ ਦਿੱਤੇ ਹੁਕਮ - Government notice Raja Waring
- ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਲਿਆ ਹਲਫ਼, ਸੁਰੱਖਿਆ ਦਾ ਸਖ਼ਤ ਪਹਿਰਾ - Amritpal Singh Oath Ceremony Today
- ਕਰੀਬ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਨੂੰ ਲੱਭਣ 'ਚ ਪੁਲਿਸ ਨਾਕਾਮ, ਮਜੀਠੀਆ ਨੇ ਚੁੱਕੇ ਸਵਾਲ - person missing for about month