ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਦਾ ਵਿਦੇਸ਼ਾਂ ’ਚ ਜਾ ਵਸਣਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਪੰਜਾਬ ਨੂੰ ਅੱਜ ਲੋੜ ਹੈ ਪੰਜਾਬ ’ਚ ਪੜ੍ਹੇ-ਲਿਖੇ ਨੌਜਵਾਨਾਂ ਦੀ, ਜੋ ਆਪਣੇ ਖੇਤਰ ’ਚ ਹੋਰਾਂ ਬੱਚਿਆਂ ਦਾ ਮਾਰਗ ਦਰਸ਼ਨ ਕਰ ਸਕਣ। ਪੰਜਾਬ ਨੂੰ ਅੱਗੇ ਲੈ ਕੇ ਜਾਣ ਵਾਸਤੇ ਨੌਜਵਾਨੀ ਦੀ ਬਹੁਤ ਲੋੜ ਹੈ, ਪਰ ਜੇ ਪੰਜਾਬ ’ਚੋਂ ਨੌਜਵਾਨ ਇਸੇ ਤਰ੍ਹਾਂ ਬਾਹਰ ਵੱਲ ਨੂੰ ਲਗਾਤਾਰ ਰੁਖ਼ ਕਰਦੇ ਰਹਿਣਗੇ ਤਾਂ ਪੰਜਾਬ ਦੀ ਹਾਲਤ ਬਹੁਤ ਤਰਸਯੋਗ ਹੋ ਜਾਵੇਗੀ। ਅਜਿਹੇ ਵਿੱਚ ਹਰ ਰੋਜ਼ ਦੁਖਦਾਈ ਘਟਨਾ ਸਾਹਮਣੇ ਆ ਰਹੀਆਂ ਹਨ।
ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੀ ਜਿੱਥੇ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਸਾਊਦੀ ਅਰਬ ਦੇ ਵਿੱਚ ਭੇਦਵਰੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ, ਜਿਸਦੇ ਕਾਰਨ ਪਿੰਡ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਮਜੀਤ ਸਿੰਘ ਦੇ ਤਾਇਆ ਅਵਤਾਰ ਸਿੰਘ ਅਤੇ ਭੈਣ ਦਲਵੀਰ ਕੌਰ ਅਤੇ ਜਸਵਿੰਦਰ ਕੌਰ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਰਮਜੀਤ ਸਿੰਘ ਰੋਜ਼ਗਾਰ ਦੀ ਭਾਲ ਵਿੱਚ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਹੋਇਆ ਸੀ ਅਤੇ ਉੱਥੇ ਡਰਾਈਵਰੀ ਕਰਦਾ ਸੀ।
- ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ! ਫਰਿਜ਼ਨੋ ਕਾਉਂਟੀ ਸੁਪੀਰੀਅਰ ਕੋਰਟ 'ਚ ਰਾਜ ਸਿੰਘ ਬਧੇਸ਼ਾ ਬਣੇ ਪਹਿਲੇ ਸਿੱਖ ਜੱਜ - Sikh judge in Fresno County SC
- ਰਾਸ਼ਟਰੀ ਗਊ ਰਕਸ਼ਾ ਮਹਾਂ ਸੰਘ ਵੱਲੋਂ ਭੁੱਖ ਹੜਤਾਲ, ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - Cows roaming on the roads
- ਲੁਧਿਆਣਾ ਕ੍ਰਾਈਮ ਬ੍ਰਾਂਚ ਪੁਲਿਸ ਨੂੰ ਮਿਲੀ ਕਾਮਯਾਬੀ, ਗੈਂਗਸਟਰ ਨਿਊਟਨ ਦੇ ਤਿੰਨ ਸਾਥੀ ਕਾਬੂ - Ludhiana Crime Branch Police
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਕਿਸੇ ਵਿਅਕਤੀ ਦਾ ਫੋਨ ਅਤੇ ਸੂਚਨਾ ਮਿਲੀ ਕਿ ਪਰਮਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਰਮਦੀਪ ਸਿੰਘ ਥਿੰਦ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰਿਕ ਮੈਬਰਾਂ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਪਰਮਦੀਪ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿਖੇ ਕੀਤਾ ਜਾ ਸਕੇ।