ETV Bharat / state

ਮਾਂ ਧੀ 'ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ, ਪੀੜਤ ਔਰਤ ਨੇ ਲਾਈ ਸਰਕਾਰ ਅੱਗੇ ਗੁਹਾਰ - Fatal attack on mother daughter - FATAL ATTACK ON MOTHER DAUGHTER

Fatal attack on mother daughter: ਲੁਧਿਆਣਾ ਵਿੱਚ ਮਾਵਾਂ ਧੀਆਂ 'ਤੇ ਦੋ ਨੌਜਵਾਨ ਅਤੇ ਇੱਕ ਔਰਤ ਵੱਲੋਂ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ 'ਤੇ ਵੀ ਹੁਣ ਤੱਕ ਕੋਈ ਵੀ ਕਰਵਾਈ ਨਹੀਂ ਕੀਤੀ ਜਾ ਰਹੀ। ਪੜ੍ਹੋ ਪੂਰੀ ਖਬਰ...

Fatal attack on mother daughter
ਪੀੜਤ ਔਰਤ ਨੇ ਲਾਈ ਸਰਕਾਰ ਅੱਗੇ ਗੁਹਾਰ (Etv Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : Aug 10, 2024, 5:22 PM IST

ਪੀੜਤ ਔਰਤ ਨੇ ਲਾਈ ਸਰਕਾਰ ਅੱਗੇ ਗੁਹਾਰ (Etv Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੋ ਨੌਜਵਾਨਾਂ ਵੱਲੋਂ ਅਤੇ ਇੱਕ ਔਰਤ ਵੱਲੋਂ ਇੱਕ ਘਰ ਦੇ ਬਾਹਰ ਖੜੇ ਇੱਕ ਕੁੜੀ ਅਤੇ ਉਸਦੀ ਮਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਜਾ ਰਿਹਾ ਹੈ। ਇੱਥੋਂ ਤੱਕ ਕੀ ਉਸ ਕੁੜੀ ਦੇ ਕੱਪੜੇ ਤੱਕ ਪਾੜ ਦਿੱਤੇ ਗਏ। ਉੱਥੇ ਹੀ ਪੀੜਤ ਔਰਤ ਵੱਲੋਂ ਬੇਸ਼ੱਕ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰ ਹੁਣ ਤੱਕ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਹਾਲਾਂਕਿ ਇਸ ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਸਾਹਮਣੇ ਆ ਚੁੱਕੀ ਹੈ। ਪੁਲਿਸ ਅਜੇ ਵੀ ਜਾਂਚ ਦੀ ਗੱਲ ਕਰ ਰਹੀ ਹੈ। ਉੱਥੇ ਹੀ ਪੀੜਤ ਔਰਤ ਅਤੇ ਉਸਦੀ ਬੇਟੀ ਵੱਲੋਂ ਪੰਜਾਬ ਸਰਕਾਰ ਤੋਂ ਅਤੇ ਪੰਜਾਬ ਪੁਲਿਸ ਤੋਂ ਗੁਹਾਰ ਲਗਾਈ ਗਈ ਹੈ ਕਿ ਜਿਨਾਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਮਾਵਾਂ ਧੀਆਂ ਵੱਲੋਂ ਪ੍ਰਸ਼ਾਸਨ ਅੱਗੇ ਗੁਹਾਰ : ਪੰਜਾਬ ਦੇ ਵਿੱਚ ਬੇਸ਼ੱਕ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਕਰਪਸ਼ਨ ਫਰੀ ਹੋਣ ਦੀ ਗੱਲ ਕਰਦੇ ਹੋਣ ਪਰ ਅੰਮ੍ਰਿਤਸਰ ਦੇ ਵਿੱਚ ਇਸ ਤੋਂ ਉਲਟ ਕੁਝ ਚੀਜ਼ਾਂ ਨਜ਼ਰ ਆ ਰਹੀਆਂ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਛੇਹਾਟਾ ਦਾ ਜਿੱਥੇ ਇੱਕ ਸੀਸੀਟੀਵੀ ਵਿੱਚ ਸਾਫ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿ ਕੁਝ ਅਗਿਆਤ ਵਿਅਕਤੀਆਂ ਵੱਲੋਂ ਅਤੇ ਇੱਕ ਔਰਤ ਵੱਲੋਂ ਇੱਕ ਘਰ ਦੇ ਵਿੱਚ ਮੌਜੂਦ ਇੱਕ ਧੀ ਅਤੇ ਉਸਦੀ ਮਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਹੋਣ ਦੇ ਬਾਵਜੂਦ ਵੀ ਪੁਲਿਸ ਅੱਜ ਤੱਕ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ। ਜਿਸ ਤੋਂ ਬਾਅਦ ਦੋਨਾਂ ਮਾਵਾਂ ਧੀਆਂ ਵੱਲੋਂ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਗਈ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।

ਧੀ ਦੇ ਨਾਲ ਮਾਰ-ਕੁੱਟ ਕੀਤੀ: ਜਿਨਾਂ ਲੋਕਾਂ ਵੱਲੋਂ ਸਾਡੇ 'ਤੇ ਹਮਲਾ ਕੀਤਾ ਗਿਆ ਹੈ, ਉਨਾਂ ਵੱਲੋਂ ਉਨ੍ਹਾਂ ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪਹਿਲਾਂ ਵੀ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋ ਚੁੱਕਾ ਹੈ ਅਤੇ ਇਸ ਦਾ ਸਾਰਾ ਮਾਮਲਾ ਕੋਰਟ ਦੇ ਵਿੱਚ ਚੱਲ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਜਿਸ ਤਰ੍ਹਾਂ ਉਸਦੀ ਧੀ ਦੇ ਨਾਲ ਮਾਰ-ਕੁੱਟ ਕੀਤੀ ਗਈ ਅਤੇ ਉਸਦੇ ਕੱਪੜੇ ਤੱਕ ਪਾੜੇ ਗਏ। ਇਸ ਨੂੰ ਲੈ ਕੇ ਪੁਲਿਸ ਵੱਲੋਂ ਜਰੂਰ ਕੋਈ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ ਪਰ ਅੱਗੇ ਬੋਲਦੇ ਹੋਏ ਔਰਤ ਨੂੰ ਕਿਹਾ ਕਿ ਸਾਨੂੰ ਇਹ ਵੀ ਸੂਚਨਾ ਮਿਲੀ ਹੈ ਕਿ ਜਿਸ ਵਿਅਕਤੀ ਵੱਲੋਂ ਸਾਡੇ ਨਾਲ ਮਾਰ-ਕੁੱਟ ਕੀਤੀ ਗਈ ਹੈ, ਉਨ੍ਹਾਂ ਵੱਲੋਂ ਪੁਲਿਸ ਨੂੰ ਪੈਸੇ ਦੇ ਕੇ ਖਰੀਦ ਲਿਆ ਗਿਆ ਹੈ। ਇਸ ਕਰਕੇ ਹੀ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਡੀਜੀਪੀ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਉਨ੍ਹਾਂ ਨੂੰ ਇਨਸਾਫ ਮਿਲ ਸਕੇ।

ਪੀੜਤ ਪਰਿਵਾਰ ਨੂੰ ਡਾਕਟ ਕੱਟ ਕੇ ਦੇ ਦਿੱਤੀ: ਉੱਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਰੋਬਿਨ ਹੰਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਚੁੱਕੀ ਹੈ। ਉਨ੍ਹਾਂ ਵੱਲੋਂ ਪੀੜਤ ਪਰਿਵਾਰ ਨੂੰ ਡਾਕਟ ਕੱਟ ਕੇ ਦੇ ਦਿੱਤੀ ਹੈ ਅਤੇ ਜੋ ਵੀ ਰਿਜਲਟ ਆਵੇਗਾ। ਉਸਨੂੰ ਲੈ ਕੇ ਕਾਰਵਾਈ ਕਰ ਦਿੱਤੀ ਜਾਵੇਗੀ। ਅੱਗੇ ਬੋਲਦੇ ਹੋਏ ਇਨ੍ਹਾਂ ਨੇ ਕਿਹਾ ਕਿ ਜੋ ਘਟਨਾ ਸੀਸੀਟੀਵੀ ਦੇ ਵਿੱਚ ਜੋ ਸਾਹਮਣੇ ਆਈ ਹੈ। ਉਸ ਨੂੰ ਵੀ ਮੱਦੇਨਜ਼ਰ ਰੱਖ ਕੇ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਜਿਲ੍ਹੇ 'ਚ ਜਦੋਂ ਤੱਕ ਕਿਸੇ ਵੀ ਤਰ੍ਹਾਂ ਦੀ ਰਿਪੋਰਟ ਸਾਹਮਣੇ ਨਹੀਂ ਆਉਂਦੀ ਉਦੋਂ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਮਾਂ ਧੀ ਨੂੰ ਬੁਰੀ ਤਰ੍ਹਾਂ ਨਾਲ ਜਲੀਲ ਕੀਤਾ ਗਿਆ: ਇੱਥੇ ਦੱਸਣ ਯੋਗ ਹੈ ਕਿ ਜਿੱਥੇ ਇੱਕ ਪਾਸੇ ਧੀਆਂ ਦਾ ਸਤਿਕਾਰ ਕਰਨ ਦੀ ਗੱਲ ਸਰਕਾਰਾਂ ਕਰਦੀਆਂ ਹੋਈਆਂ ਨਜ਼ਰ ਆਉਂਦੀਆਂ ਹਨ। ਪਰ ਉਨ੍ਹਾਂ ਨੂੰ ਆਪਣਾ ਸਤਿਕਾਰ ਬਹਾਲ ਕਰਵਾਉਣ ਵਾਸਤੇ ਹੁਣ ਕੋਟ ਕਚਹਿਰੀਆਂ ਵਿੱਚ ਵੀ ਧੱਕੇ ਖਾਣੇ ਪੈ ਰਹੇ ਹਨ। ਇਸਦੇ ਮੱਦੇਨਜ਼ਰ ਹੀ ਇਸ ਮਾਂ ਧੀ ਨੂੰ ਬੁਰੀ ਤਰ੍ਹਾਂ ਨਾਲ ਜਲੀਲ ਕੀਤਾ ਗਿਆ। ਰਸਤੇ ਵਿੱਚ ਹੀ ਉਨ੍ਹਾਂ ਨੂੰ ਉੱਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ। ਪਰ ਪੁਲਿਸ ਵੱਲੋਂ ਕੁੰਭ ਕਰਨ ਦੀ ਨੀਂਦ ਸੋ ਕੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਨਸਾਫ ਪਰਿਵਾਰ ਨੂੰ ਨਹੀਂ ਦਿੱਤਾ ਜਾ ਰਿਹਾ: ਹਾਲਾਂਕਿ ਸੀਸੀਟੀਵੀ ਵਿੱਚ ਸਾਫ ਤੌਰ 'ਤੇ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੋਵਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉੱਥੇ ਹੀ ਹੁਣ ਵੇਖਣਾ ਹੋਵੇਗਾ ਕਿ ਜੋ ਪੰਜਾਬ ਸਰਕਾਰ ਕਰਪਸ਼ਨ ਫਰੀ ਹੋਣ ਦੀ ਗੱਲ ਕਰ ਰਹੀ ਹੈ ਕੀ ਇਸ ਪੁਲਿਸ ਅਧਿਕਾਰੀ ਦੇ ਵਿੱਚ ਵਿਅਕਤੀ ਵੱਲੋਂ ਦਿੱਤੇ ਗਏ ਪੈਸੇ ਬੋਲ ਰਹੇ ਹਨ ਜਾਂ ਨਹੀਂ। ਪਰ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦਾ ਇਨਸਾਫ ਇਸ ਪਰਿਵਾਰ ਨੂੰ ਨਹੀਂ ਦਿੱਤਾ ਜਾ ਰਿਹਾ। ਹੁਣ ਵੇਖਣਾ ਹੋਵੇਗਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਤੱਕ ਜਦੋਂ ਇਹ ਵੀਡੀਓ ਪਹੁੰਚੇਗੀ ਤਾਂ ਉਨ੍ਹਾਂ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਉੱਤੇ ਇੱਕ ਵਾਰ ਫਿਰ ਤੋਂ ਸਵਾਲੀਆ ਨਿਸ਼ਾਨ ਖੜੇ ਹੋ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.