ਅੰਮ੍ਰਿਤਸਰ: ਐਸਕੇਐਮ ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ 18 ਦਸੰਬਰ ਨੂੰ ਪੂਰੇ ਪੰਜਾਬ 'ਚ 9 ਥਾਵਾਂ ਉੱਤੇ ਅਤੇ ਪੂਰੇ ਪੰਜਾਬ 'ਚ ਵੱਖ-ਵੱਖ ਥਾਵਾਂ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਤਿੰਨ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਹਾ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਜੰਮੂ ਰੇਲਵੇ ਲਾਈਨ, ਡੇਰਾ ਬਾਬਾ ਨਾਨਕ ਰੇਲਵੇ ਲਾਈਨ, ਸਭ ਥਾਂ ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
22 ਦਿਨਾਂ ਤੋਂ ਮਰਨ ਵਰਤ
ਕਾਬਲੇਜ਼ਿਕਰ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨ੍ਹਾਂ ਤੋਂ ਮਰਨ ਵਰਤ ਉੱਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਸ ਉੱਤੇ ਚੁੱਪੀ ਧਾਰੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ।
ਸਾਰੇ ਪੰਜਾਬ ਨੂੰ ਸਮਰਥਨ ਕਰਨ ਦੀ ਅਪੀਲ
ਕਿਸਾਨ ਆਗੂ ਨੇ ਕਿਹਾ ਕਿ ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਮਿਸ਼ਨਰ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ। ਪੰਜਾਬੀ ਗਾਇਕਾਂ ਨੇ ਸਾਡੇ ਨਾਲ ਨਰਾਜ਼ਗੀ ਜ਼ਹਿਰ ਕੀਤੀ ਸੀ ਕਿ ਜਦੋਂ ਈਡੀ ਤੇ ਐਨਆਈਏ ਦੀਆਂ ਰੇਡਾਂ ਗਾਇਕਾਂ ਦੇ ਉੱਪਰ ਪਈਆਂ ਤੇ ਉਦੋਂ ਕਿਸਾਨਾਂ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਕਲਾਕਾਰਾਂ ਨੂੰ ਜਾਨੇ ਹਾਂ ਕਿ ਕਿਸਾਨ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਗਰ ਕਿਸਾਨਾ ਦੀ ਜਰੂਰਤ ਪੈਂਦੀ ਹੈ ਤਾਂ ਕਿਸਾਨ ਵੀ ਉਹਨਾਂ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਬਸਿੰਦੇ ਨੂੰ ਅਪੀਲ ਕਰਦੇ ਹਾਂ ਕਿ ਕੱਲ ਦਾ ਤਿੰਨ ਘੰਟੇ ਦਾ ਪ੍ਰਦਰਸ਼ਨ ਕਾਮਯਾਬ ਕਰੋ ਤਾਂ ਜੋ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕੇ ਅਤੇ ਰੇਲਵੇ ਸਟੇਸ਼ਨਾਂ ਉੱਤੇ ਜੋ ਯਾਤਰੀਆਂ ਨੂੰ ਪਰੇਸ਼ਾਨੀ ਆਵੇਗੀ। ਉਹਨਾਂ ਦੇ ਲਈ ਖਾਣ ਪੀਣ ਦਾ ਇੰਤਜ਼ਾਮ ਕਿਸਾਨਾਂ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਤੇ ਕਿਸਾਨ ਮੋਰਚਾ ਵੱਲੋਂ ਐਮਰਜੰਸੀ ਮੀਟਿੰਗ ਸੱਦੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ।ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਵਕੀਲਾਂ ਦੁਕਾਨਦਾਰਾਂ ਟਰਾਂਸਪੋਰਟਾਂ ਨੂੰ ਵੀ ਅਸੀਂ ਅਪੀਲ ਕਰਦੇ ਹਾਂ ਕਿ ਉਹ ਸਾਡੇ ਨਾਲ ਰੇਲਵੇ ਟਰੈਕਟਰਾਂ ਤੇ ਆ ਕੇ ਬੈਠਣ।