ETV Bharat / state

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 403 ਵੇਂ ਪ੍ਰਕਾਸ਼ ਦਿਹਾੜੇ ਮੌਕੇ ਆਤਿਸ਼ਬਾਜੀ ਤੇ ਦੀਪਮਾਲਾ - Sri Guru Tegh Bahadur sahib - SRI GURU TEGH BAHADUR SAHIB

Deepmala At Sri Harmandir Sahib: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਰਧਾਲੂਆਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਹੋਏ ਸ਼ਰਧਾਲੂਆਂ ਵੱਲੋਂ ਅਲੌਕਿਕ ਆਤਿਸ਼ਬਾਜੀ ਦਾ ਅਨੰਦ ਮਾਣਿਆ ਗਿਆ। ਸ਼ਰਧਾਲੂਆਂ ਵਲੋਂ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਤੁਸੀ ਵੀ ਦੇਖੋ ਇਹ ਮਨਮੋਹਕ ਵੀਡੀਓ।

Deepmala At Sri Harmandir Sahib
Deepmala At Sri Harmandir Sahib
author img

By ETV Bharat Punjabi Team

Published : Apr 30, 2024, 7:55 AM IST

ਆਤਿਸ਼ਬਾਜੀ ਤੇ ਦੀਪਮਾਲਾ

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆ। ਉੱਥੇ ਹੀ, ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ।

ਵੱਡੀ ਗਿਣਤੀ ਵਿੱਚ ਨਤਮਸਤਕ ਹੋਈ ਸੰਗਤ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕੀਤੇ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਸਜਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ ਵਿਚ ਸੱਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ। ਇਸ ਮੌਕੇ ਦੇਸ਼ ਭਰ ਵਿਚੋਂ ਆਈਆਂ ਸੰਗਤਾਂ ਨੇ ਦੀਪਮਾਲਾ ਕੀਤੀ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ।

ਸਰਬਤ ਦੇ ਭਲੇ ਦੀ ਅਰਦਾਸ: ਸ਼ਰਧਾਲੂ ਨੇ ਕਿਹਾ ਕਿ ਅੱਜ ਪਰਿਵਾਰ ਨਾਲ ਗੁਰੂ ਘਰ ਦੇ ਦਰਸ਼ਨ ਕਰਨ ਲਈ ਪਹੁੰਚੇ ਤੇ ਮਨ ਵਿੱਚ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਇਥੋਂ ਦੀ ਦੀਪਮਾਲਾ ਤੇ ਆਤਿਸ਼ਬਾਜੀ ਦਾ ਨਜ਼ਾਰਾ ਵੇਖ ਕੇ ਬੱਚੇ ਵੀ ਬੜੇ ਖੁਸ਼ ਨਜ਼ਰ ਆਏ। ਸੰਗਤ ਦਾ ਕਹਿਣਾ ਸੀ ਕਿ ਗੁਰੂ ਘਰ ਵਿੱਚ ਅਰਦਾਸ ਕੀਤੀ ਹੈ ਅਤੇ ਜਿਥੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆ ਇਕ ਦੂਜੇ ਨੂੰ ਵਧਾਇਆ ਦਿਤੀਆ ਜਾ ਰਹੀਆ ਹਨ, ਉਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਪਏ ਮੀਂਹ ਕਾਰਨ ਅੰਦਰਲਾ ਮੌਸਮ ਹੋਰ ਵੀ ਸੁਹਾਵਣਾ ਹੋ ਗਿਆ ਸੀ।

ਇੱਥੇ ਪਹੁੰਚੀ ਸੰਗਤ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਦੇ ਲੜ ਲਾਉਣਾ ਚਾਹੀਦਾ ਹੈ ਅਤੇ ਬੱਚਿਆਂ ਨਾਲ ਪੰਜਾਬੀ ਵਿੱਚ ਗੱਲ ਕਰਨੀ ਚਾਹੀਦੀ ਹੈ, ਤਾਂ ਜੋ ਉਹ ਪੰਜਾਬੀ ਤੇ ਆਪਣੇ ਧਰਮ ਨਾਲ ਜੁੜੇ ਰਹਿਣ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਆਤਿਸ਼ਬਾਜੀ ਹੋਣ ਉੱਤੇ ਜੈਕਾਰੇ ਬੁਲਾਏ। ਇਹ ਨਜ਼ਾਰਾ ਵਾਕਿਏ ਦੇਖਣਯੋਗ ਰਿਹਾ। ਰਾਤ ਦੇ ਸਮੇਂ ਅਸਮਾਨ ਵਿੱਚ ਆਤਿਸ਼ਬਾਜੀ ਦੇ ਰੰਗਾਂ ਨੇ ਸੰਗਤ ਦੇ ਮਨਾਂ ਨੂੰ ਬੇਹਦ ਖੁਸ਼ੀ ਤੇ ਸੁਕੂਨ ਪਹੁੰਚਾਇਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.