ETV Bharat / state

ਕੇਜਰੀਵਾਲ ਨੇ ਹਲਕਾ ਮੰਡੀ ਗੋਬਿੰਦਗੜ੍ਹ 'ਚ ਕੀਤਾ ਰੋਡ ਸ਼ੋਅ, 13 ਦੀਆਂ 13 ਸੀਟਾਂ 'ਆਪ' ਦੀ ਝੋਲੀ ਪਾਉਣ ਲਈ ਕੀਤੀ ਅਪੀਲ - Kejriwal Road Show - KEJRIWAL ROAD SHOW

Kejriwal In Fatehgarh Sahib : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਾਰਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣ ਦੀ ਅਪੀਲ ਕੀਤੀ।

ROAD SHOW IN MANDI GOBINDGARH
ਕੇਜਰੀਵਾਲ ਨੇ ਹਲਕਾ ਮੰਡੀ ਗੋਬਿੰਦਗੜ੍ਹ 'ਚ ਕੀਤਾ ਰੋਡ ਸ਼ੋਅ (ਸ੍ਰੀ ਫਤਹਿਗੜ੍ਹ ਸਾਹਿਬ ਰਿਪੋਟਰ)
author img

By ETV Bharat Punjabi Team

Published : May 30, 2024, 7:07 AM IST

ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ,ਦਿੱਲੀ (ਸ੍ਰੀ ਫਤਹਿਗੜ੍ਹ ਸਾਹਿਬ ਰਿਪੋਟਰ)

ਸ੍ਰੀ ਫਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ 'ਆਪ' ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਦੇ ਹੱਕ ਵਿੱਚ ਮੰਡੀ ਗੋਬਿੰਦਗੜ੍ਹ ਵਿਖੇ ਰੋਡ ਸ਼ੋਅ ਕੱਢਿਆ ਗਿਆ। ਆਪਣੇ ਸੰਬੋਧਨ ਵਿਚ ਅਰਵਿੰਦ ਕੇਜਰੀਵਾਲ ਨੇ ਮੁਫ਼ਤ ਬਿਜਲੀ,ਮੁਹੱਲਾ ਕਲੀਨਿਕ, ਸਕੂਲਾਂ ਅਤੇ ਸਰਕਾਰੀ ਨੌਕਰੀਆਂ ਆਦਿ ਦਾ ਜ਼ਿਕਰ ਕੀਤਾ।ਟ

ਲੋਕਾਂ ਦੀ ਸੇਵਾ ਲਈ ਜੇਲ੍ਹ ਵੀ ਮਨਜ਼ੂਰ: 'ਆਪ' ਸੁਪਰੀਮੋ ਨੇ ਕਿਹਾ ਕਿ ਬਿਨਾਂ ਪੈਸੇ ਅਤੇ ਬਿਨਾ ਸਿਫਾਰਸ਼ 75 ਸਾਲਾਂ ਵਿੱਚ ਪਹਿਲੀ ਬਾਰ ਸਰਕਾਰੀ ਨੌਕਰੀਆਂ ਪੰਜਾਬ ਵਿੱਚ ਮਿਲ ਰਹੀਆਂ ਹਨ। ਉਥੇ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਧਮਕੀਆਂ ਤੋਂ ਪੰਜਾਬ ਡਰਨ ਵਾਲਾ ਨਹੀਂ। ਇਨ੍ਹਾਂ ਧਮਕੀਆਂ ਦਾ ਜਵਾਬ ਪੰਜਾਬ ਦੀ ਜਨਤਾ 1 ਜੂਨ ਨੂੰ ਦੇਵੇਗੀ। ਕੇਜਰੀਵਾਲ ਨੇ ਖੁਦ ਨੂੰ ਇਮਾਨਦਾਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਉਹ ਲੋਕ ਕਰ ਰਹੇ ਹਨ ਜੋ ਖੁੱਦ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀ ਸੇਵਾ ਲਈ ਭਾਵੇਂ ਕਿੰਨੀ ਵਾਰ ਵੀ ਜੇਲ੍ਹ ਜਾਣੇ ਪਵੇ ਉਹ ਜਾਣਗੇ।

ਮੁੜ ਜਾਣਾ ਪਵੇਗਾ ਜੇਲ੍ਹ: ਦੱਸ ਦਈਏ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਲਗਭਗ ਦੋ ਮਹੀਨੇ ਜੇਲ੍ਹ ਅੰਦਰ ਬਿਤਾਉਣ ਤੋਂ ਬਾਅਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਹੈ। ਹੁਣ ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਚੋਣ ਪ੍ਰਚਾਰ ਲਈ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। ਹੁਣ 2 ਜੂਨ ਨੂੰ ਉਨ੍ਹਾਂ ਨੂੰ ਤਿਹਾੜ ਜੇਲ੍ਹ ਜਾਣਾ ਪਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੀ ਸਿਹਤ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਜਿਸ ਵਿੱਚ ਤੁਰੰਤ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।

ਦਰਅਸਲ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਫਿਰ ਤੋਂ ਅਰਵਿੰਦ ਕੇਜਰੀਵਾਲ ਦੀ ਤਰਫੋਂ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਅਰਜ਼ੀ ਦਿੱਤੀ ਗਈ ਸੀ। ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਵਧਾਉਣ ਦੀ ਅਰਜ਼ੀ ਨੂੰ ਰਜਿਸਟਰਾਰ ਨੇ ਸਵੀਕਾਰ ਨਹੀਂ ਕੀਤਾ ਹੈ। ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਹੁਣ ਇਸ 'ਤੇ ਚੀਫ ਜਸਟਿਸ ਫੈਸਲਾ ਕਰਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.