ਚੰਡੀਗੜ੍ਹ: ਬੁੱਧਵਾਰ ਨੂੰ ਕਿਸਾਨਾਂ ਦੇ ਧਰਨੇ ਦੌਰਾਨ ਸੰਗਰੂਰ ਦੇ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ ਦੇ ਮਾਮਲੇ ਦੀ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੂੰ ਇਸ ਪਟੀਸ਼ਨ 'ਤੇ ਜਲਦੀ ਤੋਂ ਜਲਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਬੈਂਚ ਅੱਗੇ ਕਰਨ ਦੀ ਮੰਗ ਕੀਤੀ ਗਈ। ਹਾਈਕੋਰਟ ਨੇ ਪਟੀਸ਼ਨਰ ਨੂੰ ਦੱਸਿਆ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਵਿੱਚ ਪਹਿਲਾਂ ਹੀ ਦੋ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ ਚੱਲ ਰਹੀ ਹੈ। ਉਸ ਦੇ ਨਾਲ ਇਸ ਪਟੀਸ਼ਨ 'ਤੇ ਵੀ 29 ਫਰਵਰੀ ਨੂੰ ਸੁਣਵਾਈ ਹੋਵੇਗੀ।
ਦੱਸਣਯੋਗ ਹੈ ਕਿ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟੀਸ਼ਨ ਦਾਇਰ ਕਰਦਿਆਂ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਬੈਂਚ ਅੱਗੇ ਕਰਨ ਦੀ ਮੰਗ ਕੀਤੀ ਗਈ।
- ਖਨੌਰੀ ਬਾਰਡਰ ਉੱਤੇ ਨੌਜਵਾਨ ਕਿਸਾਨ ਦੀ ਸਿਰ 'ਚ ਗੋਲੀ ਲੱਗਣ ਕਾਰਣ ਮੌਤ, ਬਠਿੰਡਾ ਦੇ ਪਿੰਡ ਬੱਲੋ ਦਾ ਵਸਨੀਕ ਸੀ ਮ੍ਰਿਤਕ ਨੌਜਵਾਨ
- ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪਹੁੰਚਿਆ ਸ੍ਰੀ ਅਕਾਲ ਤਖ਼ਤ ਸਾਹਿਬ, ਪਰਿਵਾਰ ਨੇ ਭੁੱਖ ਹੜਤਾਲ ਉੱਤੇ ਬੈਠਣ ਦਾ ਕੀਤਾ ਐਲਾਨ
- ਮ੍ਰਿਤਕ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਪਹੁੰਚਿਆ ਜ਼ਿਲ੍ਹਾ ਪ੍ਰਸ਼ਾਸਨ, ਪਰਿਵਾਰ ਦੀਆਂ ਮੰਗਾਂ ਨੂੰ ਮੰਨਣ ਦਾ ਦਿੱਤਾ ਭਰੋਸਾ
ਵਕੀਲ ਨੇ ਕੀਤੀ ਕਾਰਵਾਈ ਦੀ ਮੰਗ: ਇਸ ਮੰਗ ਸਬੰਧੀ ਐਡਵੋਕੇਟ ਹਰਿੰਦਰ ਸਿੰਘ ਈਸ਼ਰ ਨੇ ਇਹ ਪਟੀਸ਼ਨ ਦਾਇਰ ਕਰਦਿਆਂ ਪਟੀਸ਼ਨ ਵਿੱਚ ਕਿਹਾ ਹੈ ਕਿ ਕੱਲ੍ਹ ਖਨੌਰੀ ਸਰਹੱਦ ’ਤੇ ਗੋਲੀ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਸੀ, ਇਹ ਬਹੁਤ ਗੰਭੀਰ ਮਾਮਲਾ ਹੈ, ਇਸ ਲਈ ਇਸ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇ ਅਤੇ ਹਰਿਆਣਾ ਪੁਲਿਸ ਪਿਛਲੇ ਕਈ ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ, ਇਸ ਦਾ ਰਿਕਾਰਡ ਵੀ ਹਰਿਆਣਾ ਸਰਕਾਰ ਤੋਂ ਮੰਗਿਆ ਜਾਣਾ ਚਾਹੀਦਾ ਹੈ।