ETV Bharat / state

ਸਾਵਧਾਨ ! ਡੇਂਗੂ ਪਸਾਰ ਰਿਹਾ ਪੈਰ, ਇਹ ਲੱਛਣ ਦਿਖਾਈ ਦੇਣ 'ਤੇ ਜਲਦ ਕਰੋ ਇਹ ਕੰਮ - Dengue fever - DENGUE FEVER

Dengue Causes and Symptoms: ਪੰਜਾਬ ਵਿੱਚ ਇਨ੍ਹੀਂ ਦਿਨੀਂ ਕਿਤੇ ਗਰਮੀ ਤੇ ਕਿਤੇ ਮੀਂਹ ਦਾ ਅਲਰਟ ਚੱਲ ਰਿਹਾ ਹੈ। ਇਸ ਦੇ ਚੱਲਦੇ ਇਨ੍ਹਾਂ ਮਹੀਨਿਆਂ ਵਿੱਚ ਡੇਂਗੂ ਬੁਖਾਰ ਵਧ ਫੈਲਦਾ ਹੈ। ਇਸ ਤੋਂ ਬੱਚਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਇਸ ਖ਼ਬਰ ਰਾਹੀਂ ਜਾਣੋ, ਤੁਹਾਨੂੰ ਡੇਂਗੂ ਤੋਂ ਬੱਚਣ ਲਈ ਕਿਨ੍ਹਾਂ ਅਹਿਮ ਗੱਲਾਂ ਦਾ ਖਿਆਲ ਰੱਖਣਾ ਹੋਵੇਗਾ। ਪੜ੍ਹੋ ਪੂਰੀ ਖ਼ਬਰ।

Dengue Causes and Symptoms
ਸਾਵਧਾਨ ! ਡੇਂਗੂ ਪਸਾਰ ਰਿਹਾ ਪੈਰ (Etv Bharat (ਪੱਤਰਕਾਰ, ਬਰਨਾਲਾ))
author img

By ETV Bharat Punjabi Team

Published : Jul 27, 2024, 7:47 AM IST

ਬਰਨਾਲਾ : ਮੌਸਮ ਦੇ ਬਦਲਦੇ ਮਿਜਾਜ਼ ਨਾਲ ਹੀ, ਬਿਮਾਰੀਆਂ ਨੇ ਵੀ ਆਪਣੇ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ। ਜਿੱਥੇ ਇਨ੍ਹਾਂ ਦਿਨਾਂ ਵਿੱਚ ਲੋਕਾਂ ਨੂੰ ਮੀਂਹ ਦੀ ਉਡੀਕ ਰਹਿੰਦੀ ਹੈ, ਉੱਥੇ ਹੀ ਇਨ੍ਹਾਂ ਦਿਨਾਂ ਵਿੱਚ ਡੇਂਗੂ ਮੱਛਰ ਵੀ ਪੈਦਾ ਹੁੰਦੇ ਹਨ। ਜੇਕਰ ਕੁਝ ਅਹਿਮ ਗੱਲਾਂ ਦਾ ਧਿਆਨ ਰੱਖਿਆ ਜਾਵੇ, ਤਾਂ ਤੁਸੀਂ ਇਸ ਡੇਂਗੂ ਤੋਂ ਬਚ ਸਕਦੇ ਹੋ। ਦੂਜੇ ਪਾਸੇ, ਸਿਹਤ ਵਿਭਾਗ ਦੀਆਂ ਟੀਮਾਂ ਵੀ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਜੇਕਰ ਗੱਲ ਬਰਨਾਲਾ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ, ਉੱਥੇ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ ਹੈ।

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ ਅਤੇ ਸਟਾਫ ਵੱਲੋਂ “ ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ “ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਲੱਛਣ ਦਿਖਾਈ ਦੇਣ ਉੱਤੇ ਤੁਰੰਤ ਡਾਕਟਰ ਕੋਲ ਜਾਓ: ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਸ ਪੇਸੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸ਼ਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।

ਘਰ ਵਿੱਚ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ: ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਅੱਜ ਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਗਮਲੇ, ਕੂਲਰਾਂ ਅਤੇ ਫਰਿੱਜ ਦੇ ਬੈਕ ਟ੍ਰੇਅ ਆਦਿ ਥਾਵਾਂ ‘ਤੇ ਪਾਣੀ ਨੂੰ ਹਫ਼ਤੇ ’ਚ ਇੱਕ ਦਿਨ ਹਰ ਸ਼ੁੱਕਰਵਾਰ ਜਰੂਰ ਸੁਕਾਉਣਾ ਚਾਹੀਦਾ ਹੈ, ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਾਂਚ: ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦਸ਼ਾਂ ਹੇਠ ਅਤੇ ਡਾ.ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ ਝੌਪੜੀ, ਉਸਾਰੀ ਅਧੀਨ ਇਮਾਰਤਾਂ ਅਤੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ,ਧਨੌਲਾ ਅਤੇ ਮਹਿਲ ਕਲਾਂ ਬਲਾਕ ਦੇ ਸਿਹਤ ਕੇਂਦਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ ਡੇਂਗੂ ਵਿਰੁੱਧ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਾਂਚ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.