ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਸ਼ਹਿਰ ਦੀ ਗ੍ਰੀਨ ਐਵੀਨਿਊ ਕਲੋਨੀ ਵਿਖੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ। ਬਰਨਾਲਾ ਪ੍ਰੈਸ ਕਲੱਬ ਵੱਲੋਂ ਕਚਹਿਰੀ ਚੌਂਕ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਂਕ ਤੱਕ ਸੜਕ ਦੇ ਦੋਨੋ ਪਾਸੇ ਬੂਟੇ ਲਗਾਏ ਜਾਣਗੇ। ਇਹਨਾਂ ਬੂਟਿਆਂ ਨੂੰ ਆਵਾਰਾ ਪਸ਼ੂਆਂ ਤੋਂ ਬਚਾਉਣ ਲਈ ਟ੍ਰੀ ਗਾਰਡ ਲਗਾਏ ਜਾਣਗੇ ਅਤੇ ਨਾਲ ਹੀ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੱਤਰਕਾਰਾਂ ਅਤੇ ਗ੍ਰੀਨ ਐਵੀਨਿਊ ਕਾਲੋਨੀ ਵੱਲੋਂ ਇਹ ਬੜਾ ਹੀ ਚੰਗਾ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕ ਜ਼ਿਲ੍ਹਾ ਬਰਨਾਲਾ 'ਚ ਦਰਖਤਾਂ ਦੀ ਗਿਣਤੀ ਵਧਾਉਣ 'ਚ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੁਹਿੰਮਾਂ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਿਤ ਹੁੰਦੀਆਂ ਹਨ, ਪ੍ਰੰਤੂ ਇਨ੍ਹਾਂ ਬੂਟਿਆਂ ਦੀ ਦੇਖਭਾਲ ਅਤੇ ਪਾਣੀ ਦੇਣ ਦਾ ਕੰਮ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਮਿਸ਼ਨ ਹਰਿਆਵਲ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਥਾਵਾਂ 'ਤੇ ਪੌਦੇ ਲਗਾਏ ਜਾ ਰਹੇ ਹਨ ਜਿਸ ਵਿੱਚ ਹਰ ਜ਼ਿਲ੍ਹਾ ਵਾਸੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
- ਪੰਜਾਬ ਮੰਡੀ ਬੋਰਡ ਅਤੇ PSPCL ਵੱਲੋਂ ਵਾਤਾਵਰਣ ਸੁਧਾਰ ਲਈ ਪਾਇਆ ਜਾ ਰਿਹਾ ਯੋਗਦਾਨ, ਮੰਤਰੀ ਹਰਭਜਨ ਈਟੀਓ ਨੇ ਉਦਮਾਂ ਦੀ ਕੀਤੀ ਸ਼ਲਾਘਾ - Environmental protection
- ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਜਾਰੀ, ਬਾਗੀ ਧੜਾ ਸੁਧਾਰ ਲਹਿਰ ਦੇ ਮੁਖੀ ਗੁਰਪ੍ਰਤਾਪ ਸਿੰਘ ਵਡਾਲਾ ਸਾਥੀਆਂ ਸਮੇਤ ਪਹੁੰਚੇ ਹਰਿਮੰਦਰ ਸਾਹਿਬ - Gurpratap reached Harmandir Sahib
- ਬਰਨਾਲਾ ਦੇ ਦੋ ਪਿੰਡਾਂ ਵਿੱਚ 50 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ - Steal cables from motors
ਉੱਥੇ ਇਸ ਮੌਕੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਰਿਆਂ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਦੇ ਮੱਦੇਨਜ਼ਰ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਵਾਤਾਵਰਣ ਪ੍ਰੇਮੀ ਪ੍ਰਿੰਸੀਪਲ ਰਾਜਮਹਿੰਦਰ ਨੇ ਦੱਸਿਆ ਕਿ ਇਨ੍ਹਾਂ ਬੂਟਿਆਂ ਨਾਲ ਬਰਨਾਲਾ ਸ਼ਹਿਰ ਅੰਦਰ ਸੰਗਰੂਰ ਵਾਲੇ ਪਾਸੇ ਤੋਂ ਐਂਟਰੀ ਨੂੰ ਸ਼ਾਨਦਾਰ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਹਰ ਪੌਦੇ ਦੀ ਸਾਂਭ ਸੰਭਾਲ ਅਤੇ ਸੁਰੱਖਿਆ ਲਈ ਗ੍ਰੀਨ ਐਵੀਨਿਊ ਦੇ ਮਾਲਕ ਬਾਬੂ ਲਖਪਤ ਰਾਏ ਵੱਲੋਂ ਬਣਾ ਕੇ ਦਿੱਤੇ ਟਰੀਗਾਰਡ ਵੀ ਲਗਾਏ ਜਾਣਗੇ। ਇਸ ਮੌਕੇ ਪੰਡਿਤ ਸ਼ਿਵ ਕੁਮਾਰ ਗੌੜ, ਵਣ ਰੇਂਜ ਅਫ਼ਸਰ ਅਜੀਤ ਸਿੰਘ, ਅਸ਼ੋਕ ਗਰਗ, ਸ਼ੁਭਮ ਗਰਗ, ਵੱਖ ਵੱਖ ਅਦਾਰਿਆਂ ਦੇ ਸੀਨੀਅਰ ਪੱਤਰਕਾਰ ਅਤੇ ਹੋਰ ਲੋਕ ਹਾਜ਼ਰ ਸਨ।