ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਗੈਸ ਪਾਈਪ ਲਾਈਨ ਦੇ ਮੁਆਵਜੇ ਸਬੰਧੀ ਤੈਅ ਕੀਤੀ ਹੋਈ ਮੀਟਿੰਗ ਨਾ ਕਰਨ ਕਾਰਨ ਕਿਸਾਨਾਂ ਦਾ ਡਿਪਟੀ ਕਮਿਸ਼ਨਰ, ਆਮ ਆਦਮੀ ਪਾਰਟੀ ਤੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, MLA ਤਲਵੰਡੀ ਸਾਬੋ ਬਲਜਿੰਦਰ ਕੌਰ ਅਤੇ MLA ਮੌੜ ਸੁਖਵੀਰ ਸਿੰਘ ਮਾਈਸਰਖਾਨਾ ਖਿਲਾਫ਼ ਤਿੱਖਾ ਰੋਸ ਪਾਇਆ ਗਿਆ ਹੈ।
ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ : ਅੱਜ ਕਿਸਾਨਾਂ ਨੂੰ ਪਾਈਪ ਲਾਈਨ ਦੇ ਮੁਆਵਜੇ ਸਬੰਧੀ MLA ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਨੂੰ ਫੋਨ ਕਰਕੇ ਮਸਲਾ ਹੱਲ ਕਰਨ ਦਾ ਸਮਾਂ ਦਿੱਤਾ ਸੀ। ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਗੈਸ ਪਾਈਪ ਲਾਈਨ ਦਾ 15 ਮਈ ਨੂੰ ਲਿਖਤੀ ਸਮਝੌਤਾ ਹੋ ਚੁੱਕਿਆ ਹੈ ਪਰ ਕੰਪਨੀ ਵੱਲੋਂ ਜਾਣ ਬੁਝ ਕੇ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਕਿਸਾਨਾਂ ਨਾਲ ਨਾ ਪੱਖੀ ਰਵਈਆ ਸਾਹਮਣੇ ਆ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਤੇ ਭਾਰੀ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਸੈੱਡਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਮੁਆਵਜੇ ਸਬੰਧੀ ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾ ਚੁੱਕਾ ਹੈ।
ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ। ਇਸ ਨੂੰ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਭਿਆਨਕ ਬਿਮਾਰੀ ਕਾਰਨ ਰਾਏ ਕੇ ਕਲਾ,ਅਕਲੀਆ ਕਲਾਂ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਧਨ ਦਾ ਵੱਡਾ ਨੁਕਸਾਨ ਹੋ ਗਿਆ ਹੈ। ਜਿਸ ਸਬੰਧੀ ਖੇਤੀਬਾੜੀ ਮੰਤਰੀ ਅਤੇ ਡਾਕਟਰਾਂ ਦੀਆਂ ਟੀਮਾਂ ਨੇ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਦਿੱਤਾ ਗਿਆ।
ਇਸ ਤੋਂ ਇਲਾਵਾ ਨਹਿਰੀ ਪਾਣੀ ਤੇ ਵੱਡੀ ਸਮੱਸਿਆ ਹੈ ਜੋ ਹੱਲ ਨਹੀਂ ਕਰ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਸਲਾ ਐਮਐਲਏ ਤੇ ਖੇਤੀਬਾੜੀ ਮੰਤਰੀ ਦੇ ਲਗਾਤਾਰ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ।
- ਲੁਧਿਆਣਾ ਪਹੁੰਚੇ ਰਵਨੀਤ ਬਿੱਟੂ ਦਾ ਭਰਵਾਂ ਸਵਾਗਤ, ਬਿੱਟੂ ਨੇ ਕਿਹਾ-ਬਾਕੀ ਪਾਰਟੀਆਂ ਨੂੰ ਨਹੀਂ ਲੱਭ ਰਿਹਾ ਕੋਈ ਉਮੀਦਵਾਰ - Ravneet Bittu welcome in Ludhiana
- ਲੋਕ ਸਭਾ ਚੋਣਾਂ ਦੇ ਮੱਦੇਨਜਰ ਪੁਲਿਸ ਪ੍ਰਸ਼ਾਸਨ ਚੌਕਸ, ਬਰਨਾਲਾ ਵਿਖੇ ਕੱਢਿਆ ਫਲੈਗ ਮਾਰਚ - The Flag March Took at Barnala
- ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ, ਪੁਲਿਸ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ - election preparations in Punjab