ਸੰਗਰੂਰ: ਇਕ ਵਾਰ ਫਿਰ ਕਣਕ ਦੀ ਵਾਢੀ ਸਮੇਂ ਕਿਸਾਨਾਂ ਲਈ ਪ੍ਰਸ਼ਾਸਨ ਵਲੋਂ ਖਾਸ ਅਪੀਲ ਕੀਤੀ ਗਈ ਹੈ। ਹੁਣ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂਹੰਦ ਦਾ ਨਿਪਟਾਰਾ ਅੱਗ ਲਾਉਣ ਦੀ ਬਜਾਏ ਹੋਰ ਤਰੀਕੇ ਨਾਲ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਆਖਿਆ ਕਿ ਕਣਕ ਦੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ। ਵਾਤਾਵਰਨ ਨੂੰ ਬਚਾਇਆ ਜਾਵੇ, ਕਿਉਂਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਜ਼ਰੂਰਤ ਨਹੀਂ ਹੈ। ਇਸ ਨੂੰ ਪਸ਼ੂ ਵੀ ਖਾਂਦੇ ਹਨ ਅਤੇ ਹੋਰ ਵੀ ਕਈ ਕੰਮਾਂ ਲਈ ਵਰਤੀ ਜਾਂਦੀ ਹੈ।
ਇਲਾਕੇ ਦੀ ਚੈਕਿੰਗ ਕਰਨਗੀਆਂ ਟੀਮਾਂ: ਸੰਗਰੂਰ ਪ੍ਰਸ਼ਾਸ਼ਨ ਦੀਆਂ ਅਲੱਗ-ਅਲੱਗ ਟੀਮਾਂ ਬਣਾਈਆਂ ਗਈਆਂ ਹਨ, ਜੋ ਸਮੇਂ ਸਮੇਂ ਉੱਤੇ ਇਲਾਕਿਆਂ ਦੀ ਚੈਕਿੰਗ ਕਰਨਗੀਆਂ। ਦੱਸ ਦਈਏ ਕਿ ਕਣਕ ਦੀ ਰਹਿੰਦ-ਖੂੰਹਦ ਦੀ ਵਰਤੋਂ ਕਾਫੀ ਹੋਰ ਕੰਮਾਂ ਵਿੱਚ ਕੀਤੀ ਜਾਂਦੀ ਹੈ। ਇਸ ਦੀ ਤੂੜੀ ਨੂੰ ਪਸ਼ੂ ਵੀ ਖਾਂਦੇ ਹਨ ਅਤੇ ਤੂੜੀ ਕਰਨ ਤੋਂ ਬਾਅਦ ਥੋੜੀ ਬਹੁਤ ਬਚੀ ਹੋਈ ਕਣਕ ਦੀ ਰਹਿੰਦ-ਖੂੰਹਦ ਵਿੱਚ ਵੀ ਗਲ ਕੇ ਖਾਦ ਦਾ ਕੰਮ ਕਰਦੀ ਹੈ, ਪਰ ਕਈ ਕਿਸਾਨ ਇਸ ਨੂੰ ਵੀ ਅੱਗ ਲਗਾ ਦਿੰਦੇ ਹਨ ਜਿਸ ਨਾਲ ਵਾਤਾਵਰਨ ਦੇ ਨਾਲ ਨਾਲ ਉਨ੍ਹਾਂ ਦੀ ਜਮੀਨ ਦਾ ਵੀ ਵੱਡਾ ਨੁਕਸਾਨ ਹੁੰਦਾ ਹੈ, ਤਾਂ ਹੁਣ ਉਸ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨਿਕ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ।
ਵਾਤਾਵਰਨ ਨੂੰ ਬਚਾਉਣ ਦੀ ਲੋੜ: ਡੀਸੀ ਸੰਗਰੂਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਖੇਤੀਬਾੜੀ ਮਹਿਕਮਾ, ਕੋਆਪਰੇਟਿਵ ਡਿਪਾਰਟਮੈਂਟ ਅਤੇ ਪੋਲਿਊਸ਼ਨ ਕੰਟਰੋਲ ਬੋਰਡ, ਰੈਵਨਿਊ ਡਿਪਾਰਟਮੈਂਟ ਇਹਨਾਂ ਸਾਰੇ ਮਹਿਕਮਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕੀ ਟੀਮਾਂ ਬਣਾ ਕੇ ਪਿੰਡਾਂ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਨੂੰ ਅੱਗ ਲਗਾਉਣ ਦੇ ਨਾਲ ਵਾਤਾਵਰਨ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੁੰਦਾ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਹੋਵੇਗੀ, ਤਾਂ ਇਹ ਟੀਮਾਂ ਉਸ ਨੂੰ ਹਰ ਤਰੀਕੇ ਦਾ ਸੁਝਾਅ ਦੇਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਆਖਿਆ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ। ਵਾਤਾਵਰਨ ਨੂੰ ਬਚਾਇਆ ਜਾਵੇ, ਕਿਉਂਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਜ਼ਰੂਰਤ ਨਹੀਂ ਹੈ, ਇਸ ਨੂੰ ਕਈ ਥਾਂ ਵਰਤਿਆ ਜਾ ਸਕਦਾ ਹੈ।