ਹੈਦਰਾਬਾਦ ਡੈਸਕ: ਦੁਨੀਆਂ 'ਚ ਸ਼ਾਂਤੀ ਨੂੰ ਬਣਾਈ ਰੱਖਣ ਲਈ ਧਰਮ ਦੇ ਪ੍ਰਚਾਰ ਦਾ ਸਹਾਰਾ ਲਿਆ ਜਾਂਦਾ ਹੈ। ਇਸੇ ਕਾਰਨ ਇਹ ਨਿਸ਼ਚਿਤ ਕੀਤਾ ਜਾਂਦਾ ਹੈ ਕਿ ਧਰਮ ਦਾ ਪ੍ਰਚਾਰ ਕਿਸ ਤਰੀਕੇ ਨਾਲ ਕੀਤਾ ਜਾਵੇ ਤਾਂ ਜੋ ਦੁਨਿਆਂ ਦੇ ਹਰ ਕੋਨੇ 'ਚ ਧਰਮ ਦਾ ਸੰਦੇਸ਼ ਪਹੁੰਚੇ। ਇਸੇ ਕਾਰਨ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਸਾਬਕਾ ਮੁਖੀ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਦੇ ਸਾਬਕਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ।
ਇਟਲੀ ਦੇ ਵੈਟੀਕਨ ਸਿਟੀ 'ਚ ਕੀਤੀ ਮੁਲਾਕਾਤ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਡੇਰੇ ਦੇ ਵਾਰਿਸ ਜਸਦੀਪ ਸਿੰਘ ਗਿੱਲ ਵੱਲੋਂ ਪੋਪ ਫਰਾਂਸਿਸ ਨਾਲ ਇਟਲੀ ਦੇ ਵੈਟੀਕਨ ਸਿਟੀ 'ਚ ਮੁਲਾਕਾਤ ਕੀਤੀ। ਇਹ ਮੁਲਾਕਾਤ ਤਕਰੀਬਨ 2 ਘੰਟੇ ਤੋਂ ਵੱਧ ਚੱਲੀ। ਇਸ ਚਰਚਾ ਵਿੱਚ ਸਭ ਤੋਂ ਵੱਡਾ ਮੁੱਦਾ ਸੰਸਾਰ ਵਿੱਚ ਧਰਮ ਦੇ ਪ੍ਰਚਾਰ ਦਾ ਸੀ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ। ਤਿੰਨ੍ਹਾਂ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਉਹ ਪੋਪ ਫਰਾਂਸਿਸ ਨਾਲ ਬੈਠੇ ਨਜ਼ਰ ਆ ਰਹੇ ਹਨ।
ਪੰਜਾਬ ਦੇ ਪ੍ਰਸਿੱਧ ਡੇਰਿਆਂ 'ਚ ਡੇਰਾ ਬਿਆਸ ਦਾ ਨਾਮ

ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਅੰਮ੍ਰਿਤਸਰ ਦੇ ਰਾਧਾ ਸੁਆਮੀ ਬਿਆਸ ਡੇਰੇ ਦਾ ਨਾਮ ਵੀ ਸ਼ਾਮਿਲ ਹੈ। ਪਿਛਲੇ ਕੁੱਝ ਸਮੇਂ ਤੋਂ ਬਿਆਸ ਡੇਰਾ ਕਾਫ਼ੀ ਚਰਚਾ ਹੈ।ਇਸ ਦਾ ਸਭ ਤੋਂ ਵੱਡਾ ਕਾਰਨ ਡੇਰੇ ਨੂੰ ਉਸ ਦਾ ਨਵਾਂ ਉਤਰਾਧਿਕਾਰੀ ਮਿਲਣਾ ਹੈ। ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ 2024 ਨੂੰ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕਰਕੇ ਡੇਰੇ ਨਾਲ ਸਬੰਧਿਤ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਸੀਆਰਪੀਐਫ ਕਮਾਂਡੋ ਜਸਦੀਪ ਸਿੰਘ ਗਿੱਲ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਇਸ ਮੌਕੇ ਲੱਖਾਂ ਸ਼ਰਧਾਲੂ ਡੇਰਾ ਬਿਆਸ ਪਹੁੰਚੇ।ਬਾਬਾ ਗੁਰਿੰਦਰ ਸਿੰਘ ਢਿੱਲੋਂ ਜੋ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਅਤੇ ਦਿਲ ਦੀ ਬੀਮਾਰੀ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਨੇ; ਉਨ੍ਹਾਂ ਫੈਸਲਾ ਸੁਣਾਉਂਦਿਆਂ ਕਿਹਾ ਸੀ ਕਿ ਹੁਣ ਤੋਂ ਬਿਆਸ ਡੇਰੇ ਦੇ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ। ਇਸ ਅਹਿਮ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸਾਰੇ ਸੇਵਾਦਾਰ ਇੰਚਾਰਜਾਂ ਨੂੰ ਅਧਿਕਾਰਤ ਪੱਤਰ ਵੀ ਭੇਜਿਆ ਗਿਆ।
- ਡੇਰਾ ਬਿਆਸ ਦਾ ਸਪਸ਼ਟੀਕਰਨ: ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰਾ ਮੁਖੀ - Dera Beas New Head
- ਡੇਰਾ ਬਿਆਸ 'ਚ 34 ਸਾਲ 'ਚ ਪਹਿਲੀ ਬਾਰ ਹੋਇਆ ਕੁੱਝ ਅਜਿਹਾ, ਜਿਸ ਨੂੰ ਦੇਖ ਕੇ ਸਭ ਰਹਿ ਗਏ ਹੈਰਾਨ, ਜਾਨਣ ਲਈ ਕਰੋ ਕਲਿੱਕ - Radha Soami Satsang Beas
- ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੇਰਾ ਮੁਖੀ ਨੂੰ ਦਿੱਤੀ ਜ਼ੈੱਡ ਸ਼੍ਰੇਣੀ ਸੁਰੱਖਿਆ, ਜਾਣੋ ਕਾਰਨ - Dera Beas