ETV Bharat / state

ਡੇਰਾ ਬਿਆਸ ਦੇ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ - JATHEDAR GIANI HARPREET SINGH

ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ 'ਤੇ ਪਹੁੰਚੇ। ਪੜ੍ਹੋ ਖ਼ਬਰ...

Dera beas chief Gurinder dhillon meets jathedar giani Harpreet singh at residance
ਡੇਰਾ ਬਿਆਸ ਦੇ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ (Etv Bharat)
author img

By ETV Bharat Punjabi Team

Published : 13 hours ago

Updated : 13 hours ago

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਈ ਬਹਿਸ ਦੀ ਵਾਇਰਲ ਵੀਡੀਓ ਤੋਂ ਬਾਅਦ ਲਗਾਤਾਰ ਵਿਵਾਦਾਂ 'ਚ ਘਿਰ ਰਹੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਕ ਵਾਰ ਫਿਰ ਚਰਚਾ ਵਿੱਚ ਹਨ। ਦਰਅਸਲ ਅੱਜ ਉਹਨਾਂ ਨੂੰ ਮਿਲਣ ਲਈ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਉਹਨਾਂ ਦੀ ਰਿਹਾਇਸ਼ 'ਤੇ ਪਹੁੰਚੇ। ਉਹਨਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਉਹਨਾਂ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਗਈ। ਉਹਨਾਂ ਦੀ ਮੁਲਾਕਾਤ ਲੱਗਭਗ ਇੱਕ ਘੰਟਾ ਜਥੇਦਾਰ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਹੋਈ ਅਤੇ ਇਸ ਤੋਂ ਬਾਅਦ ਉਹ ਵਾਪਸ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਇਸ ਮੌਕੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਪਹੁੰਚੇ ਸਨ।

ਮੁਲਾਕਾਤ ਨੇ ਛੇੜੀਆਂ ਚਰਚਾਵਾਂ

ਉਥੇ ਹੀ ਹੁਣ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਸ ਫ਼ੇਰੀ ਨੇ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼੍ਰੋਮਣੀ ਕਮੇਟੀ ਦੀ ਅਗਲੀ ਮੀਟਿੰਗ 30 ਦਸੰਬਰ ਨੂੰ ਸੱਦੀ ਗਈ ਹੈ। ਇਹ ਪਹਿਲੀ ਵਾਰ ਹੈ ਕਿ ਰਾਧਾ ਸੁਆਮੀ ਮੁਖ਼ੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਕਿਸੇ ਜਥੇਦਾਰ ਦੇ ਘਰ ਵਿਸ਼ੇਸ਼ ਤੌਰ ’ਤੇ ਪੁੱਜੇ ਹੋਣ। ਖੈਰ ਮੀਡੀਆ ਤੋਂ ਦੂਰੀ ਅਤੇ ਨਿੱਜੀ ਮੁਲਾਕਾਤ ਪਿਛੇ ਦੀ ਅਸਲ ਵਜ੍ਹਾ ਕੀ ਹੈ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।

ਵੀਡੀਓ ਵਿਵਾਦ ਕਾਰਨ ਹੋਏ ਮੁਅੱਤਲ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ 15 ਦਿਨਾਂ ਲਈ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜਥੇਦਾਰ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ। ਇਸ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਾਂ ਹੀ ਜਥੇਦਾਰ ਵਜੋਂ ਪ੍ਰਾਪਤ ਸਹੂਲਤਾਂ ਨੂੰ ਛੱਡ ਕੇ ਇੱਕ ਵੀਡੀਓ ਰਾਹੀਂ ਸੁਨੇਹੇ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਲਈ ਜ਼ਮੀਨ ਤਿਆਰ ਕਰ ਲਈ ਗਈ ਹੈ ਅਤੇ ਇਸ ਬਾਰੇ ਫ਼ੈਸਲਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਹੋਇਆ ਵਿਵਾਦ

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ਉਤੇ ਲਗਾਤਾਰ ਜਥੇਦਾਰਾਂ ਉਤੇ ਕੀਤੀਆਂ ਜਾ ਰਹੀਆਂ ਬਿਆਨਬਾਜ਼ੀਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ਚੋਂ ਕੱਡਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਮੋਰਚਾ ਖ਼ੋਲ੍ਹ ਦਿੱਤਾ। ਇਸ ਦੇ ਨਾਲ ਹੀ ਲਗਾਤਾਰ ਛਿੜ ਰਹੇ ਵਿਵਾਦਾਂ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਭ ਜੋ ਵੀ ਹੋ ਰਿਹਾ ਹੈ ਉਸ ਨੂੰ ਪਰਮਾਤਮਾ 'ਤੇ ਛੱਡ ਦਿੱਤਾ ਹੈ। ਜੇਕਰ ਮੈਂ ਗਲਤ ਹੋਵਾਂ 'ਤੇ ਪਰਿਵਾਰ ਗਰਕ ਜਾਵੇ।

Last Updated : 13 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.