ਲੁਧਿਆਣਾ: ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਸਣੇ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਚਾਰ ਕਾਂਗਰਸੀ ਆਗੂਆਂ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੰਜੇ ਤਲਵਾਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਨੂੰ ਬੀਤੇ ਦਿਨੀਂ ਲੁਧਿਆਣਾ ਪੁਲਿਸ ਨੇ ਨਗਰ ਨਿਗਮ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਬੀਤੇ ਦਿਨ ਅਦਾਲਤ ਨੇ ਇਹਨਾਂ ਚਾਰਾਂ ਆਗੂਆਂ ਨੂੰ ਨਿਆਂਇਕ ਹਿਰਾਸਤ ਭੇਜ ਦਿੱਤਾ ਸੀ ਪਰ ਅੱਜ ਇਹਨਾਂ ਸਾਰੇ ਆਗੂਆਂ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦਿੱਤੀ ਹੈ । ਰਨਵੀਤ ਬਿੱਟੂ ਦੇ ਵਕੀਲ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੇਤਨ ਵਰਮਾ ਨੇ ਕਿਹਾ ਕਿ ਹੁਣ ਵੀ ਰਵਨੀਤ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹੋਈ ਧੱਕਾ-ਮੁੱਕੀ ਲਈ ਪੁਲਿਸ ਰਵਨੀਤ ਬਿੱਟੂ ਸਮੇਤ ਤਮਾਮ ਕਾਂਗਰਸੀ ਆਗੂਆਂ ਉੱਤੇ ਵੱਖਰਾ ਮਾਮਲਾ ਦਰਜ ਹੋ ਸਕਦਾ ਹੈ। ਇਸ ਤੋਂ ਇਲਾਵਾ ਨਗਰ-ਨਿਗਨ ਨੂੰ ਤਾਲਾ ਜੜਨ ਦੇ ਮਾਮਲੇ ਵਿੱਚ ਸੁਣਵਾਈ ਆਮ ਦੀ ਤਰ੍ਹਾਂ ਚੱਲੇਗੀ।
ਦੱਸ ਦਈਏ ਅੱਜ ਲਈ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਸੀ ਅਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਚਾਰਾ ਆਗੂਆਂ ਨੂੰ ਜਮਾਨਤ ਦੇ ਦਿੱਤੀ ਹੈ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ ਜਿਹੜੀ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧੱਕਾ ਮੁੱਕੀ ਹੋਈ ਹੈ ਅਤੇ ਪੁਲਿਸ ਦੀ ਵਰਦੀਆਂ ਦਾ ਨੁਕਸਾਨ ਹੋਇਆ ਹੈ ਉਸ ਸਬੰਧੀ ਕੋਈ ਕਾਰਵਾਈ ਹੋ ਸਕਦੀ ਹੈ ਤਾਂ ਉਹਨਾਂ ਕਿਹਾ ਕਿ ਪੁਲਿਸ ਇਸ ਸਬੰਧੀ ਐਫਆਈਆਰ ਦੇ ਵਿੱਚ ਵਾਧਾ ਕਰ ਸਕਦੀ ਹੈ ਜੇਕਰ ਕੁੱਝ ਅਸਲ ਵਿੱਚ ਵਾਪਰਿਆਂ ਤਾਂ ਹੀ ਇਹ ਸੰਭਵ ਹੈ।
ਦੂਜੇ ਪਾਸੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਵੈਦ ਨੇ ਵੀ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਉੱਤੇ ਖੁਸ਼ੀ ਜਾਹਿਰ ਕਰਦੇ ਆ ਕਿਹਾ ਹੈ ਕਿ ਅਦਾਲਤ ਦਾ ਫੈਸਲਾ ਸਭ ਨੂੰ ਮਨਜ਼ੂਰ ਹੈ। ਉਹਨਾਂ ਨਾਲ ਹੀ ਕਿਹਾ ਕਿ ਇਸ ਤਰ੍ਹਾਂ ਪਰਚੇ ਦਰਜ ਕਰਨੇ ਵੀ ਗਲਤ ਹੈ ਅਤੇ ਇਹ ਧੱਕਾ ਹੋਇਆ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਸੀ।