ETV Bharat / state

ਸ਼ਹੀਦੀ ਦਿਹਾੜੇ ਮੌਕੇ ਠੇਕੇ ਬੰਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਵੀ ਲੁਧਿਆਣਾ 'ਚ ਵਿਕ ਰਹੀ ਸੀ ਸ਼ਰਾਬ, ਸਿੱਖ ਜਥੇਬੰਦੀਆਂ ਨੇ ਦਿੱਤੀ ਚੇਤਾਵਨੀ - MARTYRDOM DAY IN LUDHIANA

ਸ਼ਹੀਦੀ ਦਿਹਾੜਿਆਂ ਮੌਕੇ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਪਰ ਇਸ ਦੌਰਾਨ ਲੁਧਿਆਣਾ ਵਿੱਚ ਸ਼ਰਾਬ ਵੇਚੀ ਜਾ ਰਹੀ ਸੀ।

MARTYRDOM DAY IN LUDHIANA
MARTYRDOM DAY IN LUDHIANA (ETV Bharat (ਪੱਤਰਕਾਰ))
author img

By ETV Bharat Punjabi Team

Published : 13 hours ago

ਲੁਧਿਆਣਾ: ਸਿੱਖ ਜਥੇਬੰਦੀਆਂ ਵੱਲੋਂ ਸ਼ਹੀਦੀ ਦਿਹਾੜਿਆਂ ਦੇ ਸਬੰਧ ਵਿੱਚ ਸ਼੍ਰੀ ਮਾਛੀਵਾੜਾ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਐਸਡੀਐਮ ਸਮਰਾਲਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ। ਪਰ ਜਦੋਂ ਸਿੱਖ ਜਥੇਬੰਦੀਆਂ ਨੂੰ ਇਹ ਸੂਚਨਾ ਮਿਲੀ ਕਿ ਸ਼ਰਾਬ ਦੇ ਬੰਦ ਠੇਕਿਆਂ ਅੰਦਰ ਸ਼ਰਾਬ ਵੇਚੀ ਜਾ ਰਹੀ ਹੈ ਤਾਂ ਤੁਰੰਤ ਰਾਤ ਨੂੰ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਮਾਛੀਵਾੜਾ ਸਾਹਿਬ ਦੇ ਸ਼ਰਾਬ ਠੇਕਿਆਂ ਦੀ ਚੈਕਿੰਗ ਕੀਤੀ ਗਈ।

MARTYRDOM DAY IN LUDHIANA (ETV Bharat (ਪੱਤਰਕਾਰ))

ਜਾਂਚ ਦੌਰਾਨ ਇੱਕ ਠੇਕੇ ਵਿੱਚ ਵਿਅਕਤੀ ਵੱਲੋਂ ਸ਼ਰਾਬ ਦੀ ਖਰੀਦਦਾਰੀ ਕਰਨ ਦਾ ਸ਼ੱਕ ਪਾਇਆ ਗਿਆ ਅਤੇ ਸਿੱਖ ਜਥੇਬੰਦੀਆਂ ਵੱਲੋਂ ਸਮਰਾਲਾ ਪੁਲਿਸ ਦੇ ਡੀਐਸਪੀ ਨੂੰ ਸੂਚਿਤ ਕੀਤਾ ਗਿਆ ਅਤੇ ਥਾਣਾ ਸ੍ਰੀ ਮਾਛੀਵਾੜਾ ਸਾਹਿਬ ਦੇ ਐਸਐਚਓ ਪਵਿੱਤਰ ਸਿੰਘ ਵੱਲੋਂ ਮੌਕੇ 'ਤੇ ਜਾ ਕੇ ਦੇਖਿਆ ਗਿਆ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਪੁਲਿਸ ਦੀ ਮੌਜ਼ੂਦਗੀ ਵਿੱਚ ਸ਼ਰਾਬ ਦਾ ਠੇਕਾ ਖੁਲਵਾਇਆ ਅਤੇ ਅੰਦਰ ਵੜੇ ਵਿਅਕਤੀ ਨੂੰ ਬਾਹਰ ਕਢਵਾਇਆ ਗਿਆ। ਇਸ ਮੌਕੇ ਦੀ ਵੀਡੀਓ ਸਿੱਖ ਜਥੇਬੰਦੀਆਂ ਵੱਲੋਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਅਤੇ ਇਸ ਤਰ੍ਹਾਂ ਦੀ ਘਟਨਾ ਦੀ ਨਿਖੇਦੀ ਕੀਤੀ ਗਈ ਹੈ।

ਸਿੱਖ ਜਥੇਬੰਦੀਆਂ ਨੇ ਦਿੱਤੀ ਚੇਤਾਵਨੀ

ਸਿੱਖ ਜਥੇਬੰਦੀਆਂ ਵੱਲੋਂ ਐਸਡੀਐਮ ਸਮਰਾਲਾ ਅਤੇ ਸ਼ਰਾਬ ਦੇ ਠੇਕੇਦਾਰਾਂ 'ਤੇ ਇਹ ਸਾਰੀ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਕਿਹਾ ਕਿ ਜੇਕਰ ਅੱਗੇ ਤੋਂ ਅਜਿਹੀ ਘਟਨਾ ਦੁਬਾਰਾ ਸਾਹਮਣੇ ਆਵੇਗੀ ਤਾਂ ਸਿੱਖ ਜਥੇਬੰਦੀਆਂ ਵੱਲੋਂ ਐਸਡੀਐਮ ਸਮਰਾਲਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਇਸ ਸਬੰਧ ਵਿੱਚ ਸ਼੍ਰੀ ਮਾਛੀਵਾੜਾ ਸਾਹਿਬ ਦੇ ਐਸ.ਐਚ.ਓ ਪਵਿੱਤਰ ਸਿੰਘ ਨੇ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਸਿੱਖ ਜਥੇਬੰਦੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਸ੍ਰੀ ਮਾਛੀਵਾੜਾ ਸਾਹਿਬ ਵਿੱਚ ਸ਼ਰਾਬ ਦੇ ਠੇਕਿਆਂ ਤੋਂ ਸ਼ਰਾਬ ਦੀ ਖਰੀਦਦਾਰੀ ਅਤੇ ਵਿਕਰੀ ਹੋ ਰਹੀ ਹੈ। ਫਿਰ ਅਸੀਂ ਮੌਕੇ 'ਤੇ ਜਾ ਕੇ ਦੇਖਿਆ ਅਤੇ ਜਿਸ ਸ਼ਰਾਬ ਦੇ ਠੇਕੇ ਉੱਪਰ ਸਿੱਖ ਜਥੇਬੰਦੀਆਂ ਵੱਲੋਂ ਸ਼ੱਕ ਪ੍ਰਗਟਾਇਆ ਗਿਆ ਸੀ, ਉਸ ਸ਼ਰਾਬ ਦੇ ਠੇਕੇ ਵਿੱਚ ਸ਼ਰਾਬ ਅਤੇ ਇੱਕ ਵਿਅਕਤੀ ਸੁੱਤਾ ਪਿਆ ਸੀ।

ਇਹ ਵੀ ਪੜ੍ਹੋ:-

ETV Bharat Logo

Copyright © 2024 Ushodaya Enterprises Pvt. Ltd., All Rights Reserved.