ETV Bharat / state

ਪ੍ਰਤਾਪ ਸਿੰਘ ਬਾਜਵਾ ਦਾ ਬਿਆਨ, ਸਰਕਾਰ ਆਉਣ 'ਤੇ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਦੇਵਾਂਗੇ MSP - Lok Sabha Elections - LOK SABHA ELECTIONS

ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹਨ। ਇਸ ਵਿਚਾਲੇ ਅੰਮ੍ਰਿਤਸਰ ਪੁੱਜੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ 'ਚ ਉਨ੍ਹਾਂ ਕਾਂਗਰਸ ਦਾ ਵਿਜਨ ਪੇਸ਼ ਕਰਦਿਆਂ ਦੱਸਿਆ ਕਿ ਸਰਕਾਰ ਆਉਣ 'ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

Lok Sabha Elections
Lok Sabha Elections (ETV BHARAT AMRITSAR)
author img

By ETV Bharat Punjabi Team

Published : May 2, 2024, 8:20 PM IST

Lok Sabha Elections (ETV BHARAT AMRITSAR)

ਅੰਮ੍ਰਿਤਸਰ: ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਸਾਰੇ ਸਾਬਕਾ ਵਿਧਾਇਕਾਂ ਨਾਲ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਮਾਹੌਲ ਪੂਰੇ ਦੇਸ਼ ਅਤੇ ਪੰਜਾਬ ਵਿਚ ਹੈ, ਉਸ ਨੂੰ ਲੈਕੇ ਲੋਕ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ। ਦੇਵੇਂਦਰ ਯਾਦਵ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੇ ਆਗੂ ਗੁਰਜੀਤ ਔਜਲਾ ਦੇ ਨਾਲ ਖੜ੍ਹੇ ਹਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਅਸੀਂ ਇੱਕਠੇ ਹੋ ਕੇ ਵਿਜਨ ਪੇਸ਼ ਕਰਨ ਲਈ ਆਏ ਹਾਂ, ਗੁਰਜੀਤ ਸਿੰਘ ਔਜਲਾ ਨੇ ਜੋ ਵਿਜਣ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਵਿੱਚ ਰਹਿਣ ਵਾਲੇ ਨੌਜਵਾਨ ਚਾਹੁੰਦੇ ਹਨ ਕਿ ਕਾਂਗਰਸ ਇਸ ਵਾਰ ਸੱਤਾ ਵਿੱਚ ਆਵੇ। ਉਨ੍ਹਾ ਨੇ ਕਿਹਾ ਕਿ ਪਹਿਲੇ ਦੋ ਫੇਜ ਦੇ ਨਤੀਜੇ ਦੱਸ ਰਹੇ ਹਨ, ਜਿਸ ਵਿੱਚ ਭਾਜਪਾ ਪਛੜ ਰਹੀ ਹੈ ਅਤੇ ਇੰਡੀਆ ਗੱਠਜੋੜ ਨੂੰ ਮਾਨਤਾ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਕਾਰਨ ਦੇਸ਼ ਦੀ ਪਹਿਚਾਣ ਹੋਈ ਤੇ ਕਾਂਗਰਸ ਨੇ 75 ਸਾਲਾਂ ਵਿੱਚ ਵਿਕਾਸ ਕੀਤਾ ਹੈ ਪਰ ਹੁਣ ਸਥਿਤੀ ਵੱਖਰੀ ਹੈ।

ਕਿਸਾਨਾਂ ਦੀ ਆਮਦਨ 'ਚ ਕਰਾਂਗੇ ਵਾਧਾ: ਇਸ ਮੌਕੇ 'ਤੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਕਿਹਾ ਹੈ ਕਿ ਜਦੋਂ ਭਾਜਪਾ ਦੀ ਸਰਕਾਰ ਆਵੇਗੀ ਤਾਂ ਭੀਮ ਰਾਓ ਅੰਬੇਦਕਰ ਰਾਓ ਦੇ ਸੰਵਿਧਾਨ ਨੂੰ ਬਦਲਿਆ ਜਾਵੇਗਾ, ਕਿਉਂਕਿ ਪੰਜਾਬ ਦੀ ਪਛਾਣ ਜੈ ਜਵਾਨ ਜੈ ਕਿਸਾਨ ਵਜੋਂ ਕੀਤੀ ਜਾ ਰਹੀ ਹੈ। ਬੇਸ਼ੱਕ ਹਰ ਘਰ ਵਿੱਚ ਇੱਕ ਜਵਾਨ ਅਤੇ ਇੱਕ ਕਿਸਾਨ ਸੀ, ਪਰ ਭਾਜਪਾ ਨੇ ਸੱਤਾ ਵਿੱਚ ਆਉਂਦੇ ਹੀ ਫੌਜ ਦੀਆਂ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਅਤੇ ਦੂਜੇ ਪਾਸੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ, ਪਰ ਉਨ੍ਹਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਤੇ ਹੋਇਆ ਨਹੀਂ ਸਗੋਂ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਹੁਣ ਕਿਸਾਨ ਲਗਾਤਾਰ ਧਰਨਿਆਂ 'ਤੇ ਬੈਠੇ ਹਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਉਨ੍ਹਾਂ ਨੂੰ ਮਿਲਣ ਲਈ 10 ਮਿੰਟ ਦਾ ਸਮਾਂ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਰਾਜ ਸਭਾ ਮੈਂਬਰ ਸਨ ਤਾਂ ਕਿਸਾਨਾਂ 'ਤੇ ਬਹਿਸ ਕਰਨ ਲਈ ਸਮਾਂ ਮੰਗਿਆ ਗਿਆ ਸੀ ਪਰ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਵੀ ਦਿੱਤਾ, ਉਸ ਸਮੇਂ ਉਹਨਾਂ ਦੇ ਨਾਲ ਜਸਬੀਰ ਸਿੰਘ ਡਿੰਪਾ ਵੀ ਮੌਜੂਦ ਸਨ।

ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ MSP: ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਐੱਮਐੱਸਪੀ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਦਿੱਤੀ ਜਾਵੇਗੀ, ਅਤੇ ਦੂਸਰਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਇਸ ਮਾਮਲੇ ਵਿਚ ਇਕ ਕਮਿਸ਼ਨ ਬਣਾ ਕੇ ਠੋਸ ਕਦਮ ਚੁੱਕੇ ਜਾਣਗੇ। ਅਗਨੀ ਵੀਰ ਸਕੀਮ ਖ਼ਤਮ ਕੀਤੀ ਜਾਵੇਗੀ ਤੇ ਕਿਹਾ ਕਿ ਫੌਜ ਵਿੱਚ ਦੁਬਾਰਾ ਭਰਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਬੇਰੁਜ਼ਗਾਰੀ 'ਤੇ ਵੀ ਕਾਂਗਰਸ ਦਾ ਵਿਸ਼ੇਸ਼ ਧਿਆਨ ਹੈ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ 1 ਲੱਖ ਰੁਪਏ ਦਿੱਤੇ ਜਾਣਗੇ ਅਤੇ ਪਹਿਲੇ ਸਾਲ 30 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਨੇ ਝੂਠਾ ਲਾਰਾ ਦਿੱਤਾ ਸੀ ਪਰ ਸਾਡੀ ਸਰਕਾਰ ਆਉਣ 'ਤੇ ਲਕਸ਼ਮੀ ਸਕੀਮ ਦੇ ਅਧੀਨ ਹਰ ਗਰੀਬ ਘਰ ਦੀ ਬੇਟੀ ਨੂੰ ਇੱਕ ਲੱਖ ਰੁਪਏ ਦਿੱਤੇ ਜਾਣਗੇ ਅਤੇ ਮਹਿਲਾਵਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

ਮਹਿਲਾਵਾਂ, ਮਜ਼ਦੂਰਾਂ ਤੇ ਸਿਹਤ ਖੇਤਰ ਦਾ ਰੱਖਾਂਗੇ ਧਿਆਨ: ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਮਨਰੇਗਾ ਸਕੀਮ ਦੁਬਾਰਾ ਚਲਾਈ ਜਾਵੇਗੀ ਜਿਸ 'ਚ ਦਿਹਾੜੀ ਦੇ 400 ਰੁਪਏ ਮਜ਼ਦੂਰਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਸਿਹਤ ਸਹੂਲਤਾਂ ਨੂੰ ਲੈਕੇ ਵੀ ਪੂਰਾ ਧਿਆਨ ਹੈ। ਉਸ ਨੂੰ ਲੈ ਕੇ 25 ਲੱਖ ਰੁਪਏ ਦਾ ਬੀਮਾ ਸਰਕਾਰ ਵੱਲੋਂ ਦਿੱਤਾ ਜਾਵੇਗਾ ਅਤੇ ਇਸ ਸਮੇਂ ਪੰਜਾਬ 'ਚ 2 ਕਿਸਾਨਾਂ ਦੀਆਂ ਚੁਣੌਤੀਆਂ ਹਨ ਅਤੇ ਪਿਛਲੇ 2 ਸਾਲਾਂ 'ਚ ਫੰਡ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਵੋਟਾਂ ਦੀ ਬਰਬਾਦੀ ਨਾ ਕਰਨ ਕਿਉਂਕਿ ਇਸ ਸਮੇਂ ਅਕਾਲੀ ਦਲ ਅਤੇ ਆਮ ਲੋਕਾਂ ਦੀ ਹਾਲਤ ਵੀ ਕਾਂਗਰਸ ਨੂੰ ਵੋਟ ਪਾਉਣ ਦਾ ਹੈ।

ਨਵਜੋਤ ਸਿੱਧੂ ਕਰਨਗੇ ਪ੍ਰਚਾਰ: ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ 2 ਦਿਨਾਂ ਬਾਅਦ ਵਾਪਸ ਆਉਣਗੇ ਅਤੇ ਗੁਰਜੀਤ ਔਜਲਾ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਂਗਰਸ ਛੱਡ ਰਿਹਾ ਹੈ ਤਾਂ ਬਹੁਤ ਸਾਰੇ ਲੋਕ ਕਾਂਗਰਸ 'ਚ ਸ਼ਾਮਲ ਹੋ ਰਹੇ ਹਨ, ਕੁਝ ਦਿਨ ਇੰਤਜ਼ਾਰ ਕਰੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.