ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ਵਿੱਚ ਲਗਾਤਾਰ ਗਰਮੀ ਆਪਣਾ ਜ਼ੋਰ ਫੜਦੀ ਜਾ ਰਹੀ ਹੈ ਅਤੇ ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਐਨੀ ਗਰਮੀ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਗਰਮੀ ਦੇ ਬਾਵਜੂਦ ਵੀ ਸੰਗਤਾਂ ਦੀ ਆਸਥਾ ਗਰਮੀ 'ਤੇ ਭਾਰੂ ਪੈਂਦੀ ਨਜ਼ਰ ਆ ਰਹੀ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆ ਰਹੀਆਂ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪ੍ਰਬੰਧ ਕੀਤੇ ਗਏ ਹਨ।
ਗਰਮੀ ਨੂੰ ਦੇਖਦੇ ਹੋਏ ਐਸਜੀਪੀਸੀ ਵੱਲੋਂ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਖੰਡੇ ਪਾਣੀ ਦੇ ਜਗ੍ਹਾ ਜਗ੍ਹਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੰਗਤ ਠੰਡਾ ਪਾਣੀ ਪੀ ਸਕੇ, ਉਥੇ ਹੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗ੍ਹਾ ਜਗ੍ਹਾ ਤੇ ਕੂਲਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤ ਗਰਮੀ ਤੋਂ ਬਚ ਸਕੇ। ਜਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਖਾਸ ਤੌਰ ਤੇ ਟਾਟ ਵਿਛਾਏ ਗਏ ਹਨ ਅਤੇ ਉਸਨੂੰ ਸਮੇਂ ਸਮੇਂ ਤੇ ਗਿੱਲਾ ਵੀ ਕੀਤਾ ਜਾਂਦਾ ਹੈ ਤਾਂ ਜੋ ਸੰਗਤ ਨੂੰ ਆਉਂਦੇ ਜਾਂਦੇ ਸਮੇਂ ਗਰਮੀ ਨਾ ਲੱਗੇ।
ਇਸ ਮੌਕੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆਂ ਦੇ ਧਰਮਾਂ ਦਾ ਸਾਂਝਾ ਅਸਥਾਨ ਹੈ, ਜਿੱਥੇ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ ਅਤੇ ਜਿਸ ਤਰੀਕੇ ਨਾਲ ਗਰਮੀ ਬਹੁਤ ਜਿਆਦਾ ਪੈ ਰਹੀ ਹੈ, ਉਸ ਨੂੰ ਲੈ ਕੇ ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪ੍ਰਬੰਧ ਕੀਤੇ ਗਏ ਹਨ।
- ਪੁਲਿਸ ਅਤੇ ਬੀਐਸਐਫ ਨੇ ਕੀਤਾ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼, ਨਜਾਇਜ਼ ਹਥਿਆਰ, ਹੈਰੋਇਨ, ਨਕਦੀ ਸਮੇਤ ਇੱਕ ਕਾਬੂ - A person arrested with heroin cash
- ਅੰਮ੍ਰਿਤਸਰ ਦੇ ਇਲਾਕੇ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ, ਜਾਣੋ ਕਾਰਨ - Boycott of elections in Amritsar
- ਭਗਵੰਤ ਮਾਨ ਦੀ ਬਠਿੰਡਾ ਚੋਣ ਰੈਲੀ 'ਚ ਔਰਤ ਨੇ ਕੀਤਾ ਵੱਡਾ ਕਾਰਨਾਮਾ, ਵੀਡੀਓ ਵੇਖ ਤੁਸੀਂ ਵੀ ਹੋਵੋਗੇ ਹੈਰਾਨ.... - Lok Sabha Elections 2024
ਉਹਨਾਂ ਦੱਸਿਆ ਕਿ ਗਰਮੀ ਨੂੰ ਦੇਖਦੇ ਹੋਏ ਵਧੀਆ ਮੈਟ ਵਿਛਾਏ ਗਏ ਹਨ ਜਿਨਾਂ ਨੂੰ ਸਮੇਂ-ਸਮੇਂ ਤੇ ਗਿੱਲਾ ਕੀਤਾ ਜਾਂਦਾ ਹੈ ਤਾਂ ਜੋ ਸੰਗਤ ਨੂੰ ਗਰਮੀ ਨਾ ਲੱਗੇ। ਉੱਥੇ ਹੀ ਉਹਨਾਂ ਦੱਸਿਆ ਕਿ ਇਸ ਵਾਰ ਵੱਡੇ ਕੂਲਰ ਲਗਾਏ ਗਏ ਹਨ ਤਾਂ ਜੋ ਸੰਗਤ ਨੂੰ ਗਰਮੀ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲਾਈਨਾਂ ਵਿੱਚ ਲੱਗੀਆਂ ਸੰਗਤ ਨੂੰ ਵੀ ਜਲ ਵਰਤਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।