ਅੰਮ੍ਰਿਤਸਰ: ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਹੋਈਆਂ। ਉਨ੍ਹਾਂ ਬਦਲੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੇ ਬਹੁਤ ਸਾਰੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਅੰਮ੍ਰਿਤਸਰ ਬਾਰਡਰ ਰੇਂਜ ਡੀਆਈਜੀ ਰਕੇਸ਼ ਕੌਸ਼ਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਪੁਲਿਸ ਮੁਲਾਜ਼ਮਾਂ ਦੀ ਬਦਲੀ : ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਜੋ ਬਦਲੀਆਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਹੋਈਆਂ ਹਨ ਇਹ ਪੁਲਿਸ ਦੀ ਪੋਲਸੀ ਦੇ ਆਧਾਰ 'ਤੇ ਹੋਈਆਂ ਹਨ। ਹਰ ਇੱਕ ਮੁਲਾਜ਼ਮ ਦੀ ਕਿਸ ਥਾਣੇ ਵਿੱਚ ਕਿੰਨੀ ਦੇਰ ਡਿਊਟੀ ਰਹਿਣੀ ਹੈ ਇਸ ਦਾ ਸਮਾਂ ਨਿਰਧਾਰਿਤ ਹੁੰਦਾ ਹੈ ਅਤੇ ਉਸੇ ਸਮੇਂ ਦੇ ਮੁਤਾਬਿਕ ਹੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਕਿਸੇ ਵੀ ਤਰੀਕੇ ਦੀ ਅਫਵਾਹ ਨਾ ਫੈਲਾਈ ਜਾਵੇ। ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ। 2024 ਦੇ ਵਿੱਚ ਹੁਣ ਤੱਕ 125 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਹੈ ਅਤੇ 35 ਤੋਂ ਵੱਧ ਡਰੋਨ ਵੀਰ ਰਿਕਵਰ ਕੀਤੇ ਜਾ ਚੁੱਕੇ ਹਨ।
ਪੁਲਿਸ ਵੱਲੋਂ ਪ੍ਰੈਸ ਕਾਨਫਰੰਸ : ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਦੇ ਐਸਐਸਪੀ ਅਤੇ ਡੀਆਈਜੀ ਰੈਂਕ ਦੇ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਪੁਲਿਸ ਸਟੇਸ਼ਨ ਦੇ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਕੀਤੀਆਂ ਗਈਆਂ। ਜਿਸ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਸੀ। ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਦੱਸ ਦਈਏ ਕਿ ਪਹਿਲੀ ਵਾਰ ਦੇਖਣ ਨੂੰ ਮਿਲਿਆ ਕਿ ਕਿਸੇ ਪੁਲਿਸ ਅਧਿਕਾਰੀ ਵੱਲੋਂ ਪੁਲਿਸ ਮੁਲਾਜ਼ਮਾਂ ਦੀਆਂ ਹੋਈਆਂ ਬਦਲੀਆਂ ਨੂੰ ਲੈ ਕੇ ਮੀਡੀਆ ਨੂੰ ਸਪਸ਼ਟੀਕਰਨ ਦੇਣਾ ਪੈ ਰਿਹਾ ਹੈ।
- ਪੰਜਾਬ 'ਚ ਚੋਰ ਬੇਖੌਫ਼, ਅੰਮ੍ਰਿਤਸਰ ਤੋਂ ਬਾਅਦ ਹੁਣ ਬਠਿੰਡਾ 'ਚ ਹੋਈ ਲੱਖਾਂ ਦੀ ਚੋਰੀ, ਘਟਨਾ ਸੀਸੀਟੀਵੀ 'ਚ ਕੈਦ - Theft News In Bathinda
- ਵੈਟਰਨਰੀ ਹਸਪਤਾਲ ਦੀ ਖੰਡਰ ਇਮਾਰਤ ਵਿੱਚ ਲੱਗੀ ਅੱਗ ਨੇ ਪਾਈ ਭਾਜੜ, ਵੇਖੋ ਵੀਡੀਓ - fire broke veterinary hospital
- ਸ਼ਰਮਨਾਕ...ਦਾਦੀ ਨੇ 15 ਸਾਲ ਦੀ ਪੋਤੀ ਦਾ ਕੀਤਾ 30 ਸਾਲ ਦੇ ਆਦਮੀ ਨਾਲ ਵਿਆਹ, ਗਰਭਵਤੀ ਹੋਣ ਤੋਂ ਬਾਅਦ ਹੋਇਆ ਖੁਲਾਸਾ - Punjab child marriage